ਬਰਨਾਲਾ: ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਦੀਵਾਨ ਦਾ ਵਿਰੋਧ ਕਰਨ ਵਾਲੇ ਦਮਦਮੀ ਟਕਸਾਲ ਦੇ ਭਾਈ ਅਮਰੀਕ ਸਿੰਘ ਅਜਨਾਲਾ ਅਤੇ ਉਨ੍ਹਾਂ ਦੇ 55 ਸਾਥੀਆਂ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਹੈ।
ਢੱਡਰੀਆਂਵਾਲੇ ਦਾ ਵਿਰੋਧ ਕਰਨ ਵਾਲਿਆਂ ਨੂੰ ਮਿਲੀ ਜ਼ਮਾਨਤ
ਢੱਡਰੀਆਂਵਾਲੇ ਦਾ ਵਿਰੋਧ ਕਰਨ ਵਾਲਿਆਂ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਦਮਦਮੀ ਟਕਸਾਲ ਦੇ ਭਾਈ ਅਮਰੀਕ ਸਿੰਘ ਅਜਨਾਲਾ ਅਤੇ ਉਨ੍ਹਾਂ ਦੇ 55 ਸਾਥੀਆਂ ਨੂੰ ਰਿਹਾਅ ਕੀਤਾ ਗਿਆ ਹੈ।
damdami taksal leaders
ਸ਼ਨੀਵਾਰ ਨੂੰ ਅਮਰੀਕ ਸਿੰਘ ਅਜਨਾਲਾ ਅਤੇ 55 ਹੋਰ ਆਗੂਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਨ੍ਹਾਂ ਨੂੰ ਪਹਿਲਾਂ ਮਾਨਸਾ ਅਤੇ ਬਾਅਦ ਵਿੱਚ ਬਰਨਾਲਾ ਦੇ ਥਾਣਾ ਧਨੌਲਾ ਵਿਖੇ ਰੱਖਿਆ ਗਿਆ ਸੀ। ਰਾਤ ਵੀ ਸਾਰਿਆਂ ਨੂੰ ਥਾਣਾ ਧਨੌਲਾ ਵਿਖੇ ਹਿਰਾਸਤ ਵਿੱਚ ਰੱਖਿਆ ਗਿਆ ਪਰ ਐਤਵਾਰ ਨੂੰ ਸ਼ਾਮ ਸਮੇਂ ਇਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਗਈ।
ਦੱਸਣਯੋਗ ਹੈ ਕਿ ਸੰਗਰੂਰ 'ਚ ਦੀਵਾਨ ਲਗਾਏ ਜਾਣ ਤੋਂ ਬਾਅਦ ਹੀ ਰਣਜੀਤ ਸਿੰਘ ਢੱਡਰੀਆਂਵਾਲੇ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ।