ਪੰਜਾਬ

punjab

ETV Bharat / state

ਬਰਨਾਲਾ: ਸਰਕਾਰੀ ਹਸਪਤਾਲ ਵਿੱਚ ਔਰਤਾਂ ਦੇ ਬਾਥਰੂਮ ਵਿੱਚ ਮਿਲੀ ਨੌਜਵਾਨ ਦੀ ਲਾਸ਼ - Body of youth found in womens bathroom

ਬਰਨਾਲਾ ਦੇ ਸਰਕਾਰੀ ਹਸਪਤਾਲ ਦੇ ਵਾਰਡ ਨੰਬਰ 3 ਵਿੱਚ ਔਰਤਾਂ ਦੇ ਬਾਥਰੂਮ ਵਿੱਚ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਈ ਦੱਸੀ ਜਾ ਰਹੀ ਹੈ।

ਫ਼ੋਟੋ।

By

Published : Nov 21, 2019, 6:06 PM IST

ਬਰਨਾਲਾ: ਸ਼ਹਿਰ ਦੇ ਸਰਕਾਰੀ ਹਸਪਤਾਲ ਵਿੱਚ ਔਰਤਾਂ ਦੇ ਬਾਥਰੂਮ ਵਿੱਚ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਨੌਜਵਾਨ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼ ਦੱਸਿਆ ਜਾ ਰਿਹਾ ਹੈ। ਪੁਲਿਸ ਅਤੇ ਸਰਕਾਰੀ ਹਸਪਤਾਲ ਪ੍ਰਸ਼ਾਸਨ ਮਾਮਲੇ ਉੱਤੇ ਪਰਦੇ ਪਾਉਣ ਵਿੱਚ ਲੱਗਿਆ ਹੋਇਆ ਹੈ।

ਵੇਖੋ ਵੀਡੀਓ

ਇਸ ਮਾਮਲੇ ਸਬੰਧੀ ਸਰਕਾਰੀ ਹਸਪਤਾਲ ਦੇ ਕਰਮਚਾਰੀ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਲਾਸ਼ ਨੂੰ ਉਸ ਨੇ ਅਤੇ ਉਸ ਦੇ ਇਕ ਸਾਥੀ ਨੇ ਦੇਖਿਆ ਸੀ। ਉਨ੍ਹਾਂ ਦੇਖਿਆ ਕਿ ਮ੍ਰਿਤਕ ਦੇ ਹੱਥ ਵਿਚ ਸਰਿੰਜ ਫਸੀ ਹੋਈ ਸੀ, ਜਿਸ ਤੋਂ ਲੱਗਦਾ ਹੈ ਕਿ ਨਸ਼ੇ ਦੀ ਓਵਰਡੋਜ਼ ਕਾਰਨ ਉਸ ਦੀ ਮੌਤ ਹੋਈ ਹੈ।

ਲਾਸ਼ ਨੂੰ ਦੇਖਣ ਤੋਂ ਬਾਅਦ ਉਨ੍ਹਾਂ ਡਿਊਟੀ ਉੱਤੇ ਮੌਜੂਦ ਡਾਕਟਰਾਂ ਨੂੰ ਇਸ ਦੀ ਸੂਚਨਾ ਦਿੱਤੀ, ਜਿਸਦੇ ਡਾਕਟਰਾਂ ਨੇ ਮੌਕੇ ਉੱਤੇ ਪੁਲਿਸ ਬੁਲਾ ਕੇ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ। ਉਨ੍ਹਾਂ ਦੱਸਿਆ ਕਿ ਲਾਸ਼ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ।

ਹਸਪਤਾਲ ਦੇ ਕਾਰਜਕਾਰੀ ਐਸ ਐਮ ਓ ਡਾਕਟਰ ਅਵਿਨਾਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਵਾਰਡ ਦੇ ਮਰੀਜ਼ਾਂ ਨੇ ਦੱਸਿਆ ਕਿ ਬਾਥਰੂਮ ਦਾ ਦਰਵਾਜ਼ਾ ਪਿਛਲੇ ਕਾਫੀ ਸਮੇਂ ਤੋਂ ਅੰਦਰ ਤੋਂ ਬੰਦ ਹੈ। ਉਨ੍ਹਾਂ ਦੇ ਕਰਮਚਾਰੀ ਨੇ ਰੌਸ਼ਨਦਾਨ ਰਾਹੀਂ ਦੇਖਿਆ ਤਾਂ ਉਸਦੇ ਅੰਦਰ ਇਕ ਵਿਅਕਤੀ ਦੇ ਡਿੱਗੇ ਹੋਣ ਬਾਰੇ ਪਤਾ ਲੱਗਿਆ।

ਬਰਨਾਲਾ ਸਿਟੀ ਵਨ ਦੇ ਐਸਐਚਓ ਗੁਰਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਵਿੱਚ ਇੱਕ ਵਿਅਕਤੀ ਦੀ ਲਾਸ਼ ਮਿਲਣ ਦੀ ਸੂਚਨਾ ਮਿਲੀ ਸੀ ਜਿਸ ਦੇ ਬਾਅਦ ਉਨ੍ਹਾਂ ਡਿਊਟੀ ਅਧਿਕਾਰੀ ਨੂੰ ਮੌਕੇ ਉੱਤੇ ਭੇਜਿਆ ਅਤੇ ਦੇਖਿਆ ਕਿ ਨੌਜਵਾਨ ਦੀ ਮੌਤ ਹੋ ਚੁੱਕੀ ਸੀ ਜਿਸ ਤੋਂ ਬਾਅਦ ਉਸ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜਿਆ ਗਿਆ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਮ੍ਰਿਤਕ ਨੌਜਵਾਨ ਸਰਕਾਰੀ ਹਸਪਤਾਲ ਦੇ ਔਰਤਾਂ ਦੇ ਵਾਰਡ ਵਿੱਚ ਕਿਵੇਂ ਗਿਆ ਸੀ? ਉਨ੍ਹਾਂ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਚੱਲੇਗਾ ਕਿ ਨੌਜਵਾਨ ਦੀ ਮੌਤ ਕਿਸ ਤਰ੍ਹਾਂ ਹੋਈ ਹੈ।

ABOUT THE AUTHOR

...view details