ਬਰਨਾਲਾ:20 ਅਗਸਤ ਨੂੰ ਜ਼ਿਲ੍ਹਾ ਸੰਗਰੂਰ ਦੇ ਲੌਂਗੋਵਾਲ ਵਿਖੇ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 36ਵੀਂ ਸਾਲਾਨਾ ਬਰਸੀ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਜ਼ਿਲ੍ਹਾ ਲੀਡਰਸ਼ਿਪ ਵੱਲੋਂ ਤਿਆਰੀਆਂ ਨੂੰ ਲੈ ਕੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ਵਿੱਚ ਐੱਸ.ਜੀ.ਪੀ.ਸੀ. ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ।
ਸ਼ਹੀਦ ਸੰਤ ਹਰਚੰਦ ਸਿੰਘ ਦੀ ਬਰਸੀ ਨੂੰ ਲੈਕੇ ਅਕਾਲੀ ਦਲ ਦੀ ਮੀਟਿੰਗ ਇਸ ਮੌਕੇ ਐੱਸ.ਜੀ.ਪੀ.ਸੀ. ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ, ਕਿ 20 ਅਗਸਤ ਨੂੰ ਲੌਂਗੋਵਾਲ ਵਿਖੇ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਨੂੰ ਲੈ ਕੇ ਵੀ ਪਾਰਟੀ ਵਰਕਰ ਅਤੇ ਸੰਗਤਾਂ ਵੱਡੇ ਪੱਧਰ ‘ਤੇ ਸੰਗਤਾਂ ਲੌਂਗੋਵਾਲ ਵਿਖੇ ਪੁੱਜਣ।
ਉਨ੍ਹਾਂ ਨੇ ਕਿਹਾ, ਕਿ ਸੰਤ ਲੌਂਗੋਵਾਲ ਨੇ ਪੰਜਾਬ ਦੀ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਆਪਣੀ ਕੁਰਬਾਨੀ ਦਿੱਤੀ ਸੀ। ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰ ਸਾਲ ਉਨ੍ਹਾਂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਂਟ ਕੀਤੀ ਜਾਂਦੀ ਹੈ।
ਭਾਈ ਲੌਂਗੋਵਾਲ ਨੇ ਕਿਹਾ, ਕਿ ਸ਼੍ਰੋਮਣੀ ਅਕਾਲੀ ਦਲ ਦਾ ਹਰ ਵਰਕਰ ਅਤੇ ਆਗੂ ਕਿਸਾਨ ਪਰਿਵਾਰਾਂ ਨਾਲ ਸਬੰਧਤ ਹੈ। ਜਿਸ ਕਰਕੇ ਪਾਰਟੀ ਵੱਲੋਂ ਪਹਿਲੇ ਦਿਨ ਤੋਂ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ।
ਉਨ੍ਹਾਂ ਨੇ ਕਿਹਾ, ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਲਗਾਤਾਰ ਦਿੱਲੀ ਸੰਸਦ ਵਿੱਚ ਕਿਸਾਨਾਂ ਦੀ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ:ਜਾਣੋਂ ਕਿਸ ਅਨੋਖੇ ਤਰੀਕੇ ਨਾਲ ਬਣਾਏ ਗਏ ਹਨ ਸ਼ਹੀਦਾਂ ਦੇ ਪੋਰਟਰੇਟ