ਬਰਨਾਲਾ: ਸਥਾਨਕ ਸ਼ਹਿਰ ਵਿੱਚ ਇੱਕ ਔਰਤ ਕੋਰੋਨਾ ਵਾਇਰਸ ਪੌਜ਼ੀਟਿਵ ਆਉਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹਰ ਪੱਖ ’ਤੇ ਪੂਰੀ ਸਾਵਧਾਨੀ ਵਰਤਣੀ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰਭਾਵਿਤ ਖੇਤਰ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਇਸੇ ਤਹਿਤ ਬਰਨਾਲਾ ਨੂੰ ਫ਼ਾਇਰ ਬ੍ਰਿਗੇਡ ਗੱਡੀ ਅਤੇ ਦੋ ਟਰੈਕਟਰਾਂ ਦੀ ਮੱਦਦ ਨਾਲ ਪੂਰੀ ਤਰ੍ਹਾਂ ਸੈਨੀਟਾਈਜ਼ ਕੀਤਾ ਗਿਆ।
ਸ਼ਹਿਰ ਨੂੰ ਲਗਾਤਾਰ ਸੈਨੀਟਾਈਜ਼ਰ ਕਰਨ ’ਚ ਜੁਟਿਆ ਬਰਨਾਲਾ ਪ੍ਰਸ਼ਾਸ਼ਨ
ਕੋਰੋਨਾ ਵਾਇਰਸ ਦਾ ਪ੍ਰਭਾਵ ਦਿਨੋਂ-ਦਿਨ ਵਧਦਾ ਦਿਖਾਈ ਦੇ ਰਿਹਾ ਹੈ ਅਤੇ ਪੰਜਾਬ ਵਿਚ ਵੀ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ, ਜਿਸ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੀ ਵਧ ਰਹੀ ਹੈ ਅਤੇ ਬਰਨਾਲਾ ਵਿਚ ਪਿਛਲੇ ਦਿਨਾਂ ਵਿੱਚ ਇੱਕ ਔਰਤ ਕੋਰੋਨਾ ਵਾਇਰਸ ਵੀ ਪੌਜ਼ੀਟਿਵ ਆਈ ਹੈ।
ਕੋਰੋਨਾ ਵਾਇਰਸ ਦਾ ਪ੍ਰਭਾਵ ਦਿਨੋਂ-ਦਿਨ ਵਧਦਾ ਦਿਖਾਈ ਦੇ ਰਿਹਾ ਹੈ ਅਤੇ ਪੰਜਾਬ ਵਿੱਚ ਵੀ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ, ਜਿਸ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੀ ਵਧ ਰਹੀ ਹੈ ਅਤੇ ਬਰਨਾਲਾ ਵਿੱਚ ਪਿਛਲੇ ਦਿਨਾਂ ਵਿੱਚ ਇੱਕ ਔਰਤ ਕੋਰੋਨਾ ਵਾਇਰਸ ਵੀ ਪੌਜ਼ੀਟਿਵ ਆਈ ਹੈ। ਜਿਸ ਕਾਰਨ ਪੁਲਿਸ ਪ੍ਰਸ਼ਾਸਨ ਅਤੇ ਸਿਵਲ ਪ੍ਰਸ਼ਾਸਨ ਵਲੋਂ ਚੌਂਕਸੀ ਵਧਾ ਦਿੱਤੀ ਗਈ ਹੈ ਅਤੇ ਇਸ ਦੀ ਬਿਮਾਰੀ ਨੂੰ ਰੋਕਣ ਲਈ ਬਰਨਾਲਾ ਵਿੱਚ ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਟਰੈਕਟਰਾਂ ਰਾਹੀਂ ਸ਼ਹਿਰ ਦੀਆਂ ਗਲੀਆਂ ਨਾਲੀਆਂ ਨੂੰ ਸੈਨੀਟਾਈਜ਼ ਕਰਕੇ ਸਾਫ਼ ਕੀਤਾ ਗਿਆ।
ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫ਼ੂਲਕਾ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਪ੍ਰਭਾਵਾਂ ਨੂੰ ਰੋਕਣ ਲਈ ਪੂਰੇ ਸ਼ਹਿਰ ਨੂੰ ਸੈਨੀਟਾਈਜ਼ ਕੀਤਾ ਜਾ ਰਿਹਾ ਹੈ ਅਤੇ ਹਰ ਰੋਜ਼ ਵੱਖ-ਵੱਖ ਇਲਾਕਿਆਂ ਵਿੱਚ ਰਸਤੇ ਬਣਾਏ ਗਏ ਹਨ।