ਬਰਨਾਲਾ: ਕੋਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਸਖਤੀ ਕਰਕੇ ਸੋਮਵਾਰ ਨੂੰ ਸੂਬੇ ਵਿੱਚ ਕਰਫਿਊ ਲਾਗੂ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਮੰਗਲਵਾਰ ਨੂੰ ਜ਼ਰੂਰੀ ਵਸਤਾਂ ਲਈ ਦੋ ਘੰਟੇ ਦੀ ਲੋਕਾਂ ਨੂੰ ਛੋਟ ਦਿੱਤੀ ਗਈ। ਇਸ ਛੋਟ ਦੇ ਮਿਲਦਿਆਂ ਹੀ ਬਰਨਾਲਾ ਵਿੱਚ ਲੋਕ ਵੱਡੀ ਗਿਣਤੀ ਵਿੱਚ ਘਰਾਂ ਤੋਂ ਬਾਹਰ ਨਿਕਲ ਆਏ।
ਕਰਫਿਊ 'ਚ ਦੋ ਘੰਟਿਆਂ ਲਈ ਢਿੱਲ - curfew in punjab
ਬਰਨਾਲਾ ਪ੍ਰਸ਼ਾਸਨ ਨੇ ਕਰਫਿਊ 'ਚ ਦੋ ਘੰਟਿਆਂ ਲਈ ਢਿੱਲ ਦਿੱਤੀ ਤਾਂ ਜੋ ਲੋਕ ਆਪਣੀਆਂ ਜ਼ਰੂਰੀ ਵਸਤਾਂ ਖਰੀਦ ਸਕਣ। ਇਸ ਦੌਰਾਨ ਲੋਕਾਂ ਦਾ ਵੱਡੀ ਭੀੜ ਵੇਖਣ ਨੂੰ ਮਿਲੀ।
barnala
ਲੋਕਾਂ ਦਾ ਹਜੂਮ ਇੰਨੀ ਵੱਡੀ ਗਿਣਤੀ ਵਿੱਚ ਸੜਕਾਂ 'ਤੇ ਉਤਰ ਆਇਆ ਕਿ ਸੜਕਾਂ ਤੇ ਜਾਮ ਤੱਕ ਲੱਗ ਗਏ। ਦੁੱਧ ਅਤੇ ਸਬਜ਼ੀਆਂ ਵਰਗੀਆਂ ਜ਼ਰੂਰੀ ਵਸਤਾਂ ਲੈਣ ਲਈ ਲੋਕ ਘਰਾਂ ਤੋਂ ਬਾਹਰ ਨਿਕਲੇ। ਪੈਟਰੋਲ ਪੰਪਾਂ ਤੇ ਭੀੜ ਲੱਗ ਗਈ।
ਛੋਟ ਦਾ ਸਮਾਂ ਪੂਰਾ ਹੁੰਦਿਆਂ ਹੀ ਪੁਲਿਸ ਵੱਲੋਂ ਸਖਤੀ ਨਾਲ ਮੁੜ ਬਰਨਾਲਾ ਸ਼ਹਿਰ ਵਿੱਚ ਕਰਫਿਊ ਲਾਗੂ ਕਰ ਦਿੱਤਾ ਗਿਆ ਅਤੇ ਲੋਕਾਂ ਨੂੰ ਮੁੜ ਘਰਾਂ ਵਿੱਚ ਭੇਜ ਦਿੱਤਾ ਗਿਆ।