ਢੀਂਡਸਾ ਨੂੰ ਸੰਗਰੂਰ ਤੋਂ ਟਿਕਟ ਮਿਲਣ 'ਤੇ ਵਰਕਰਾਂ ਨੇ ਵੰਡੇ ਲੱਡੁ - regional news
ਸ਼੍ਰੋਮਣੀ ਅਕਾਲੀ ਦਲ ਵੱਲੋਂ ਪਰਮਿੰਦਰ ਢੀਂਡਸਾ ਨੂੰ ਦਿੱਤੀ ਟਿਕਟ ਦੇ ਫੈਸਲੇ ਦਾ ਪਾਰਟੀ ਵਰਕਰਾਂ ਨੇ ਸਵਾਗਤ ਕੀਤਾ ਹੈ। ਇਸ ਮੌਕੇ 'ਤੇ ਵਰਕਰਾਂ ਨੇ ਆਮ ਲੋਕਾਂ ਨੂੰ ਲੱਡੂ ਵੰਡੇ ਹਨ। ਵਰਕਰਾਂ ਦਾ ਕਹਿਣਾ ਹੈ ਕਿ ਉਹ ਪਰਮਿੰਦਰ ਸਿੰਘ ਢੀਂਡਸਾ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ।
akali workers distributed sweets for parminder dhinda as sangrur candidate
ਬਰਨਾਲਾ: ਸ਼੍ਰੋਮਣੀ ਅਕਾਲੀ ਦਲ ਨੇ ਸੰਗਰੂਰ ਹਲਕੇ ਤੋਂ ਲੋਕ ਸਭਾ ਚੋਣਾਂ ਲਈ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੂੰ ਉਮੀਦਵਾਰ ਐਲਾਨਿਆ ਹੈ। ਇਸ ਫੈਸਲੇ ਦਾ ਅਕਾਲੀ ਵਰਕਰਾਂ ਨੇ ਭਰਵਾਂ ਸਵਾਗਤ ਕੀਤਾ ਹੈ। ਇਸ ਦੇ ਚਲਦੇ ਬਰਨਾਲਾ ਦੇ ਕਚਹਿਰੀ ਚੌਂਕ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਆਮ ਲੋਕਾਂ ਨੂੰ ਲੱਡੂ ਵੰਡੇ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੈਨਿਕ ਵਿੰਗ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਸਾਰੇ ਵਰਕਰ ਪਰਮਿੰਦਰ ਸਿੰਘ ਢੀਂਡਸਾ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ।