ਬਰਨਾਲਾ: ਕਾਂਗਰਸ ਪਾਰਟੀ ਵੱਲੋਂ ਨਗਰ ਕੌਂਸਲ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਵੱਲੋਂ ਕਾਂਗਰਸੀ ਉਮੀਦਵਾਰਾਂ ਨੂੰ ਟਿਕਟਾਂ ਦਾ ਐਲਾਨ ਕੀਤਾ ਗਿਆ। ਕਾਂਗਰਸ ਪਾਰਟੀ ਵੱਲੋਂ ਬਰਨਾਲਾ ਦੇ 31 ਵਾਰਡਾਂ ਵਿੱਚੋਂ 28 ਉਮੀਦਵਾਰ ਚੋਣ ਲੜਨਗੇ। ਜਦੋਂ ਕਿ ਪਿੰਡ ਸੰਘੇੜਾ ਵਿੱਚ ਆਉਂਦੇ ਤਿੰਨ ਵਾਰਡਾਂ ’ਤੇ ਆਜ਼ਾਦ ਉਮੀਦਵਾਰ ਚੋਣ ਲੜਨਗੇ।
ਬਰਨਾਲਾ 'ਚ ਨਿਗਮ ਚੋਣਾਂ ਲਈ ਕਾਂਗਰਸ ਨੇ ਉਮੀਦਵਾਰ ਐਲਾਨੇ - ਕਾਂਗਰਸੀ ਉਮੀਦਵਾਰਾਂ ਨੂੰ ਟਿਕਟਾਂ ਦਾ ਐਲਾਨ
ਕਾਂਗਰਸ ਪਾਰਟੀ ਵੱਲੋਂ ਨਗਰ ਕੌਂਸਲ ਦੀਆਂ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਵੱਲੋਂ ਕਾਂਗਰਸੀ ਉਮੀਦਵਾਰਾਂ ਨੂੰ ਟਿਕਟਾਂ ਦਾ ਐਲਾਨ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਨਗਰ ਕੌਂਸਲ ਚੋਣਾਂ ਵਿਕਾਸ ਦੇ ਮੁੱਦੇ 'ਤੇ ਲੜੀਆਂ ਜਾਣਗੀਆਂ। ਕਿਉਂਕਿ ਪਿਛਲੇ ਚਾਰ ਸਾਲਾਂ ਦੇ ਰਾਜ ਦੌਰਾਨ ਬਰਨਾਲਾ ਸ਼ਹਿਰ ਵਿੱਚ ਕਾਂਗਰਸ ਸਰਕਾਰ ਵੱਲੋਂ ਰਿਕਾਰਡ ਵਿਕਾਸ ਕਰਵਾਇਆ ਗਿਆ ਹੈ। ਜਿਸ ਕਾਰਨ ਸ਼ਹਿਰ ਦੇ ਲੋਕ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਤੋਂ ਕਾਫ਼ੀ ਖੁਸ਼ ਹਨ ਤੇ ਇਨ੍ਹਾਂ ਚੋਣਾਂ ਵਿੱਚ ਕਾਂਗਰਸੀ ਉਮੀਦਵਾਰਾਂ ਨੂੰ ਹੀ ਜਿਤਾਉਣਗੇ।
ਉਧਰ, ਇਸ ਮੌਕੇ ਟਿਕਟਾਂ ਪ੍ਰਾਪਤ ਕਰਨ ਵਾਲੇ ਕਾਂਗਰਸੀ ਉਮੀਦਵਾਰਾਂ ਨੇ ਕੇਵਲ ਸਿੰਘ ਢਿੱਲੋਂ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪੋ-ਆਪਣੇ ਵਾਰਡਾਂ ਦੇ ਮੁੱਦਿਆਂ ਨੂੰ ਮੁੱਖ ਰੱਖ ਕੇ ਚੋਣ ਲੜ ਰਹੇ ਹਨ। ਜਿਸ ਕਰਕੇ ਲੋਕਾਂ ਵੱਲੋਂ ਉਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।