ਪੰਜਾਬ

punjab

ETV Bharat / state

ਬਰਨਾਲਾ: ਨਗਰ ਕੌਂਸਲ ਪ੍ਰਧਾਨ ਦੀ ਚੋਣ ਉਤੇ ਕਾਂਗਰਸੀਆਂ ਨੇ ਹੀ ਲਾਏ 'ਧੱਕੇਸ਼ਾਹੀ ਦੇ ਇਲਜ਼ਾਮ

ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਮੌਕੇ ਹੰਗਾਮਾ ਹੋ ਗਿਆ, ਜਦੋਂ ਕਾਂਗਰਸੀ ਕੌਂਸਲਰਾਂ ਵੱਲੋਂ ਹੀ ਜ਼ਿਲ੍ਹਾ ਪ੍ਰਸ਼ਾਸਨ ਦੇ ਚੋਣ ਅਮਲੇ ਉੱਪਰ ਧੱਕੇਸ਼ਾਹੀ ਦੇ ਦੋਸ਼ ਲਗਾਏ ਗਏ।

ਨਗਰ ਕੌਂਸਲ ਪ੍ਰਧਾਨਗੀ ਦੀ ਚੋਣ ਮੌਕੇ ਹੋਇਆ ਹੰਗਾਮਾ
ਨਗਰ ਕੌਂਸਲ ਪ੍ਰਧਾਨਗੀ ਦੀ ਚੋਣ ਮੌਕੇ ਹੋਇਆ ਹੰਗਾਮਾ

By

Published : Apr 15, 2021, 8:19 PM IST

ਬਰਨਾਲਾ: ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਮੌਕੇ ਹੰਗਾਮਾ ਹੋ ਗਿਆ, ਜਦੋਂ ਕਾਂਗਰਸੀ ਕੌਂਸਲਰਾਂ ਵੱਲੋਂ ਹੀ ਜ਼ਿਲ੍ਹਾ ਪ੍ਰਸ਼ਾਸਨ ਦੇ ਚੋਣ ਅਮਲੇ ਉੱਪਰ ਧੱਕੇਸ਼ਾਹੀ ਦੇ ਦੋਸ਼ ਲਗਾਏ ਗਏ। ਧੱਕੇਸ਼ਾਹੀ ਦਾ ਦੋਸ਼ ਲਗਾਉਣ ਵਾਲੇ ਕੌਂਸਲਰਾਂ ਵੱਲੋਂ ਪ੍ਰਧਾਨਗੀ ਦੀ ਚੋਣ ਦਾ ਬਾਈਕਾਟ ਕਰਕੇ ਬਾਹਰ ਆ ਗਏ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਧੱਕੇਸ਼ਾਹੀ ਦਾ ਦੋਸ਼ ਲਗਾਉਣ ਵਾਲੇ ਕੌਂਸਲਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਐੱਸਡੀਐਮ ਦਾ ਘਿਰਾਓ ਕਰਕੇ ਨਾਅਰੇਬਾਜ਼ੀ ਵੀ ਕੀਤੀ ਗਈ।

ਨਗਰ ਕੌਂਸਲ ਪ੍ਰਧਾਨਗੀ ਦੀ ਚੋਣ ਮੌਕੇ ਹੋਇਆ ਹੰਗਾਮਾ
ਇਸ ਇਸ ਮੌਕੇ ਗੱਲਬਾਤ ਕਰਦਿਆਂ ਆਜ਼ਾਦ ਕੌਂਸਲਰ ਹੇਮਰਾਜ ਗਰਗ ਅਤੇ ਕਾਂਗਰਸੀ ਕੌਂਸਲਰ ਪਰਮਜੀਤ ਸਿੰਘ ਜੌਂਟੀ ਮਾਨ ਨੇ ਕਿਹਾ ਕਿ ਅੱਜ ਨਗਰ ਕੌਂਸਲ ਦੀ ਪ੍ਰਧਾਨਗੀ ਮੌਕੇ ਚੋਣ ਪ੍ਰਕਿਰਿਆ ਦੌਰਾਨ ਸਭ ਤੋਂ ਪਹਿਲਾਂ ਐੱਸਡੀਓ ਬਰਨਾਲਾ ਵੱਲੋਂ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਨਾਲ ਕਰਾ ਕੇ ਧੱਕੇਸ਼ਾਹੀ ਕੀਤੀ ਗਈ।

ਇਸ ਉਪਰੰਤ ਬਿਨਾਂ ਬਹੁਮਤ ਵਾਲੇ ਵਿਅਕਤੀ ਨੂੰ ਪ੍ਰਧਾਨ ਚੁਣਨ ਦੀ ਕੋਸ਼ਿਸ਼ ਕੀਤੀ ਗਈ। ਕਾਂਗਰਸੀ ਹਲਕਾ ਇੰਚਾਰਜ ਸਮੇਤ ਕਈ ਵਿਅਕਤੀ ਨਿਯਮਾਂ ਦੇ ਉਲਟ ਚੋਣ ਪ੍ਰਕਿਰਿਆ ਦੇ ਵਿੱਚ ਦਾਖ਼ਲ ਕਰਕੇ ਲੋਕਤੰਤਰ ਦਾ ਘਾਣ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਚੋਣ ਪ੍ਰਕਿਰਿਆ ਦੌਰਾਨ ਐੱਸਡੀਐੱਮ ਵੱਲੋਂ ਵੋਟਿੰਗ ਹੀ ਨਹੀਂ ਕਰਵਾਈ ਗਈ ਜੇਕਰ ਵੋਟਿੰਗ ਕਰਵਾਈ ਜਾਂਦੀ ਤਾਂ ਜੌਂਟੀ ਮਾਨ ਨੂੰ ਬਹੁਮਤ ਹਾਸਲ ਸੀ ਇਸ ਤੋਂ ਇਲਾਵਾ ਐਸਡੀਐਮ ਵੱਲੋਂ ਵੱਲੋਂ ਕਿਹਾ ਗਿਆ ਕਿ ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਆਜ਼ਾਦ ਉਮੀਦਵਾਰ ਵੋਟਿੰਗ ਪ੍ਰਕਿਰਿਆ ਵਿਚ ਹਿੱਸਾ ਹੀ ਨਹੀਂ ਲੈ ਸਕਦੇ, ਜੋ ਨਿਯਮਾਂ ਅਤੇ ਕਾਨੂੰਨ ਦੇ ਬਿਲਕੁਲ ਉਲਟ ਹੈ।

ਇਹ ਵੀ ਪੜ੍ਹੋ: ਸਿਹਤ ਮੰਤਰੀ ਦੇ ਹਲਕੇ ਚ ਹੀ ਸਭ ਤੋ ਵੱਧ ਕੋਰੋਨਾ ਕੇਸ, ਕੇਂਦਰੀ ਟੀਮ ਦਾ ਖੁਲਾਸਾ

ਉਨ੍ਹਾਂ ਕਿਹਾ ਕਿ ਅੱਜ ਧੱਕੇਸ਼ਾਹੀ ਨਾਲ ਕਿਸੇ ਵੀ ਵਿਅਕਤੀ ਨੂੰ ਪ੍ਰਧਾਨ ਬਣਾ ਸਕਦੇ ਹਨ, ਪਰ ਉਹ ਇਸ ਚੋਣ ਨੂੰ ਨਹੀਂ ਮੰਨਦੇ ਅਤੇ ਦੁਬਾਰਾ ਚੋਣ ਕਰਵਾਉਣ ਦੀ ਮੰਗ ਕਰਦੇ ਹਨ।

ABOUT THE AUTHOR

...view details