ਬਰਨਾਲਾ: ਜ਼ਿਲ੍ਹੇ ’ਚ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਸ਼ਿਕਾਇਤ ਨਿਵਾਰਨ ਕਮੇਟੀ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ’ਤੇ ਕੈਬਨਿਟ ਮੰਤਰੀ ਸਿੱਧੂ ’ਤੇ ਵਿਕਾਸ ਦੇ ਮੁੱਦੇ ਕਾਫੀ ਭਾਰੂ ਰਹੇ।
ਇਸ ਮੌਕੇ ਗੱਲਬਾਤ ਕਰਦੇ ਹੋਏ ਕਿਹਾ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੀਟਿੰਗ ਵਿੱਚ ਵਿਕਾਸ ਨੂੰ ਲੈ ਕੇ ਕਈ ਮੁੱਦੇ ਸਾਹਮਣੇ ਆਏ ਹਨ, ਜਿਨ੍ਹਾਂ ਦਾ ਹੱਲ ਜਲਦ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਲੈ ਕੇ ਤੀਜੀ ਲਹਿਰ ਸਾਹਮਣੇ ਆ ਰਹੀ ਹੈ। ਉਸ ਦਾ ਸਾਹਮਣਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
'ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ’ਚ ਭਰੀਆ ਜਾ ਰਹੀਆਂ ਅਸਾਮੀਆਂ' 'ਪੰਜਾਬ ’ਚ ਆਕਸੀਜਨ ਦੀ ਘਾਟ ਕਾਰਨ ਨਹੀਂ ਹੋਈ ਕੋਈ ਮੌਤ'
ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਵਿੱਚ ਡਾਕਟਰਾਂ, ਨਰਸਾਂ, ਲੈਬ ਟੈਕਨੀਸ਼ੀਅਨ ਸਮੇਤ ਵੱਖ-ਵੱਖ ਅਸਾਮੀਆਂ ਭਰੀਆਂ ਜਾ ਰਹੀਆਂ ਹਨ ਤਾਂ ਕਿ ਕੋਰੋਨਾ ਦੀ ਤੀਜੀ ਲਹਿਰ ਮੌਕੇ ਪੰਜਾਬ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਸਿਹਤ ਮੰਤਰੀ ਨੇ ਕਿਹਾ ਕਿ ਜਿਵੇਂ ਯੂਪੀ, ਬਿਹਾਰ ਵਿੱਚ ਆਕਸੀਜਨ ਦੀ ਘਾਟ ਨਾਲ ਮੌਤਾਂ ਹੋਈਆਂ ਹਨ, ਉਸ ਤਰ੍ਹਾਂ ਪੰਜਾਬ ਵਿੱਚ ਆਕਸੀਜਨ ਦੀ ਘਾਟ ਨਾਲ ਕੋਈ ਮੌਤ ਨਹੀਂ ਹੋਈ।
ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਦੂਜੀ ਲਹਿਰ ਮੌਕੇ ਵੱਡੇ ਪੱਧਰ ’ਤੇ ਆਕਸੀਜਨ ਪਲਾਂਟ ਲਗਾਏ ਗਏ ਹਨ। ਸਿਹਤ ਮੰਤਰੀ ਨੇ ਕਿਹਾ ਕਿ ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਨਾਲ ਕੇਂਦਰ ਵੱਲੋਂ ਪੱਖਪਾਤ ਦਾ ਰਵੱਈਆ ਵਰਤਿਆ ਜਾ ਰਿਹਾ ਹੈ। ਕੋਵੀਸ਼ੀਲਡ ਵੈਕਸੀਨ ਦੀ ਮੰਗ ਵੱਧ ਹੈ, ਜਦਕਿ ਕੋਵੈਕਸੀਨ ਭੇਜੀ ਜਾ ਰਹੀ ਹੈ।
ਇਹ ਵੀ ਪੜੋ: ਦੇਸ਼ ਚ 24 ਘੰਟਿਆਂ ਚ 29 ਹਜ਼ਾਰ ਤੋਂ ਵੱਧ ਕੋੋਰੋਨਾ ਦੇ ਨਵੇਂ ਮਾਮਲੇ, 415 ਲੋਕਾਂ ਦੀ ਮੌਤ