ਬਰਨਾਲਾ: ਸ਼ਹਿਰ ਵਿੱਚ ਸਰਕਾਰੀ ਬੈਂਕਾਂ ਵਿੱਚ ਕੰਮ ਕਰਨ ਵਾਲੇ ਮੁਲਾਜ਼ਮਾਂ ਦੁਆਰਾ ਕੇਂਦਰ ਸਰਕਾਰ ਦੇ ਵੱਲੋਂ ਸੰਸਦ ਵਿੱਚ ਲਿਆਂਦੇ ਜਾ ਰਹੇ ਬੈਂਕਿੰਗ ਸੋਧ ਬਿੱਲ ਦੇ ਵਿਰੋਧ ਵਿੱਚ ਦੂਜੇ ਦਿਨ ਹੜਤਾਲ ਰੱਖਦੇ ਹੋਏ ਸ਼ਹਿਰ ਦੇ ਬਾਜ਼ਾਰਾਂ ਵਿੱਚ ਕੇਂਦਰ ਸਰਕਾਰ ਦੇ ਖਿਲਾਫ ਰੋਸ਼ ਮਾਰਚ ਕੱਢਿਆ ਗਿਆ।
ਬੈਂਕ ਮੁਲਾਜ਼ਮਾਂ ਵੱਲੋਂ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਇਸ ਮੌਕੇ ਬੈਂਕ ਕਰਮਚਾਰੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਇੱਕ ਸਾਜਿਸ਼ ਦੇ ਤਹਿਤ ਸਰਕਾਰੀ ਬੈਂਕਾਂ ਵਿੱਚ ਕੇਂਦਰ ਸਰਕਾਰ ਦੀ ਸਟੇਕਿੰਗ 51 ਪ੍ਰਤੀਸਤ ਤੋਂ ਘਟਾਕੇ ਸਰਕਾਰੀ ਬੈਂਕਾਂ ਨੂੰ ਕਾਰਪੋਰੇਟ ਹੱਥਾਂ ਵਿੱਚ ਦੇਣ ਦੀ ਸਾਜਿਸ਼ ਰਚ ਰਹੀ ਹੈ। ਜਿਸਦੇ ਵਿਰੋਧ ਵਿੱਚ ਦੇਸ਼ ਦੇ ਸਾਰੇ ਸਰਕਾਰੀ ਬੈਂਕਾਂ ਦੇ ਕਰਮਚਾਰੀਆਂ ਵਲੋਂ ਕੱਲ ਅਤੇ ਅੱਜ ਦੋ ਦਿਨਾਂ ਦੀ ਸੰਕੇਤਕ ਹੜਤਾਲ ਰੱਖੀ ਗਈ ਸੀ।
ਬੈਂਕ ਕਰਮਚਾਰੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਸਰਕਾਰੀ ਬੈਂਕਾਂ ਨੂੰ ਪ੍ਰਾਇਵੇਟ ਹੱਥਾਂ ਵਿੱਚ ਦੇ ਕੇ ਦੇਸ਼ ਦੀ ਜਨਤਾ ਦੇ ਨਾਲ ਧੋਖਾ ਕਰ ਰਹੀ ਹੈ, ਜਿਸਨੂੰ ਕਿਸੇ ਵੀ ਕੀਮਤ ਉੱਤੇ ਨਹੀਂ ਕੀਤਾ ਬਰਦਾਸ਼ਤ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਬੈਂਕਾਂ ਦਾ ਨਿੱਜੀਕਰਨ ਕਰਕੇ ਕੇਂਦਰ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਦੇਣ ਦੀ ਕੋਸ਼ਿਸ਼ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਸਰਕਾਰਾਂ ਦੀਆਂ ਸਾਰੀਆਂ ਸਕੀਮਾਂ ਨੂੰ ਸਰਕਾਰੀ ਬੈਂਕਾਂ ਰਾਹੀਂ ਹੀ ਇੰਪਲੀਮੈਂਟ ਕੀਤਾ ਜਾਂਦਾ ਹੈ ਅਤੇ ਪ੍ਰਾਈਵੇਟ ਬੈਂਕਾਂ ਵੱਲੋਂ ਸਿਰਫ ਮੁਨਾਫਾਖੋਰੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਵਲੋਂ ਸਰਕਾਰੀ ਬੈਂਕਾਂ ਨੂੰ ਪ੍ਰਾਈਵੇਟ ਹੱਥਾਂ ਵਿੱਚ ਸੌਂਪਣ ਦੀ ਜੋ ਕੋਸ਼ਿਸ਼ ਹੈ, ਉਸਨੂੰ ਰੱਦ ਨਹੀਂ ਕੀਤਾ ਗਿਆ ਤਾਂ ਬੈਂਕ ਮੁਲਾਜ਼ਮ ਦੇਸ਼ ਵਿਆਪੀ ਅਣਮਿੱਥੇ ਸਮੇਂ ਲਈ ਹੜਤਾਲ ਉੱਤੇ ਜਾਣਗੇ।
ਇਹ ਵੀ ਪੜ੍ਹੋ: ਕਿਸਾਨਾਂ ਨੇ ਟੋਲ ਪਲਾਜ਼ਿਆਂ ਦੇ ਵਧੇ ਰੇਟਾਂ ਨੂੰ ਲੈ ਕੇ ਦਿੱਤੀ ਚਿਤਾਵਨੀ