ਵਿਧਾਇਕ ਲਾਭ ਸਿੰਘ ਉਗੋਕੇ ਨੇ ਲੋਕਾਂ ਨੂੰ ਕੀਤੀ ਅਪੀਲ ਬਰਨਾਲਾ:ਪੰਜਾਬ ਵਿੱਚ ਇੱਕ ਪਾਸੇ ਨਸ਼ਿਆਂ ਨੇ ਕਹਿਰ ਮਚਾ ਰੱਖਿਆ ਹੈ, ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਨਸ਼ਾ ਖਤਮ ਕਰਨ ਦੇ ਵਾਅਦੇ ਕੀਤੇ ਜਾ ਰਹੇ ਹਨ। ਇਸੇ ਤਹਿਤ ਹੀ ਹਲਕਾ ਭਦੌੜ ਦੇ ਪਿੰਡ ਮੱਝੂਕੇ ਵਿਖੇ ਪੁਲਿਸ ਵੱਲੋਂ ਕਰਵਾਈ ਗਈ ਨਸ਼ਾ ਵਿਰੋਧੀ ਮੀਟਿੰਗ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਵੱਲੋਂ ਸੰਬੋਧਨ ਕੀਤਾ। ਇਸ ਦੌਰਾਨ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਿਹਾ ਕਿ ਜੇਕਰ ਕੀਤੇ ਵੀ ਚਿੱਟਾ ਵਿੱਕਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।
ਨਸ਼ਿਆਂ ਦੀ ਰੋਕਥਾਮ ਲਈ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ:ਇਸ ਸਬੰਧੀ ਹਲਕੇ ਦੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਨਸ਼ੇ ਵੇਚਣ ਵਾਲੇ ਕਿਸੇ ਵੀ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ, ਜੋ ਪੰਜਾਬ ਦੀ ਜਵਾਨੀ ਬਰਬਾਦ ਕਰ ਰਿਹਾ ਹੈ।
ਨਸ਼ੇ ਸਬੰਧੀ ਖ਼ਬਰ ਮਿਲਣ 'ਤੇ 10 ਦਿਨਾਂ ਅੰਦਰ ਕਾਰਵਾਈ:ਇਸ ਮੌਕੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਿਹਾ ਕਿ ਜੇਕਰ ਕੀਤੇ ਨਸ਼ੇ ਦਾ ਵਪਾਰ ਹੋ ਰਿਹਾ ਹੈ ਤਾਂ ਇਸ ਦੀ ਸੂਚਨਾ ਜ਼ਿਲ੍ਹਾ ਪੁਲਿਸ ਮੁਖੀ ਨੂੰ ਦਿੱਤੀ ਜਾਵੇ। ਉਹਨਾਂ ਕਿਹਾ ਕਿ ਨਸ਼ਾ ਸਪਲਾਈ ਦੀ ਖ਼ਬਰ ਮਿਲਣ 'ਤੇ 10 ਦਿਨਾਂ ਦੇ ਅੰਦਰ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿ ਜੇ ਅਜਿਹਾ ਨਾ ਹੋਇਆ ਤਾਂ ਤੁਸੀਂ ਮੈਨੂੰ ਫੜ ਲਿਓ। ਇਸ ਦੌਰਾਨ ਵਿਧਾਇਕ ਨੇ ਕਿਹਾ ਕਿ ਜੇਕਰ ਕੋਈ ਨਸ਼ਾ ਤਸਕਰਾਂ ਬਾਰੇ ਸ਼ਿਕਾਇਤ ਕਰਨ ਤੋਂ ਡਰਦਾ ਹੈ ਤਾਂ ਮੇਰੇ ਵਟਸਐਪ ਨੰਬਰ 'ਤੇ ਨਸ਼ਾ ਤਸਕਰਾਂ ਦੀ ਸੂਚਨਾ ਭੇਜੇ ਤੁਰੰਤ ਕਾਰਵਾਈ ਹੋਵੇਗੀ।
ਪੁਲਿਸ ਵੱਲੋਂ ਕਾਰਵਾਈ ਦਾ ਵਾਅਦਾ:ਇਸ ਸਬੰਧੀ ਥਾਣਾ ਭਦੌੜ ਦੇ ਇੰਚਾਰਜ ਜਗਦੇਵ ਸਿੰਘ ਨੇ ਦੱਸਿਆ ਕਿ ਸਬੰਧਤ ਵਿਅਕਤੀ ਉਸ ਨੂੰ ਪਿੰਡ ਮੱਝੂਕੇ ਵਾਸੀ ਕਾਲਾ ਸਿੰਘ ਨਾਮਕ ਤਸਕਰ ਦੇ ਘਰ ਲੈ ਗਿਆ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਨਸ਼ਾ ਤਸਕਰ ਘਰ ਵਿੱਚ ਨਹੀਂ ਮਿਲਿਆ। ਉਹਨਾਂ ਕਿਹਾ ਕਿ ਉਹ ਪਹਿਲਾ ਵੀ ਚਿੱਟਾ ਵੇਚਣ ਦਾ ਕੰਮ ਕਰਦਾ ਸੀ ਅਤੇ 66 ਦਿਨ ਜੇਲ੍ਹ ਕੱਟਣ ਤੋਂ ਬਾਅਦ ਉਹ ਕੁਝ ਦਿਨ ਪਹਿਲਾਂ ਜ਼ਮਾਨਤ 'ਤੇ ਬਾਹਰ ਆਇਆ ਸੀ। ਉਨ੍ਹਾਂ ਕਿਹਾ ਕਿ ਹੁਣ ਪੁਲਿਸ ਉਸ ’ਤੇ ਨਜ਼ਰ ਰੱਖੇਗੀ, ਜੇਕਰ ਅਜਿਹਾ ਕੋਈ ਹੈ ਤਾਂ ਉਸ ਨੂੰ ਫੜਿਆ ਜਾਵੇਗਾ। ਫਿਲਹਾਲ ਪੁਲਿਸ ਨੂੰ ਨਾ ਤਾਂ ਕੋਈ ਨਸ਼ਾ ਤਸਕਰ ਲੱਭਿਆ ਹੈ ਅਤੇ ਨਾ ਹੀ ਕੋਈ ਨਸ਼ਾ ਬਰਾਮਦ ਹੋਇਆ ਹੈ।