ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਦੌਰਾਨ ਬਰਨਾਲਾ ਵਿਖੇ ਇੱਕ ਬਜ਼ੁਰਗ ਕਿਸਾਨ ਦੀ ਮੌਤ ਹੋ ਗਈ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੇ ਘਰ ਅੱਗੇ ਪਿਛਲੇ ਲੰਬੇ ਸਮੇਂ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਧਰਨਾ ਚੱਲ ਰਿਹਾ ਹੈ। ਜਿੱਥੇ ਬਜ਼ੁਰਗ ਕਿਸਾਨ ਸੁਖਦੇਵ ਸਿੰਘ ਨਿਵਾਸੀ ਗੁਰਮ (ਬਰਨਾਲਾ) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਕਿਸਾਨੀ ਸੰਘਰਸ਼ ਦੌਰਾਨ ਇੱਕ ਹੋਰ ਕਿਸਾਨ ਦੀ ਹੋਈ ਮੌਤ
ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਘਰ ਅੱਗੇ ਪਿਛਲੇ ਲੰਬੇ ਸਮੇਂ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲਗਾਏ ਧਰਨੇ 'ਚ ਸ਼ਾਮਲ ਕਿਸਾਨ ਸੁਖਦੇਵ ਸਿੰਘ ਨਿਵਾਸੀ ਗੁਰਮ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਕਿਸਾਨੀ ਸੰਘਰਸ਼ ਦੌਰਾਨ ਇੱਕ ਹੋਰ ਕਿਸਾਨ ਦੀ ਹੋਈ ਮੌਤ
ਕਿਸਾਨ ਸੁਖਦੇਵ ਸਿੰਘ ਇਸ ਕਿਸਾਨੀ ਘੋਲ ਵਿੱਚ ਲਗਾਤਾਰ ਸ਼ਾਮਲ ਸੀ। ਕਿਸਾਨ ਜਥੇਬੰਦੀ ਵੱਲੋਂ ਮ੍ਰਿਤਕ ਕਿਸਾਨ ਨੂੰ ਸ਼ਹੀਦ ਦਾ ਦਰਜਾ ਦਿੱਤਾ ਗਿਆ ਹੈ। ਜੱਥੇਬੰਦੀ ਨੇ ਮ੍ਰਿਤਕ ਕਿਸਾਨ ਦੇ ਪਰਿਵਾਰ ਦਾ ਸਾਰਾ ਕਰਜ਼ਾ ਮਾਫ ਕਰਨ, ਪਰਿਵਾਰ ਨੂੰ 10 ਲੱਖ ਮੁਆਵਜ਼ਾ ਅਤੇ ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੀ ਮੰਗ ਕੀਤੀ ਹੈ।