ਪੰਜਾਬ

punjab

ETV Bharat / state

ਨੁੱਕੜ ਨਾਟਕ ਰਾਹੀ ਮੁਫ਼ਤ ਕਾਨੂੰਨ ਸੇਵਾਵਾਂ ਅਤੇ ਨਸ਼ਿਆਂ ਸਬੰਧੀ ਕੀਤਾ ਜਾਗਰੂਕ

ਸਕੂਲੀ ਵਿਦਿਆਰਥੀਆਂ ਵਲੋਂ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਨੁੱਕੜ ਨਾਟਕ ਖੇਡ ਕੇ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਦੇ ਨਾਲ-ਨਾਲ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕੀਤਾ।

ਸਕੂਲੀ ਬੱਚਿਆਂ ਦਾ ਨਸ਼ਿਆਂ ਵਿਰੁੱਧ ਵੱਡਾ ਉਪਰਾਲਾ
ਸਕੂਲੀ ਬੱਚਿਆਂ ਦਾ ਨਸ਼ਿਆਂ ਵਿਰੁੱਧ ਵੱਡਾ ਉਪਰਾਲਾ

By

Published : Oct 16, 2021, 7:18 PM IST

ਬਰਨਾਲਾ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਨਿੱਜੀ ਸਕੂਲ ਦੇ ਸਹਿਯੋਗ ਨਾਲ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਇੱਕ ਨੁੱਕੜ ਨਾਟਕ(ਸਟਰੀਟ ਪਲੇਅ) ਦਾ ਆਯੋਜਨ ਕੀਤਾ ਗਿਆ। ਇਸ ਨੁੱਕੜ ਨਾਟਕ ਦਾ ਮੁੱਖ ਮੰਤਵ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਇਸ ਦੇ ਨਾਲ ਹੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣਾ ਸੀ।

ਸਕੂਲੀ ਬੱਚਿਆਂ ਦਾ ਨਸ਼ਿਆਂ ਵਿਰੁੱਧ ਵੱਡਾ ਉਪਰਾਲਾ

ਇਸ ਨੁੱਕੜ ਨਾਟਕ ਦੌਰਾਨ ਵਿਦਿਆਰਥੀ ਕਲਾਕਾਰਾਂ ਨੇ ਬਹੁਤ ਹੀ ਸ਼ਲਾਘਾਯੋਗ ਢੰਗ ਨਾਲ ਆਪਣੀ ਭੂਮਿਕਾ ਨਿਭਾਈ ਅਤੇ ਉੱਥੇ ਮੌਜੂਦ ਆਮ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ:ਸੁਖਬੀਰ ਨੇ ਬੀਐਸਐਫ ਦੀ ਵਧੇ ਦਾਇਰੇ ਨੂੰ ਕਾਲੇ ਦੌਰ ਨਾਲ ਜੋੜਿਆ, ਦਿੱਤਾ ਵੱਡਾ ਬਿਆਨ

ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ, ਵਕੀਲ ਸਾਹਿਬਾਨ ਸਮੇਤ ਉਨ੍ਹਾਂ ਦੇ ਕਲਰਕ, ਆਮ ਜਨਤਾ, ਜੋ ਉੱਥੇ ਮੌਜੂਦ ਸਨ, ਸਭ ਨੇ ਨੁੱਕੜ ਨਾਟਕ ਵਿੱਚ ਵਿਦਿਆਰਥੀ ਕਲਾਕਾਰਾਂ ਦੀ ਕਾਰਗੁਜ਼ਾਰੀ ਦੇਖੀ ਅਤੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਦੱਸਿਆ ਕਿ ਇਸ ਨੁੱਕੜ ਨਾਟਕ ਦੇ ਮਾਧਿਅਮ ਰਾਹੀ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੀਮ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ ਲਈ ਲੋਕਾਂ ਨੂੰ ਇੱਕ ਸਪਸ਼ਟ ਸੰਦੇਸ ਦਿੱਤਾ ਗਿਆ ਹੈ।

ਸਕੂਲੀ ਬੱਚਿਆਂ ਦਾ ਨਸ਼ਿਆਂ ਵਿਰੁੱਧ ਵੱਡਾ ਉਪਰਾਲਾ

ਇਸ ਮੌਕੇ ਅਥਾਰਟੀ ਚੇਅਰਮੈਨ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਵਿਦਿਆਰਥੀਆਂ ਵੱਲੋਂ ਖੇਡੇ ਗਏ ਨੁੱਕੜ ਨਾਟਕ ਨਾਲ ਜਿਥੇ ਕਾਨੂੰਨੀ ਸੇਵਾਵਾਂ ਸਬੰਧੀ ਜਾਣਕਾਰੀ ਮਿਲੀ ਹੋਵੇਗੀ, ਉਥੇ ਹੀ ਆਮ ਜਨਤਾ ਨੂੰ ਨਸ਼ਿਆਂ ਦੀ ਵਰਤੋਂ ਕਰਨ ਨਾਲ ਸ਼ਰੀਰਕ ਅਤੇ ਮਾਨਸਿਕ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।

ਇਹ ਵੀ ਪੜ੍ਹੋ:ਸਿੰਘੂ ਬਾਰਡਰ ਕਤਲ ਮਾਮਲਾ: ਇੱਕ ਹੋਰ ਨਿਹੰਗ ਸਿੰਘ ਗ੍ਰਿਫਤਾਰ

ABOUT THE AUTHOR

...view details