ਬਰਨਾਲਾ: ਲੋਕ ਭਲਾਈ ਪਾਰਟੀ ਦੇ ਪ੍ਰਧਾਨ ਬਲਵੰਤ ਸਿੰਘ ਰਾਮੂਵਾਲੀਆ ਵੱਲੋਂ ਬਰਨਾਲਾ ਵਿਖੇ ਪਾਰਟੀ ਦੇ ਪੁਰਾਣੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਰਾਮੂਵਾਲੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਤਰਾਂ ਦੀਆਂ ਮੀਟਿੰਗਾਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਵਰਕਰਾਂ ਨਾਲ ਕੀਤੀਆਂ ਜਾਣਗੀਆਂ।
ਲੋਕ ਭਲਾਈ ਪਾਰਟੀ ਨੂੰ ਪੰਜਾਬ ’ਚ ਮੁੜ ਖੜ੍ਹਾ ਕਰਨ ਲਈ ਰਾਮੂਵਾਲੀਆ ਨੇ ਤਿਆਰੀਆਂ ਵਿੱਢੀਆ ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਬਾਦਲ ਪਰਿਵਾਰ ਤੋਂ ਅਜ਼ਾਦ ਕਰਵਾਉਣ ਲਈ ਪਰਵਿੰਦਰ ਸਿੰਘ ਢੀਂਡਸਾ ਨੂੰ ਸਮਰਥਨ ਦੇਣ ਦੀ ਗੱਲ ਕਹੀ। ਰਾਮੂਵਾਲੀਆ ਨੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਦੇ ਮੁੱਖ ਏਜੰਡੇ ਬਾਰੇ ਭਾਂਵੇਂ ਕੁੱਝ ਵੀ ਸਪੱਸ਼ਟ ਨਹੀਂ ਕੀਤਾ, ਪਰ ਉਹਨਾਂ ਫਿਰ ਵੀ ਕਿਤੇ ਨਾ ਕਿਤੇ ਲੋਕ ਭਲਾਈ ਪਾਰਟੀ ਨੂੰ ਮੁੜ ਪੰਜਾਬ ਵਿੱਚ ਖੜ੍ਹਾ ਕਰਨ ਦੇ ਸੰਕੇਤ ਜ਼ਰੂਰ ਦਿੱਤੇ ਹਨ।
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਕਾਰਨ ਪੰਜਾਬ ਦੀ ਰਾਜਨੀਤੀ ਵਿਚ ਹਲਚਲ ਆਉਣ ਲੱਗੀ ਹੈ। ਇਕ ਪਾਸੇ ਜਿੱਥੇ ਆਮ ਆਦਮੀ ਪਾਰਟੀ ਆਪਣੀਆਂ ਜੜਾਂ ਮਜਬੂਤ ਕਰਨ ਲਈ ਤਿਆਰ ਹੈ, ਉਸੇ ਤਰਾਂ ਪੰਜਾਬ ਵਿਚ ਕਾਂਗਰਸ ਅਤੇ ਅਕਾਲੀ ਦਲ ਟਕਸਾਲੀ ਆਗੂਆਂ ਵਲੋਂ ਗੱਠਜੋੜ ਕਰਨ ਦੀ ਗੱਲ ਸਾਹਮਣੇ ਆ ਰਹੀ ਹੈ।
ਬਰਨਾਲਾ ਵਿੱਚ ਲੋਕ ਭਲਾਈ ਪਾਰਟੀ ਦੇ ਪ੍ਰਧਾਨ ਬਲਵੰਤ ਸਿੰਘ ਰਾਮੂਵਾਲੀਆ ਨੇ ਅਚਾਨਕ ਆਪਣੇ ਪੁਰਾਣੇ ਸੀਨੀਅਰ ਨੇਤਾਵਾਂ ਨਾਲ ਕੰਮ ਕਰਨਾ ਸੁਰੂ ਕਰ ਦਿੱਤਾ ਹੈ। ਸੈਂਕੜੇ ਵਰਕਰਾਂ ਨਾਲ ਰਾਮੂਵਾਲੀਆ ਵੱਲੋਂ ਵਿਸ਼ਾਲ ਮੀਟਿੰਗ ਕੀਤੀ ਗਈ, ਜਿਸ ਵਿਚ ਰਾਮੂਵਾਲੀਆ ਨੇ ਦੱਸਿਆ ਕਿ ਉਹ ਪਹਿਲਾਂ ਆਪਣੀ ਪਾਰਟੀ ਨੂੰ ਪੰਜਾਬ ਵਿੱਚ ਲਿਆਉਣਗੇ ਅਤੇ ਅਜਿਹੀਆਂ ਮੀਟਿੰਗਾਂ ਪੰਜਾਬ ਦੇ ਸਾਰੇ ਜ਼ਿਲਿਆਂ ਵਿਚ ਹੋਣਗੀਆਂ ਅਤੇ ਸਾਡਾ ਪਹਿਲਾ ਏਜੰਡਾ ਬਾਦਲ ਪਰਿਵਾਰ ਤੋਂ ਸ਼੍ਰੋਮਣੀ ਕਮੇਟੀ ਨੂੰ ਅਜ਼ਾਦ ਕਰਵਾਉਣਾ ਹੋਵੇਗਾ।
ਉਨ੍ਹਾਂ ਕਿਹਾ ਕਿ ਢੀਂਡਸਾ ਪਰਿਵਾਰ, ਜੋ ਕਿ ਬਾਦਲ ਪਰਿਵਾਰ ਤੋਂ ਵੱਖ ਹੋਏ ਸਨ, ਦੀ ਹਮਾਇਤ ਵਿਚ ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਦਾ ਵੀ ਸਮਰੱਥਨ ਕਰਨਗੇ। ਰਾਮੂਵਾਲੀਆ ਨੇ ਕਿਹਾ ਕਿ ਦੇਸ਼ ਭਰ ਵਿਚ ਤਕਰੀਬਨ 200 ਧਰਮ ਹਨ, ਪਰ ਇਕ ਹੀ ਧਰਮ ਹੈ ਸਿੱਖਾਂ ਦਾ, ਜਿਸਨੂੰ ਰਾਜਨੀਤਿਕ ਪਾਰਟੀ ਨੇ ਕਬਜ਼ਾ ਕੀਤਾ ਹੋਇਆ ਹੈ। ਇਸ ਨੂੰ ਬਾਦਲਾਂ ਤੋਂ ਮੁਕਤ ਕਰਨਾ ਬਹੁਤ ਜ਼ਰੂਰੀ ਹੈ।
ਰਾਮੂਵਾਲੀਆ ਨੇ ਇਹ ਵੀ ਕਿਹਾ ਕਿ 1985 ਵਿਚ ਉਸ ਨੇ ਅਕਾਲੀ ਦਲ ਨੂੰ ਛੱਡ ਦਿੱਤਾ ਅਤੇ ਆਪਣੀ ਨਵੀਂ ਪਾਰਟੀ ਬਣਾਈ, ਲੋਕਾਂ ਦਾ ਕੰਮ ਕਰਦੇ ਹੋਏ ਪਰ ਲੋਕਾਂ ਨੇ ਉਸਦਾ ਸਮਰੱਥਨ ਨਹੀਂ ਕੀਤਾ ਅਤੇ ਉਸਨੇ ਮੁੜ ਪ੍ਰਕਾਸ ਸਿੰਘ ਬਾਦਲ ਨਾਲ ਹੱਥ ਮਿਲਾਇਆ, ਜੋ ਉਨਾਂ ਦੀ ਵੱਡੀ ਗ਼ਲਤੀ ਸੀ।