ਬਰਨਾਲਾ:ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਬਰਨਾਲਾ ਜ਼ਿਲ੍ਹੇ ਦਾ ਇੱਕ ਹੋਰ ਕਿਸਾਨ ਸ਼ਹੀਦ ਹੋ ਗਿਆ। ਬਰਨਾਲਾ ਜ਼ਿਲ੍ਹੇ ਦੇ ਪਿੰਡ ਹਮੀਦੀ ਦਾ ਕਿਸਾਨ ਨਿਰਮਲ ਸਿੰਘ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਬਰਨਾਲਾ ਦਾ ਸਰਗਰਮ ਮੈਂਬਰ ਸੀ। ਜੋ ਲਗਾਤਾਰ ਲੰਬੇ ਸਮੇਂ ਤੋਂ ਦਿੱਲੀ ਦੇ ਕਿੱਕਲੀ ਬਾਰਡਰ ਤੇ ਡਟਿਆ ਹੋਇਆ ਸੀ। ਜਿੱਥੇ ਕਿਸਾਨ ਨਿਰਮਲ ਸਿੰਘ ਬਿਮਾਰ ਹੋ ਗਿਆ ਅਤੇ ਉਸਨੂੰ ਫਰੀਦਕੋਟ ਮੈਡੀਕਲ ਕਾਲਜ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ। ਜਿੱਥੇ ਦੌਰਾਨ ਇਲਾਜ਼ ਦੌਰਾਨ ਨਿਰਮਲ ਸਿੰਘ ਹਮੀਦੀ ਦੀ ਮੌਤ ਹੋ ਗਈ।
ਸੰਘਰਸ਼ ਕਰ ਰਹੇ ਇੱਕ ਹੋਰ ਕਿਸਾਨ ਦੀ ਹੋਈ ਮੌਤ
ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਬਰਨਾਲਾ ਜ਼ਿਲ੍ਹੇ ਦਾ ਇੱਕ ਕਿਸਾਨ ਸ਼ਹੀਦ ਹੋ ਗਿਆ।
ਬੀਕੇਯੂ ਏਕਤਾ ਡਕੌਂਦਾ ਦੇ ਆਗੂਆਂ ਪਰਮਿੰਦਰ ਹੰਡਿਆਇਆ, ਬਾਬੂ ਸਿੰਘ ਖੁੱਡੀਕਲਾਂ, ਜੁਗਰਾਜ ਸਿੰਘ ਹਰਦਾਸਪੁਰਾ, ਮਲਕੀਤ ਸਿੰਘ ਈਨਾ, ਗੁਰਦੇਵ ਸਿੰਘ ਮਾਂਗੇਵਾਲ ਨੇ ਕਿਸਾਨ ਆਗੂ ਨਿਰਮਲ ਸਿੰਘ ਹਮੀਦੀ ਦੀ ਬੇਵਕਤੀ ਮੌਤ ਤੇ ਪਰਿਵਾਰ ਨਾਲ ਦਿੱਲੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਉਹਨਾਂ ਮ੍ਰਿਤਕ ਕਿਸਾਨ ਨੂੰ ਅੰਦੋਲਨ ਦਾ ਸ਼ਹੀਦ ਕਰਾਰ ਦਿੰਦਿਆਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਕੋਲੋਂ ਮੰਗ ਕੀਤੀ ਹੈ ਕਿ ਪਰਿਵਾਰ ਨੂੰ 10 ਲੱਖ ਰੁਪਏ ਦਾ ਮੁਆਵਜ਼ਾ, ਪਰਿਵਾਰ ਦੇ ਆਸ਼ਰਿਤ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਸਮੁੱਚਾ ਕਰਜਾ ਮੁਆਫ਼ ਕੀਤਾ ਜਾਵੇ।
ਇਹ ਵੀ ਪੜ੍ਹੋ:ਅਫ਼ਗਾਨ ਗੁਰੂਘਰ ’ਚ ਫਸੇ 200 ਸਿੱਖ, ਕੈਪਟਨ ਨੇ ਜਤਾਈ ਚਿੰਤਾ