ਬਰਨਾਲਾ :ਬਰਨਾਲਾ ਜ਼ਿਲ੍ਹੇ ਦੇ ਪਿੰਡ ਕੁੱਬੇ ਵਿੱਚ ਕਿਸਾਨ ਯੂਨੀਅਨ ਦੀ ਆੜ ਵਿੱਚ ਗੁਰਦੁਆਰਾ ਸਾਹਿਬ ਅੱਗੇ ਹੁੱਲੜਬਾਜ਼ੀ ਕਰਨ ਦੇ ਪ੍ਰਬੰਧਕਾਂ ਨੇ ਇਲਜ਼ਾਮ ਲਗਾਏ ਹਨ। ਪ੍ਰਬੰਧਕਾਂ ਨੇ ਕਿਸਾਨ ਯੂਨੀਅਨ ਨਾਲ ਸਬੰਧਤ ਲੋਕਾਂ 'ਤੇ ਸੰਗਰੂਰ ਦੇ ਮਸਤੂਆਣਾ ਸਾਹਿਬ ਵਿੱਚ ਮੈਡੀਕਲ ਕਾਲਜ ਦੀ ਸਥਾਪਨਾ ਦੇ ਵਿਰੋਧ ਵਿੱਚ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਤੇ ਗੁਰਦੁਆਰਾ ਸਾਹਿਬ ਦਾ ਘਿਰਾਓ ਕਰ ਕੇ ਰੋਸ ਪ੍ਰਦਰਸ਼ਨ ਕਰਦਿਆਂ ਗੁਰਦੁਆਰਾ ਸਾਹਿਬ ਦੀ ਬੇਅਦਬੀ ਕਰਨ ਦੇ ਦੋਸ਼ ਲਾਏ ਹਨ। ਪਿੰਡ ਵਾਸੀਆਂ ਨੇ ਵੀ ਪ੍ਰਦਰਸ਼ਨਕਾਰੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।
Barnala News: ਕਿਸਾਨ ਯੂਨੀਅਨ ਦੀ ਆੜ ਵਿੱਚ ਗੁਰਦੁਆਰਾ ਸਾਹਿਬ ਅੱਗੇ ਹੁੱਲੜਬਾਜ਼ੀ ! - ਮੈਡੀਕਲ ਕਾਲਜ
ਬਰਨਾਲਾ ਦੇ ਪਿੰਡ ਕੁੱਬੇ ਵਿਖੇ ਕਿਸਾਨ ਯੂਨੀਅਨ ਦੇ ਝੰਡੇ ਲੈ ਕੇ ਆਏ ਕੁਝ ਲੋਕਾਂ ਉਤੇ ਗੁਰਦੁਆਰਾ ਸਾਹਿਬ ਅੱਗੇ ਹੁੱਲੜਬਾਜ਼ੀ ਕਰਨ ਤੇ ਬੇਅਦਬੀ ਕਰਨ ਦੇ ਇਲਜ਼ਾਮ ਲਾਏ ਜਾ ਰਹੇ ਹਨ। ਦਰਅਸਲ ਇਨ੍ਹਾਂ ਪ੍ਰਦਰਸ਼ਨਕਾਰੀਆਂ ਵੱਲੋਂ ਮਸਤੂਆਣਾ ਵਿਖੇ ਬਣ ਰਹੇ ਮੈਡੀਕਲ ਕਾਲਜ ਦਾ ਵਿਰੋਧ ਕੀਤਾ ਜਾ ਰਿਹਾ ਸੀ।
ਪ੍ਰਦਰਸ਼ਨਕਾਰੀਆਂ ਨੇ ਕਿਸਾਨ ਯੂਨੀਅਨ ਦੇ ਝੰਡੇ ਲੈ ਕੇ ਕੀਤਾ ਪ੍ਰਦਰਸ਼ਨ :ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬੂਟਾ ਸਿੰਘ ਅਤੇ ਪਿੰਡ ਵਾਸੀਆਂ ਚਰਨਜੀਤ ਕੌਰ, ਦਵਿੰਦਰ ਸਿੰਘ, ਗੋਬਿੰਦਰ ਸਿੰਘ ਅਤੇ ਜਗਦੇਵ ਸਿੰਘ ਨੇ ਦੱਸਿਆ ਕਿ ਕੁੱਲ ਲੋਕਾਂ ਵਲੋਂ ਕਿਸਾਨ ਯੂਨੀਅਨ ਦੀ ਆੜ ਵਿੱਚ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬਾਬਾ ਬੂਟਾ ਸਿੰਘ ਦਾ ਇਹ ਕਹਿ ਕੇ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ ਕਿ ਉਹ ਮਸਤੂਆਣਾ ਸਾਹਿਬ ਵਿੱਚ ਮੈਡੀਕਲ ਕਾਲਜ ਨਹੀਂ ਬਣਨ ਦੇ ਰਹੇ। ਜਦਕਿ ਬਾਬਾ ਬੂਟਾ ਸਿੰਘ ਵਲੋਂ ਕਾਲਜ ਦਾ ਕੋਈ ਵਿਰੋਧ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਕਿਸਾਨ ਯੂਨੀਅਨ ਦੇ ਝੰਡੇ ਫੜੇ ਹੋਏ ਸਨ ਅਤੇ ਕਿਸਾਨ ਯੂਨੀਅਨ ਦਾ ਕੋਈ ਵੀ ਆਗੂ ਨਹੀਂ ਸੀ, ਜਦਕਿ ਉਨ੍ਹਾਂ ਕਿਹਾ ਕਿ ਰੋਸ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਸ਼ਰਾਬ ਪੀਤੀ ਹੋਈ ਸੀ ਅਤੇ ਸ਼ਰਾਬ ਪੀ ਕੇ ਗੁਰਦੁਆਰਾ ਸਾਹਿਬ 'ਚ ਆ ਕੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਕੀਤੀ ਸੀ।
- ਕੁਲਦੀਪ ਸਿੰਘ ਧਾਲੀਵਾਲ ਵੱਲੋਂ 10 ਜੂਨ ਤੱਕ ਸਾਰੀਆਂ ਸਰਕਾਰੀ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਦੇ ਹੁਕਮ
- ਪੰਜਾਬ ਦੇ ਨੌਜਵਾਨ ਹੀ ਨਹੀਂ ਸਰਕਾਰੀ ਮੁਲਾਜ਼ਮ ਵੀ ਵਿਦੇਸ਼ ਜਾਣ ਦੀ ਦੌੜ 'ਚ ਅੱਗੇ, ਵਿਦੇਸ਼ ਜਾਣ ਲਈ ਸਭ ਤੋਂ ਜ਼ਿਆਦਾ ਪੁਲਿਸ ਮੁਲਾਜ਼ਮਾਂ ਨੇ ਛੱਡੀ ਨੌਕਰੀ
- Sidhu Security Issue: ਸਿੱਧੂ ਦੀ ਸੁਰੱਖਿਆ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਕੋਰਟ ਨੂੰ ਸੌਂਪੀ ਸੀਲਬੰਦ ਰਿਵਿਊ ਰਿਪੋਰਟ, ਹੁਣ ਇਸ ਦਿਨ ਹੋਵੇਗੀ ਸੁਣਵਾਈ
ਪ੍ਰਦਰਸ਼ਨ ਕਰ ਰਹੇ ਲੋਕਾਂ ਖਿਲਾਫ ਸਖਤ ਕਾਰਵਾਈ ਦੀ ਮੰਗ :ਇਸ ਪੂਰੇ ਮਾਮਲੇ 'ਤੇ ਪਿੰਡ ਵਾਸੀਆਂ ਤੇ ਗੁਰੂ ਘਰ ਦੇ ਪ੍ਰਬੰਧਕਾਂ ਨੇ ਨਸ਼ੇ 'ਚ ਧੁੱਤ ਉਕਤ ਪ੍ਰਦਰਸ਼ਨ ਕਰ ਰਹੇ ਲੋਕਾਂ ਖਿਲਾਫ ਸਖਤ ਕਾਰਵਾਈ ਦੀ ਮੰਗ ਕਰਦੇ ਹੋਏ ਕਿਹਾ ਕਿ ਜੇਕਰ ਇਨ੍ਹਾਂ ਵਿਅਕਤੀਆਂ ਖ਼ਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸੇ ਮਾਮਲੇ 'ਤੇ ਬਾਬਾ ਬੂਟਾ ਸਿੰਘ ਨੇ ਕਿਹਾ ਕਿ ਉਹ ਖੁਦ ਮਸਤੂਆਣਾ ਸਾਹਿਬ 'ਚ ਮੈਡੀਕਲ ਕਾਲਜ ਬਣਾਉਣ ਦੇ ਇੱਛੁਕ ਹਨ ਅਤੇ ਕੁਝ ਲੋਕਾਂ ਵੱਲੋਂ ਉਨ੍ਹਾਂ ਖਿਲਾਫ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਉਹ ਮੈਡੀਕਲ ਕਾਲਜ ਬਣਾਉਣ ਦੇ ਖਿਲਾਫ ਹਨ। ਉਨ੍ਹਾਂ ਕਿਹਾ ਕਿ ਜੇਕਰ ਲੋਕ ਉਹਨਾਂ ਦਾ ਨਿੱਜੀ ਵਿਰੋਧ ਕਰਨਾ ਚਾਹੁੰਦੇ ਹਨ ਤਾਂ ਮੇਰਾ ਪੁਤਲਾ ਫੂਕਦਾ ਸਕਦੇ ਹਨ, ਪਰ ਸ਼ਰਾਬ ਦੇ ਨਸ਼ੇ 'ਚ ਧੁੱਤ ਲੋਕਾਂ ਵਲੋਂ ਗੁਰਦੁਆਰਾ ਸਾਹਿਬ ਦੀ ਮਰਿਆਦਾ ਦੀ ਉਲੰਘਣਾ ਕੀਤੀ ਗਈ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।