ਬਰਨਾਲਾ: ਜ਼ਿਲ੍ਹੇ ਵਿੱਚ ਝੋਨੇ ਦੀ ਫ਼ਸਲ ਦੀ ਬਿਜਾਈ ਦਾ ਕੰਮ ਪੂਰੇ ਜ਼ੋਰਾਂ ’ਤੇ ਚੱਲ ਰਿਹਾ ਹੈ, ਪਰ ਫ਼ਸਲ ਲਗਾਉਣ ਅਤੇ ਉਸਨੂੰ ਬਚਾਉਣ ਲਈ ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ ’ਤੇ ਕਿਸਾਨ ਨਿਰਾਸ਼ ਹਨ। ਜਿਸਦੇ ਚੱਲਦਿਆਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਬਰਨਾਲਾ ਦੇ ਐਕਸੀਅਨ ਦਫ਼ਤਰ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਇਲਜ਼ਾਮ ਲਗਾਇਆ ਕਿ ਸਰਕਾਰ ਕਾਗਜ਼ਾਂ ਵਿੱਚ ਉਹਨਾਂ ਨੂੰ 8 ਘੰਟੇ ਬਿਜਲੀ ਸਪਲਾਈ ਦੇਣ ਦੇ ਦਾਅਵੇ ਕਰ ਰਹੀ ਹੈ, ਪਰ ਪਾਵਰਕੱਟ ਦੇ ਨਾਮ ’ਤੇ ਕਿਸਾਨਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਮੋਟਰਾਂ ਦੀ ਬੱਤੀ ਘੱਟ ਆਉਣ ਕਾਰਨ ਕਿਸਾਨਾਂ ਨੇ ਘੇਰਿਆ ਐਕਸੀਅਨ ਦਫ਼ਤਰ ਇਹ ਵੀ ਪੜੋ: ਚੰਡੀਗੜ੍ਹ 'ਚ ਕਿਸਾਨ ਕਰਨਗੇ ਗਵਰਨਰ ਹਾਊਸ ਵੱਲ ਪੈਦਲ ਮਾਰਚ
ਇਸ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਹੋਏ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨਾ ਦੀ ਫਸਲ 10 ਜੂਨ ਤੋਂ ਝੋਨਾ ਦੀ ਬਿਜਾਈ ਦੇ ਆਦੇਸ਼ ਜਾਰੀ ਕੀਤੇ ਸਨ ਅਤੇ ਕਿਹਾ ਗਿਆ ਸੀ ਕਿ 10 ਜੂਨ ਤੋਂ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇਗੀ, ਪਰ ਬਿਜਲੀ ਵਿਭਾਗ ਵਲੋਂ ਕਿਸਾਨਾਂ ਨੂੰ ਸਿਰਫ 4 ਤੋਂ 5 ਘੰਟੇ ਹੀ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ ਅਤੇ ਉਹ ਵੀ ਕੱਟ ਲਗਾਕੇ ਵਿੱਚ-ਵਿੱਚ ਸਪਲਾਈ ਦਿੱਤੀ ਜਾ ਰਹੀ ਹੈ। ਜਿਸਦੇ ਨਾਲ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਮਣਾ ਕਰਨਾ ਪੈ ਰਿਹਾ ਹੈ।
ਉਨਾਂ ਨੇ ਕਿਹਾ ਕਿ ਝੋਨਾ ਦੀ ਬਿਜਾਈ ਦਾ ਕੰਮ ਇਸ ਸਮੇਂ ਪੂਰੇ ਜੋਰਾਂ ਉੱਤੇ ਚੱਲ ਰਿਹਾ ਹੈ ਅਤੇ ਬਿਜਲੀ ਸਪਲਾਈ ਪੂਰੀ ਨਾ ਹੋਣ ਦੇ ਕਾਰਨ ਕਿਸਾਨਾਂ ਨੂੰ ਜਨਰੇਟਰ ਵਿੱਚ ਡੀਜਲ ਮਚਾ ਕੇੇ ਝੋਨਾ ਦੀ ਫਸਲ ਦੀ ਸਿੰਚਾਈ ਕਰਨੀ ਪੈ ਰਹੀ ਹੈ। ਜਿਸਦੇ ਨਾਲ ਕਿਸਾਨਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆਂ ਨਾਲ ਮਿਲੀ ਹੋਈ ਹੈ, ਕਿਉਂਕਿ ਜੇਕਰ ਬਿਜਲੀ ਦੇ ਕੱਟ ਲੱਗਣਗੇ, ਉਦੋਂ ਕਿਸਾਨ ਝੋਨੇ ਦੀ ਫਸਲ ਨੂੰ ਬਚਾਉਣ ਲਈ ਮਹਿੰਗੇ ਰੇਟ ਦਾ ਡੀਜਲ ਮਚਾਉਣ ਉੱਤੇ ਮਜਬੂਰ ਹੋਣਗੇ। ਜੋ ਕਿ ਕਾਰਪੋਰੇਟ ਕੰਪਨੀਆਂ ਨੂੰ ਸਿੱਧਾ ਫਾਇਦਾ ਪਹੁੰਚਾਣ ਦੀ ਗੱਲ ਹੈ।
ਉਨਾਂ ਨੇ ਕਿਹਾ ਕਿ ਬਿਜਲੀ ਦੀ ਸਹੀ ਸਪਲਾਈ ਨਾ ਹੋਣ ਦੇ ਕਾਰਨ ਕਿਸਾਨਾਂ ਨੇ ਕਈ ਵਾਰ ਬਿਜਲੀ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਸੀ, ਪਰ ਉਨਾਂ ਦੀ ਸਮੱਸਿਆ ਦਾ ਹੱਲ ਨਾ ਹੋਣ ਦੇ ਕਾਰਨ ਦੁਖੀ ਹੋਏ ਕਿਸਾਨਾਂ ਵਲੋਂ ਅੱਜ ਐਕਸੀਅਨ ਦਫਤਰ ਦਾ ਘਿਰਾਓ ਕੀਤਾ ਗਿਆ ਹੈ। ਉਥੇ ਹੀ ਉਨਾਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜਦੋਂ ਤੱਕ ਬਿਜਲੀ ਵਿਭਾਗ ਵਲੋਂ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਨਹੀਂ ਦਿੱਤੀ ਜਾਵੇਗੀ, ਤੱਦ ਤੱਕ ਬਿਜਲੀ ਵਿਭਾਗ ਦੇ ਅਧਿਕਾਰੀਆਂ ਦਾ ਘਿਰਾਓ ਜਾਰੀ ਰਹੇਗਾ।
ਇਹ ਵੀ ਪੜੋ: ਗੁਰਦਾਸਪੁਰ: ਰਾਜ ਭਵਨ ਦਾ ਘਿਰਾਓ ਕਰਨ ਲਈ ਕਿਸਾਨਾਂ ਦਾ ਵੱਡਾ ਕਾਫਲਾ ਚੰਡੀਗੜ੍ਹ ਲਈ ਰਵਾਨਾ