ਬਰਨਾਲਾ: ਆਸ਼ਾ ਵਰਕਰ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਡੀਸੀ ਦਫਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀ ਆਸ਼ਾ ਵਰਕਰਾਂ ਨੇ ਪੰਜਾਬ ਸਰਕਾਰ ’ਤੇ ਵਾਅਦਾਖਿਲਾਫ਼ੀ ਦੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਦੀਆਂ ਮੰਨੀਆਂ ਗਈਆਂ ਮੰਗਾਂ ਨੂੰ ਵੀ ਸਰਕਾਰ ਲਾਗੂ ਕਰਨ ਤੋਂ ਭੱਜ ਰਹੀ ਹੈ।
ਇਹ ਵੀ ਪੜੋ: ਕਿਸਾਨੀ ਅੰਦੋਲਨ ਬਾਰੇ ਬ੍ਰਿਟਿਸ਼ ਸੰਸਦ ਮੈਂਬਰਾਂ ਦੀ ਚਰਚਾ 'ਤੇ ਭਾਰਤ ਨੇ ਲਗਾਈ ਫਟਕਾਰ
ਇਸ ਮੌਕੇ ਗੱਲਬਾਤ ਕਰਦਿਆਂ ਆਸ਼ਾ ਵਰਕਰ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਉਹ ਪਿਛਲੇ 9 ਸਾਲਾਂਂ ਤੋਂ ਸਿਹਤ ਵਿਭਾਗ ਨਾਲ ਜੁੜ ਕੇ ਨਿਗੂਣੇ ਮਾਣਭੱਤੇ ’ਤੇ ਕੰਮ ਕਰ ਰਹੀਆਂ ਹਨ। ਸਰਕਾਰ ਵੱਲੋਂ ਕੋਈ ਬੱਝਵੀਂ ਤਨਖਾਹ ਨਹੀਂ ਦਿੱਤੀ ਜਾ ਰਹੀ। ਪਰ ਉਹ 24 ਘੰਟੇ ਆਪਣੀਆਂ ਸੇਵਾਵਾਂ ਦੇ ਰਹੇ। ਕੋਰੋਨਾ ਵਾਇਰਸ ਦੇ ਦੌਰ ਮੌਕੇ ਵੀ ਉਨ੍ਹਾਂ ਨੇ ਫ਼ਰੰਟਲਾਈਨ ’ਤੇ ਰਹਿ ਕੇ ਸੰਘਰਸ਼ ਕੀਤਾ। ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ।
ਆਸ਼ਾ ਵਰਕਰਾਂ ਨੇ ਡੀਸੀ ਦਫ਼ਤਰ ਅੱਗੇ ਕੀਤਾ ਪ੍ਰਦਰਸ਼ਨ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਕੁੱਝ ਮੰਗਾਂ ਮੰਨ ਵੀ ਲਈਆਂ ਗਈਆਂ। ਪਰ ਉਨ੍ਹਾਂ ਨੂੰ ਸਰਕਾਰ ਲਾਗੁੂ ਨਹੀਂ ਕਰ ਰਹੀ। ਉਨ੍ਹਾਂ ਮੰਗਾਂ ਬਾਰੇ ਦੱਸਦਿਆਂ ਕਿਹਾ ਕਿ ਆਸ਼ਾ ਵਰਕਰਾਂ ਨੂੰ ਹਰਿਆਣਾ ਪੈਟਰਨ ਦੇ ਆਧਾਰ ’ਤੇ ਨਿਯੁਕਤ ਕਰਨਾ, ਸਮਾਰਟਫ਼ੋਨ ਦੇਣਾ, ਬੀਮਾ ਕਰਨਾ ਆਦਿ ਸਨ।
ਇਹ ਵੀ ਪੜੋ: ਵਿਆਹ ਦੇ 2 ਸਾਲ ਬਾਅਦ ਪਹਿਲੀ ਵਾਰ ਵਾਘਾ ਸਰਹੱਦ 'ਤੇ ਹੋਇਆ ਲਾੜਾ ਲਾੜੀ ਦਾ ਮੇਲ
ਸਰਕਾਰ ਨੇ ਦੀਵਾਲੀ ਮੌਕੇ ਤੋਹਫ਼ੇ ਵਜੋਂ ਇਹਨਾਂ ਮੰਗਾਂ ਨੂੰ ਲਾਗੂ ਕਰਨ ਦਾ ਵਾਅਦਾ ਕੀਤਾ ਸੀ। ਪਰ ਅਜੇ ਤੱਕ ਇਹਨਾਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਜਿਸ ਕਰਕੇ ਉਹਨਾਂ ਨੂੰ ਡੀਸੀ ਦਫ਼ਤਰਾਂ ਅੱਗੇ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ।
ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਜੇਕਰ ਉਹਨਾਂ ਦੀਆਂ ਮੰਗਾਂ ਵੱਲ ਸਰਕਾਰ ਨੇ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਵਿਰੁੱਧ ਸੰਘਰਸ਼ ਤਿੱਖਾ ਕਰਨਗੇ ਅਤੇ ਆਉਣ ਵਾਲੀਆਂ ਚੋਣਾਂ ਦੌਰਾਨ ਵੀ ਸਰਕਾਰ ਦੇ ਨੁਮਾਇੰਦਿਆਂ ਦਾ ਵਿਰੋਧ ਕਰਨਗੀਆਂ।