ਭਦੌੜ/ਬਰਨਾਲਾ :ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਿੱਧੀ ਬਿਜਾਈ ਕਰਨ ਲਈ ਅਤੇ ਪੰਜਾਬ ਦਾ ਦਿਨੋਂ-ਦਿਨ ਡੂੰਘੇ ਹੋ ਰਹੇ ਪਾਣੀ ਨੂੰ ਬਚਾਉਣ ਲਈ 1500 ਪ੍ਰਤੀ ਏਕੜ ਦੇਣ ਦਾ ਐਲਾਨ ਕੀਤਾ ਹੈ ਪਰ ਕਿਸਾਨ ਜਥੇਬੰਦੀਆਂ ਵੱਲੋਂ ਇਸ ਐਲਾਨ ਨੂੰ ਕਿਸਾਨਾਂ ਲਈ ਕੋਝਾ ਮਜ਼ਾਕ ਦੱਸਿਆ ਜਾ ਰਿਹਾ ਹੈ।
ਪੰਜਾਬ ਦੇ ਪਾਣੀ ਨੂੰ ਬਚਾਉਣ ਲਈ ਅੱਗੇ ਆਇਆ ਫੂਲਕਾ ਪਰਿਵਾਰ, ਦਿੱਤੀ ਕਿਸਾਨਾਂ ਨੂੰ ਇਹ ਨਸੀਹਤ - ਪੰਜਾਬ ਸਰਕਾਰ
ਉੱਥੇ ਹੀ 1984 ਦੰਗਿਆਂ ਦੇ ਪੀੜਤਾਂ ਲਈ ਸੁਪਰੀਮ ਕੋਰਟ ਵਿੱਚ ਫਰੀ ਕੇਸ ਲੜਨ ਵਾਲੇ ਹਰਵਿੰਦਰ ਸਿੰਘ ਫੂਲਕਾ ਨੇ ਆਪਣੇ ਜੱਦੀ ਪਿੰਡ ਭਦੌੜ ਝੋਨੇ ਦੀ ਸਿੱਧੀ ਬਿਜਾਈ ਵਿੱਚ ਕਿਸਾਨਾਂ ਨੂੰ ਆਉਣ ਵਾਲੀਆਂ ਦਿੱਕਤਾਂ ਦੇ ਹੱਲ ਲਈ ਕੋ-ਆਪਰੇਟਿਵ ਸੁਸਾਇਟੀ ਨੂੰ ਸਿੱਧੀ ਬਿਜਾਈ ਕਰਨ ਲਈ ਡੀ ਐੱਸ ਆਰ ਮਸ਼ੀਨ ਦਾਨ ਵਿੱਚ ਦਿੱਤੀ ਹੈ।
ਉੱਥੇ ਹੀ 1984 ਦੰਗਿਆਂ ਦੇ ਪੀੜਤਾਂ ਲਈ ਸੁਪਰੀਮ ਕੋਰਟ ਵਿੱਚ ਫਰੀ ਕੇਸ ਲੜਨ ਵਾਲੇ ਹਰਵਿੰਦਰ ਸਿੰਘ ਫੂਲਕਾ ਨੇ ਆਪਣੇ ਜੱਦੀ ਪਿੰਡ ਭਦੌੜ ਝੋਨੇ ਦੀ ਸਿੱਧੀ ਬਿਜਾਈ ਵਿੱਚ ਕਿਸਾਨਾਂ ਨੂੰ ਆਉਣ ਵਾਲੀਆਂ ਦਿੱਕਤਾਂ ਦੇ ਹੱਲ ਲਈ ਕੋ-ਆਪਰੇਟਿਵ ਸੁਸਾਇਟੀ ਨੂੰ ਸਿੱਧੀ ਬਿਜਾਈ ਕਰਨ ਲਈ ਡੀ ਐੱਸ ਆਰ ਮਸ਼ੀਨ ਦਾਨ ਵਿੱਚ ਦਿੱਤੀ ਹੈ। ਇਸ ਸਮੇਂ ਹਰਵਿੰਦਰ ਸਿੰਘ ਫੂਲਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਵੇਂ ਪੰਜਾਬ ਸਰਕਾਰ ਵੱਲੋਂ ਪ੍ਰਤੀ ਏਕੜ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ 1500 ਰੁਪਏ ਪ੍ਰਤੀ ਏਕੜ ਦੇਣ ਦਾ ਐਲਾਨ ਕੀਤਾ ਹੈ ਪਰ ਸਾਡੇ ਏਰੀਏ ਵਿਚ ਇਕ ਵੀ ਝੋਨੇ ਦੀ ਸਿੱਧੀ ਬਿਜਾਈ ਵਾਲੀ ਮਸ਼ੀਨ ਨਹੀਂ ਸੀ ਜਿਸ ਤੇ ਕਿਸਾਨਾਂ ਦੀ ਮੰਗ ਨੂੰ ਦੇਖਦਿਆਂ ਭਦੌੜ ਦੀ ਕੋ-ਆਪਰੇਟਿਵ ਸੁਸਾਇਟੀ ਲਈ ਉਨ੍ਹਾਂ ਦੇ ਪਰਿਵਾਰ ਵੱਲੋਂ ਉਨ੍ਹਾਂ ਦੇ ਛੋਟੇ ਭਰਾ ਰਵਿੰਦਰ ਸਿੰਘ ਫੂਲਕਾ ਦੀ ਯਾਦ ਵਿੱਚ ਕਿਸਾਨਾਂ ਲਈ ਡੀਐਸਆਰ ਮਸ਼ੀਨ ਦਿੱਤੀ ਹੈ। ਜੋ ਕਿ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਬਿਨਾਂ ਕਿਰਾਏ ਮੁਫਤ ਵਿੱਚ ਮੁਹੱਈਆ ਕਰਵਾਈ ਜਾਵੇਗੀ ਜਿਸ ਨਾਲ ਵੱਡੀ ਗਿਣਤੀ ਕਿਸਾਨਾਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਿੱਚ ਰੁਚੀ ਦਿਖਾਈ ਹੈ।
ਇਸ ਸੰਬੰਧੀ ਧੰਨਵਾਦ ਕਰਦਿਆਂ ਕੋ-ਆਪਰੇਟਿਵ ਸੁਸਾਇਟੀ ਦੇ ਪ੍ਰਧਾਨ ਰਾਜਿੰਦਰ ਵਰਮਾ ਨੇ ਹਰਵਿੰਦਰ ਸਿੰਘ ਫੂਲਕਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿੱਥੇ ਉਹ ਆਪਣੀਆਂ ਸੇਵਾਵਾਂ ਦੇ ਕੇ ਪੂਰੀ ਦੁਨੀਆ ਵਿਚ ਭਦੌੜ ਦਾ ਨਾਮ ਰੌਸ਼ਨ ਕਰ ਰਹੇ ਹਨ ਉੱਥੇ ਹੀ ਭਦੌੜ ਦੇ ਲੋਕਾਂ ਨੂੰ ਆ ਰਹੀਆਂ ਦਿੱਕਤਾਂ ਨੂੰ ਵੀ ਪਹਿਲ ਦੇ ਆਧਾਰ ਤੇ ਹੱਲ ਕਰਨ ਦਾ ਯਤਨ ਕਰਦੇ ਰਹਿੰਦੇ ਹਨ। ਅੱਜ ਭਦੌੜ ਦੇ ਕਿਸਾਨਾਂ ਲਈ ਪਾਣੀ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਡੀ ਐੱਸ ਆਰ ਮਸ਼ੀਨ ਦਾਨ ਵਿੱਚ ਦਿੱਤੀ ਹੈ ਜੋ ਕਿ ਉਨ੍ਹਾਂ ਵੱਲੋਂ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਬਿਨਾਂ ਕਿਸੇ ਕਿਰਾਏ ਅਤੇ ਭਾੜੇ ਦੇ ਮੁਫਤ ਵਿੱਚ ਮੁਹੱਈਆ ਕਰਵਾਈ ਜਾਵੇਗੀ। ਕਿਸਾਨਾਂ ਨੂੰ ਘਰ-ਘਰ ਜਾ ਸਿੱਧੀ ਬਿਜਾਈ ਕਰਨ ਲਈ ਉਨ੍ਹਾਂ ਵੱਲੋਂ ਪ੍ਰੇਰਿਤ ਵੀ ਕੀਤਾ ਜਾਵੇਗਾ ਤਾਂ ਜੋ ਪੰਜਾਬ ਦੇ ਡੂੰਘੇ ਹੋ ਰਹੇ ਪਾਣੀ ਨੂੰ ਬਚਾਇਆ ਜਾ ਸਕੇ।
TAGGED:
Phoolka family