ਪੰਜਾਬ

punjab

ਟੈਂਟ ਵਾਲੇ ਦਾ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅੱਗੇ ਤਰਲਾ, ਮੇਰੇ ਪੈਸੇ ਤਾਂ ਦੇ ਦਿਓ, ਨਹੀਂ...!

By

Published : Jul 12, 2022, 6:39 PM IST

Updated : Jul 12, 2022, 7:33 PM IST

ਬਰਨਾਲਾ ਦੇ ਇੱਕ ਕਾਂਗਰਸੀ ਆਗੂ ਨੇ ਆਪਣੀ ਹੀ ਲੀਡਰਸ਼ਿੱਪ ’ਤੇ ਵੱਡੇ ਸਵਾਲ ਚੁੱਕੇ ਹਨ। ਕਾਂਗਰਸੀ ਆਗੂ ਨੇ ਦੱਸਿਆ ਲੰਘੀ ਸੰਗਰੂਰ ਦੀ ਲੋਕਸਭਾ ਜ਼ਿਮਨੀ ਚੋਣ ਵਿੱਚ ਉਸਨੇ ਪਾਰਟੀ ਦੇ ਕਹਿਣ ਤੇ 10 ਜੂਨ ਤੋਂ 23 ਟੈਂਟ ਦਾ ਸਾਰਾ ਪ੍ਰਬੰਧ ਕੀਤਾ ਗਿਆ ਸੀ ਪਰ ਹੁਣ ਉਸਨੂੰ ਇੰਨ੍ਹੇ ਸਮੇਂ ਦਾ ਖਰਚ ਲੈਣ ਵਿੱਚ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੀਪਕ ਕੁਮਾਰ ਨੇ ਕਾਂਗਰਸ ਪਾਰਟੀ ਨੂੰ ਉਸਦੇ ਮਸਲੇ ਦਾ ਜਲਦ ਹੱਲ ਕਰਨ ਦੀ ਮੰਗ ਕੀਤੀ ਹੈ।

ਟੈਂਟ ਵਾਲੇ ਦਾ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅੱਗੇ ਤਰਲਾ
ਟੈਂਟ ਵਾਲੇ ਦਾ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅੱਗੇ ਤਰਲਾ

ਬਰਨਾਲਾ:ਪਿਛਲੀਆਂ ਲੰਘੀਆਂ ਲੋਕ ਸਭਾ ਸੰਗਰੂਰ ਜ਼ਿਮਨੀ ਚੋਣਾਂ ਦੌਰਾਨ ਕਾਂਗਰਸ ਪਾਰਟੀ ਨੇ ਉਮੀਦਵਾਰ ਦਲਵੀਰ ਸਿੰਘ ਗੋਲਡੀ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਸੀ ਜਿਸ ਨੂੰ ਲੈ ਕੇ ਜ਼ਿਲ੍ਹਾ ਬਰਨਾਲਾ ਦੇ ਤਪਾ ਮੰਡੀ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਾਂਗਰਸ ਪਾਰਟੀ ਦੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ ਸੀ। ਉਸੇ ਚੋਣ ਦਫ਼ਤਰ ਵਿੱਚ ਤਪਾ ਮੰਡੀ ਦੇ ਕਾਂਗਰਸੀ ਆਗੂ ਦੀਪਕ ਕੁਮਾਰ ਉਰਫ ਗੱਗ ਵੱਲੋਂ ਚੋਣ ਦਫ਼ਤਰ ਵਿੱਚ ਟੈਂਟ ਦਾ ਸਾਰਾ ਪ੍ਰਬੰਧ ਆਪਣੇ ਕੋਲੋਂ ਕੀਤਾ ਗਿਆ ਸੀ।

ਟੈਂਟ ਵਾਲੇ ਦਾ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅੱਗੇ ਤਰਲਾ

ਜਿੱਥੇ ਹੁਣ ਕਾਂਗਰਸੀ ਆਗੂ ਦੀਪਕ ਕੁਮਾਰ ਨੇ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਮੰਗ ਕਰਦੇ ਕਿਹਾ ਕਿ ਉਨ੍ਹਾਂ ਆਪਣੀ ਸਮੁੱਚੀ ਟੀਮ ਨੂੰ ਨਾਲ ਲੈ ਕੇ ਦਲਵੀਰ ਸਿੰਘ ਗੋਲਡੀ ਦੇ ਹੱਕ ਵਿੱਚ ਜਿੱਥੇ ਚੋਣ ਪ੍ਰਚਾਰ ਕੀਤਾ। ਉੱਥੇ ਆਪਣੀ ਟੈਂਟ ਦੀ ਸਾਂਝੀ ਦੁਕਾਨ ਵਿੱਚੋਂ ਸੀਨੀਅਰ ਕਾਂਗਰਸੀ ਲੀਡਰਾਂ ਦੇ ਕਹਿਣ ‘ਤੇ ਟੈਂਟ ਦਾ ਸਾਰਾ ਪ੍ਰਬੰਧ ਕੀਤਾ ਸੀ ਜਿਸ ਦਾ ਕੁੱਲ 10 ਜੂਨ ਤੋਂ ਲੈ ਕੇ 23 ਜੂਨ ਤਕ ਟੈਂਟ ਦੇ ਸਾਰੇ ਸਾਮਾਨ ਦਾ ਕੁੱਲ ਬਿੱਲ 47,400 ਬਣ ਗਿਆ। ਉਸਦਾ ਕਹਿਣਾ ਹੈ ਕਿ ਹੁਣ ਉਸ ਨੂੰ ਆਪਣੇ ਟੈਂਟ ਦੇ ਬਿੱਲ ਲੈਣ ਲਈ ਸੀਨੀਅਰ ਕਾਂਗਰਸੀ ਲੀਡਰਾਂ ਦੇ ਘਰਾਂ ਅੱਗੇ ਧੱਕੇ ਖਾਣ ਲਈ ਮਜਬੂਰ ਹੋਣਾ ਪੈ ਰਿਹਾ ਹੈ।

ਟੈਂਟ ਵਾਲੇ ਦਾ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅੱਗੇ ਤਰਲਾ

ਇਸਦੇ ਨਾਲ ਹੀ ਉਸਨੇ ਦੱਸਿਆ ਕਿ ਟੈਂਟ ਦੇ ਬਿੱਲ ਦੀ ਬਕਾਇਆ ਰਾਸ਼ੀ ਲਈ ਕਾਂਗਰਸੀ ਉਮੀਦਵਾਰ ਦਲਵੀਰ ਸਿੰਘ ਗੋਲਡੀ, ਕਾਂਗਰਸ ਪਾਰਟੀ ਦੇ ਪੰਜਾਬ ਜਨਰਲ ਸਕੱਤਰ ਸੰਦੀਪ ਸੰਧੂ ਤੋਂ ਇਲਾਵਾ ਪੰਜਾਬ ਦੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਵੀ ਇਸ ਮਾਮਲੇ ਬਾਰੇ ਜਾਣਕਾਰੀ ਦਿੱਤੀ ਗਈ ਹੈ। ਪਰ ਕੋਈ ਵੀ ਲੀਡਰ ਉਨ੍ਹਾਂ ਦਾ ਫੋਨ ਚੁੱਕਣਾ ਮੁਨਾਸਿਬ ਨਹੀਂ ਸਮਝਦਾ।

ਟੈਂਟ ਵਾਲੇ ਦਾ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅੱਗੇ ਤਰਲਾ

ਪੀੜਤ ਕਾਂਗਰਸੀ ਆਗੂ ਦੀਪਕ ਕੁਮਾਰ ਗੱਗ ਨੇ ਕਿਹਾ ਕਿ ਉਸਦੀ ਟੈਂਟ ਵਿਚ ਹਿੱਸੇਦਾਰੀ ਹੈ ਜਿਸ ਕਾਰਨ ਉਸ ਨੂੰ ਕਾਂਗਰਸੀ ਚੋਣਾਂ ਦੌਰਾਨ ਕਾਂਗਰਸੀ ਦਫ਼ਤਰ ਵਿੱਚ ਲੱਗੇ ਟੈਂਟ ਦਾ ਬਕਾਇਆ ਰਾਸ਼ੀ ਨਾ ਮਿਲਣ ਕਾਰਨ ਉਹ ਪਿਛਲੇ ਕਈ ਦਿਨਾਂ ਤੋਂ ਪ੍ਰੇਸ਼ਾਨ ਹੈ। ਇਸ ਲਈ ਉਸ ਨੇ ਮੀਡੀਆ ਰਾਹੀਂ ਕਾਂਗਰਸ ਪਾਰਟੀ ਦੀ ਹਾਈ ਕਮਾਂਡ ਤੋਂ ਮੰਗ ਕਰਦੇ ਕਿਹਾ ਕਿ ਉਸ ਦਾ ਬਕਾਇਆ ਬਿੱਲ ਜਲਦ ਦਿਵਾਇਆ ਜਾਵੇ। ਦੀਪਕ ਕੁਮਾਰ ਨੇ ਕਿਹਾ ਉਮੀਦਵਾਰ ਦਲਵੀਰ ਸਿੰਘ ਗੋਲਡੀ ਲਈ ਘਰ ਘਰ ਜਾ ਕੇ ਉਨ੍ਹਾਂ ਨੇ ਵੋਟਾਂ ਮੰਗੀਆਂ ਸਨਪਰ ਉਸ ਨੂੰ ਆਹ ਇਨਾਮ ਮਿਲਿਆ ਹੈ ਜਿਸ ਨਾਲ ਉਸ ਦੀ ਦੁਕਾਨਦਾਰੀ ਖਰਾਬ ਹੋ ਰਹੀ ਹੈ। ਇਸ ਮਾਮਲੇ ਸਬੰਧੀ ਸੀਨੀਅਰ ਕਾਂਗਰਸੀ ਆਗੂਆਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਜਲਦ ਇਸ ਮਸਲੇ ਦਾ ਹੱਲ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ:ਵਿੱਤ ਮੰਤਰੀ ਨੇ ਰਾਘਵਾ ਚੱਢਾ ਦਾ ਕੀਤਾ ਬਚਾਅ, ਨਾਲ ਹੀ ਕੱਚੇ ਮੁਲਾਜ਼ਮਾਂ ’ਤੇ ਦਿੱਤਾ ਇਹ ਵੱਡਾ ਬਿਆਨ

Last Updated : Jul 12, 2022, 7:33 PM IST

ABOUT THE AUTHOR

...view details