ਬਰਨਾਲਾ:ਤਿੰਨ ਖੇਤੀ ਬਿੱਲ ਰੱਦ ਹੋਣ ਤੋਂ ਬਾਅਦ ਪੰਜਾਬ ਵਿੱਚ ਭਾਜਪਾ ਨੇ ਆਪਣਾ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਪਾਰਟੀ ਦੇ ਪ੍ਰਚਾਰ ਲਈ ਬਰਨਾਲਾ ਵਿੱਚ ਪਹੁੰਚੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਹੁਣ ਤੱਕ 35 ਵਿਧਾਨ ਸਭਾ ਹਲਕਿਆਂ ਵਿੱਚ ਹੋ ਚੁੱਕੀਆਂ ਹਨ।
ਇਸ ਤੋਂ ਇਲਾਵਾਂ ਹੋਰਨਾਂ ਪਾਰਟੀਆਂ ਦੇ ਆਗੂਆਂ ਦੇ ਬੀਜੇਪੀ ਵਿੱਚ ਸ਼ਾਮਿਲ ਕਰਨ ਦੇ ਮਸਲੇ 'ਤੇ ਉਹਨਾਂ ਕਿਹਾ ਕਿ ਜੋ ਆਗੂ ਬੀਜੇਪੀ ਦੀਆਂ ਨੀਤੀਆਂ ਨਾਲ ਸਹਿਮਤ ਹਨ, ਉਹਨਾਂ ਨੂੰ ਸ਼ਾਮਿਲ ਕੀਤਾ ਜਾ ਰਿਹਾ ਹੈ। ਬਿਕਰਮ ਮਜੀਠਿਆ 'ਤੇ ਨਸ਼ੇ ਮਾਮਲੇ ਸਬੰਧੀ ਉਹਨਾਂ ਕਿਹਾ ਕਿ ਨਸ਼ੇ ਦੇ ਸਮੱਗਲਰ ਹਰ ਵਿਅਕਤੀ 'ਤੇ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ, ਪਰ ਇਹ ਕਾਰਵਾਈ ਪੌਣੇ 5 ਸਾਲ ਬਾਅਦ ਕਿਉਂ ਹੋਈ ਹੈ। ਰਾਜਨੀਤੀ ਕਾਰਨਾਂ ਕਰਕੇ ਇਹ ਪਰਚੇ ਨਹੀਂ ਹੋਣੇ ਚਾਹੀਦੇ, ਜੇਕਰ ਕੋਈ ਦੋਸ਼ੀ ਹੈ ਤਾਂ ਸਖ਼ਤ ਕਾਰਵਾਈ ਹੋਵੇ।
ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਬੇਅਦਬੀ ਦੇ ਮਾਮਲਿਆਂ 'ਤੇ ਕਿਹਾ ਕਿ ਇਹ ਘਟਨਾਵਾਂ ਬਹੁਤ ਮੰਦਭਾਗੀਆਂ ਹਨ। ਚੋਣਾਂ ਮੌਕੇ ਅਜਿਹੀਆਂ ਘਟਨਾਵਾਂ ਕਿਉਂ ਵਾਪਰਦੀਆਂ ਹਨ, ਇਸਦੀ ਵੱਡੇ ਪੱਧਰ 'ਤੇ ਜਾਂਚ ਹੋਣੀ ਚਾਹੀਦੀ ਹੈ। ਇਹ ਸ਼ੱਕ ਜ਼ਾਹਿਰ ਹੁੰਦਾ ਹੈ ਕਿ ਕੁੱਝ ਰਾਜਨੀਤਿਕ ਪਾਰਟੀਆਂ ਤਾਂ ਨਹੀਂ ਇਸ ਮਾਮਲੇ 'ਤੇ ਰਾਜਨੀਤੀ ਦੀ ਫ਼ਸਲ ਕੱਟਣਾ ਚਾਹੁੰਦੀਆਂ, ਉਹਨਾਂ ਕਿਹਾ ਕਿ ਬੀਜੇਪੀ ਪੰਜਾਬ ਵਿੱਚ ਭ੍ਰਿਸ਼ਟਾਚਾਰ ਮੁਕਤ, ਨਸ਼ਾ ਮੁਕਤ, ਰੁਜ਼ਗਾਰ ਦੇਣ ਵਾਲਾ, ਪੰਜਾਬ ਸਿਰਜੇਗੀ।