ਪੰਜਾਬ

punjab

By

Published : Mar 16, 2019, 2:13 PM IST

ETV Bharat / state

ਬਰਨਾਲਾ ਵਿੱਚ ਆਕਲੀ ਭਾਜਪਾ ਨੇ ਮਨਾਇਆ ਵਿਸ਼ਵਾਸਘਾਤ ਦਿਵਸ

ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਅੱਜ ਸੂਬੇ ਭਰ ਵਿੱਚ ਵਿਸ਼ਵਾਸਘਾਤ ਦਿਵਸ ਮਨ੍ਹਾ ਰਹੀ ਹੈ ਕਿਉਂਕਿ ਅੱਜ ਦੇ ਦਿਨ ਕੈਪਟਨ ਸਰਕਾਰ ਨੂੰ ਸੱਤਾ ਵਿੱਚ ਆਏ 2 ਸਾਲ ਪੂਰੇ ਹੋ ਗਏ ਹਨ। ਇਸ ਕਰਕੇ ਅਕਾਲੀਆਂ ਦਾ ਇਲਜ਼ਾਮ ਹੈ ਕਿ ਕਾਂਗਰਸ ਨੇ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ।

ਬਰਨਾਲਾ ਵਿੱਚ ਆਕਲੀ ਭਾਜਪਾ ਨੇ ਮਨਾਇਆ ਵਿਸ਼ਵਾਸਘਾਤ ਦਿਵਸ

ਬਰਨਾਲਾ: ਪੰਜਾਬ ਸਰਕਾਰ ਦੇ ਸੱਤਾ ਵਿੱਚ 2 ਸਾਲ ਪੂਰੇ ਹੋਣ 'ਤੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਵਿਸ਼ਵਾਸਘਾਤ ਦਿਵਸ ਮਨਾਇਆ ਜਾ ਰਿਹਾ ਹੈ। ਇਸ ਤਹਿਤ ਬਰਨਾਲਾ ਵਿੱਚ ਅਕਾਲੀ ਅਤੇ ਭਾਜਪਾ ਵਰਕਰਾਂ ਨੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਵਾਅਦਾ ਖ਼ਿਲਾਫ਼ੀ ਦੇ ਦੋਸ਼ ਲਾਏ।

ਬਰਨਾਲਾ ਵਿੱਚ ਆਕਲੀ ਭਾਜਪਾ ਨੇ ਮਨਾਇਆ ਵਿਸ਼ਵਾਸਘਾਤ ਦਿਵਸ

ਇਸ ਮੌਕੇ ਮੀਡੀਆ ਦੇ ਮੁਖ਼ਾਤਬ ਹੁੰਦਿਆਂ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਈ ਵਾਅਦੇ ਕੀਤੇ ਸਨ ਪਰ ਸੱਤਾ ਵਿੱਚ ਆਉਣ ਤੋਂ ਬਾਅਦ ਇਹ ਵਾਅਦੇ ਮਹਿਜ਼ ਵਾਅਦੇ ਹੀ ਬਣ ਕੇ ਰਹਿ ਗਏ। ਇਸ ਦੇ ਨਾਲ ਹੀ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਨਾ ਤਾਂ ਨੌਕਰੀ ਮਿਲੀ ਹੈ ਅਤੇ ਨਾ ਹੀ ਕਿਸਾਨਾਂ ਦਾ ਕਰਜ਼ਾ ਮਾਫ਼ ਹੋਇਆ ਹੈ। ਕੈਪਟਨ ਦੇ ਰਾਜ ਵਿੱਚ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਵਿੱਚ ਵਾਧਾ ਹੋਇਆ ਹੈ।

ਇਸ ਦੌਰਾਨ ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਹਰ ਫ਼ੰਰਟ 'ਤੇ ਫੇਲ ਹੋਈ ਹੈ। ਇਸ ਸਾਸ਼ਨ ਦੌਰਾ ਪੰਜਾਬ ਦਾ ਹਰ ਵਰਗ ਸਰਕਾਰ ਦੀ ਕਾਰਗੁਜ਼ਾਰੀ ਤੋਂ ਦੁਖੀ ਹੈ ਜਿਸ ਦਾ ਖ਼ਾਮਿਆਜਾ ਕੈਪਟਨ ਸਰਕਾਰ ਨੂੰ ਲੋਕ ਸਭਾ ਚੋਣਾਂ ਦੌਰਾਨ ਭੁਗਤਨਾ ਪਵੇਗਾ।

For All Latest Updates

ABOUT THE AUTHOR

...view details