ਬਰਨਾਲਾ:ਪੰਜਾਬ ਭਰ ਦੀਆਂ ਆਸ਼ਾ ਵਰਕਰਾਂ ਵਲੋਂ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਜਿਸ ਤਹਿਤ ਆਸ਼ਾ ਵਰਕਰ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਲੈ ਕੇ ਡੀਸੀ ਦਫ਼ਤਰ ਬਰਨਾਲਾ ਅੱਗੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਹ ਵੀ ਪੜੋ: 2 ਦਿਨ ਲਈ ਪੰਜਾਬ ਦੇ ਸਰਕਾਰੀ ਦਫ਼ਤਰਾਂ 'ਚ ਨਹੀਂ ਹੋਵੇਗਾ ਕੋਈ ਵੀ ਕੰਮ- ਜਾਣੋ ਕਾਰਨ
ਇਸ ਮੌਕੇ ਗੱਲਬਾਤ ਕਰਦਿਆਂ ਆਸ਼ਾ ਵਰਕਰ ਯੂਨੀਅਨ ਦੀਆਂ ਆਗੂਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਪੰਜਾਬ ਸਰਕਾਰ ਤੋਂ ਸਰਵ ਹਰਿਆਣਾ ਪੈਟਰਨ ਦੇ ਆਧਾਰ 'ਤੇ 4000 ਮਾਣ ਭੱਤਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਜਦਕਿ ਪੰਜਾਬ ਸਰਕਾਰ ਉਨ੍ਹਾਂ ਦੀ ਇਸ ਜਾਇਜ਼ ਮੰਗ ਤੋਂ ਵੀ ਪਿੱਛੇ ਹਟ ਰਹੀ ਹੈ।
DC ਦਫ਼ਤਰ ਅੱਗੇ ਆਸ਼ਾ ਵਰਕਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਤਾਂ ਇਹ ਹੈ ਕਿ ਘੱਟੋ ਘੱਟ ਉਜ਼ਰਤਾਂ ਕਮਿਸ਼ਨ ਅਧੀਨ ਉਨ੍ਹਾਂ ਨੂੰ ਮਹੀਨੇ ਦੀ 18 ਹਜ਼ਾਰ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇ, ਪਰ ਸਰਕਾਰ ਉਨ੍ਹਾਂ ਨੂੰ ਨਿਗੂਣਾ ਮਾਣ ਭੱਤਾ ਦੇਣ ਤੋਂ ਵੀ ਪਿੱਛੇ ਹਟ ਰਹੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਦੌਰਾਨ ਆਸ਼ਾ ਵਰਕਰਾਂ ਵੱਲੋਂ ਫਰੰਟ ਲਾਈਨ 'ਤੇ ਰਹਿ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ, ਜਿਸ ਕਰਕੇ ਪੰਜਾਬ ਵਿੱਚ ਕੋਰੋਨਾ ਦੇ ਮਾਮਲਿਆਂ ਤੇ ਰੋਕ ਲੱਗ ਸਕੀ ਹੈ।
ਪੰਜਾਬ ਸਰਕਾਰ ਵੱਲੋਂ ਉਨ੍ਹਾਂ ਵੱਲੋਂ ਕੋਰੋਨਾ ਦੌਰਾਨ ਨਿਭਾਈ ਗਈ ਭੂਮਿਕਾ ਨੂੰ ਵੀ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਪੰਜਾਬ ਸਰਕਾਰ ਨੇ ਨਾ ਮੰਨਿਆ ਤਾਂ ਉਹ ਆਉਣ ਵਾਲੇ ਮਹੀਨੇ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਪਟਿਆਲਾ ਵਿਖੇ ਮੋਤੀ ਮਹਿਲ ਦਾ ਘਿਰਾਓ ਕਰਕੇ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ।
ਇਹ ਵੀ ਪੜੋ: ਪੰਜਾਬ 'ਚ ਥਾਂ-ਥਾਂ ਮਹਿੰਗਾਈ ਦੇ ਖ਼ਿਲਾਫ਼ ਪ੍ਰਦਰਸ਼ਨ