ਬਰਨਾਲਾ: ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਅੱਜ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਬਰਨਾਲਾ ਵਿਖੇ ਤਾਇਨਾਤ ਇੰਸਪੈਕਟਰ (Inspector posted at Barnala) ਲੀਗਲ ਮੈਟਰੋਲੋਜੀ ਵਰਿੰਦਰਪਾਲ ਸ਼ਰਮਾ ਨੂੰ 4380 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਵਿਜੀਲੈਂਸ ਬਿਊਰੋ ਨੇ ਇੰਸਪੈਕਟਰ ਰਿਸ਼ਵਤ ਲੈਂਦਾ ਰੰਗੇ ਹੱਥੀ ਕੀਤਾ ਗ੍ਰਿਫ਼ਤਾਰ ਸ਼ਿਕਾਇਤ ਮਗਰੋਂ ਕਾਰਵਾਈ:ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਵਰਿੰਦਰਪਾਲ ਸ਼ਰਮਾ (Accused Varinderpal Sharma) ਨੂੰ ਲੀਗਲ ਮੈਟਰੋਲੋਜੀ ਵਿਭਾਗ ਦੇ ਲਾਇਸੰਸਸ਼ੁਦਾ ਮੁਰੰਮਤਸਾਜ ਪੰਕਜ ਕੁਮਾਰ ਦੀ ਸ਼ਿਕਾਇਤ ਉੱਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਪਹਿਲਾਂ ਵੀ ਲਈ ਰਿਸ਼ਵਤ: ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਇਲਜ਼ਾਮ ਲਾਇਆ ਹੈ ਕਿ ਉਕਤ ਇੰਸਪੈਕਟਰ ਲੀਗਲ ਮੈਟਰੋਲੋਜੀ ਉਸ ਕੋਲੋਂ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਲਈ ਪ੍ਰਤੀ ਧਰਮ ਕੰਡਾ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਇੰਸਪੈਕਟਰ ਪਹਿਲਾਂ ਵੀ ਉਸ ਤੋਂ 4900 ਰੁਪਏ ਬਤੌਰ ਰਿਸ਼ਵਤ (inspector has already taken a bribe ) ਲੈ ਚੁੱਕਾ ਹੈ।
ਇਹ ਵੀ ਪੜ੍ਹੋ:ਨਾਪਾਕ ਡਰੋਨ ਉੱਤੇ ਬੀਐਸਐਫ ਨੇ ਕੀਤੀ ਫਾਇਰਿੰਗ, ਪਾਕਿਸਤਾਨ ਦੀ ਸਾਜ਼ਿਸ਼ ਨਾਕਾਮ
ਰੰਗੇ ਹੱਥੀ ਗ੍ਰਿਫ਼ਤਾਰ: ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਦਿੱਤੀ ਸੂਚਨਾ ਦੀ ਤਸਦੀਕ ਕਰਨ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਪਰੋਕਤ ਮੁਲਜ਼ਮ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4380 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ (Proceedings under the Prevention of Corruption Act) ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।