ਬਰਨਾਲਾ: ਢੱਡਰੀਆਂ ਵਾਲੇ ਦੇ ਦੀਵਾਨ ਦਾ ਵਿਰੋਧ ਕਰਨ ਜਾ ਰਹੇ ਅਮਰੀਕ ਸਿੰਘ ਅਜਨਾਲਾ ਅਤੇ ਉਸਦੇ ਸਾਥੀਆਂ ਨੂੰ ਬਰਨਾਲਾ ਦੇ ਕੋਟਦੁੱਨਾ ਤੋਂ ਮਾਨਸਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਵਿਰੋਧ ਕਰਨ ਵਾਲਿਆਂ ਨੂੰ ਮਾਨਸਾ ਪੁਲਿਸ ਨੇ ਹਿਰਾਸਤ ਵਿੱਚ ਲੈ ਕੇ ਬੱਸਾਂ 'ਚ ਚੜਾ ਕੇ ਲੈ ਗਏ।
ਦੱਸ ਦਈਏ ਕਿ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਅਤੇ ਉਹਨਾਂ ਦੇ ਵਿਰੋਧ ਕਰਨ ਵਾਲਿਆਂ ਦਾ ਵਿਵਾਦ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਇਸੇ ਵਿਵਾਦ ਦੇ ਚੱਲਦੇ ਢੱਡਰੀਆਂ ਵਾਲੇ ਦੇ ਅੱਜ ਮਾਨਸਾ ਦੇ ਪਿੰਡ ਜੋਗਾ ਵਿਖੇ ਦੀਵਾਨ ਦਾ ਵਿਰੋਧ ਕਰਨ ਲਈ ਭਾਈ ਅਮਰੀਕ ਸਿੰਘ ਅਜਨਾਲਾ ਦੀ ਅਗਵਾਈ ਵਿੱਚ ਜੱਥਾ ਜਾ ਰਿਹਾ ਸੀ। ਇਸ ਜੱਥੇ ਨੂੰ ਬਰਨਾਲਾ ਦੇ ਥਾਣਾ ਧਨੌਲਾ ਦੇ ਪਿੰਡ ਕੋਟਦੁੰਨਾ ਦੇ ਗੁਰਦੁਆਰਾ ਅਕਾਲ ਬੁੰਗਾ ਵਿਖੇ ਪੁਲਿਸ ਵੱਲੋਂ ਰੋਕਿਆ ਗਿਆ।