ਬਰਨਾਲਾ:ਜ਼ਿਲ੍ਹਾ ਬਰਨਾਲਾ ਪੁਲਿਸ ਦੇ ਸਾਈਬਰ ਕ੍ਰਾਈਮ ਵੱਲੋਂ ਵੱਡੇ ਪੱਧਰ ਉੱਤੇ ਗੁੰਮ ਅਤੇ ਚੋਰੀ ਹੋਏ ਮੋਬਾਇਲ ਫ਼ੋਨ ਬਰਾਮਦ ਕੀਤੇ ਗਏ ਹਨ। ਅੱਜ ਐੱਸਐੱਸਪੀ ਬਰਨਾਲਾ ਸੰਦੀਪ ਕੁਮਾਰ ਮਲਿਕ ਦੀ ਅਗਵਾਈ ਵਿੱਚ ਪੁਲਿਸ ਵੱਲੋਂ ਲੱਭੇ ਗਏ ਇਹ ਮੋਬਾਇਲ ਫ਼ੋਨ ਮਾਲਕਾਂ ਨੂੰ ਸੌਂਪੇ ਗਏ। ਮੋਬਾਇਲ ਫ਼ੋਨ ਮਿਲਣ ਉਪਰੰਤ ਲੋਕ ਬਰਨਾਲਾ ਪੁਲਿਸ ਦਾ ਧੰਨਵਾਦ ਕਰਦੇ ਵੀ ਦਿਖਾਈ ਦਿੱਤੇ। ਬਰਨਾਲਾ ਪੁਲਿਸ ਦੀ ਸਾਈਬਰ ਕ੍ਰਾਈਮ ਵੱਲੋਂ ਸ਼ਹਿਰ ਬਰਨਾਲਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚੋਂ ਗੁੰਮ ਹੋਏ 63 ਮੋਬਾਈਲ ਫੋਨ ਬਰਾਮਦ ਕਰਕੇ ਉਨ੍ਹਾਂ ਪਰਿਵਾਰਾਂ ਨੂੰ ਸੌਂਪੇ ਗਏ। ਜਿਨ੍ਹਾਂ ਦੇ ਮੋਬਾਈਲ ਕਿਸੇ ਨਾ ਕਿਸੇ ਕਾਰਨ ਕਰੇ ਉਨ੍ਹਾਂ ਕੋਲੋਂ ਗੁੰਮ ਹੋ ਗਏ ਸਨ।
ਸਾਈਬਰ ਕ੍ਰਾਈਮ ਟੀਮ ਨੂੰ ਵੱਡੀ ਕਾਮਯਾਬੀ:ਇਸ ਸਬੰਧੀ ਬਰਨਾਲਾ ਦੇ ਐੱਸਐੱਸਪੀ ਸੰਦੀਪ ਮਲਿਕ ਨੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਬਰਨਾਲਾ ਵੱਲੋਂ ਸਾਈਬਰ ਕ੍ਰਾਈਮ ਦੀ ਤਰਫੋਂ ਇੱਕ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ ਇਹ ਮੋਬਾਈਲ ਬਰਾਮਦ ਕੀਤੇ ਗਏ ਹਨ। ਅੱਜ ਉਹ ਸਾਰੇ ਮੋਬਾਇਲ ਉਨ੍ਹਾਂ ਪਰਿਵਾਰਾਂ ਨੂੰ ਸੌਂਪੇ ਜਾ ਰਹੇ ਹਨ, ਜਿਨ੍ਹਾਂ ਦੇ ਮੋਬਾਈਲ ਗਾਇਬ ਹੋਏ ਹਨ। ਉਹਨਾਂ ਦੱਸਿਆ ਕਿ ਜਿਹਨਾਂ ਲੋਕਾਂ ਦੇ ਫ਼ੋਨ ਗੁੰਮ ਹੋਏ ਹਨ, ਉਹ ਬਰਨਾਲਾ ਪੁਲਿਸ ਨਾਲ ਸੰਪਰਕ ਕਰਕੇ ਸਾਈਬਰ ਕੈਮਰੇ 'ਤੇ ਆ ਕੇ ਆਪਣਾ ਪਛਾਣ ਪੱਤਰ ਦੇ ਸਕਦੇ ਹਨ ਅਤੇ ਗੁਆਚੇ ਮੋਬਾਈਲ ਵਾਪਸ ਲੈ ਸਕਦੇ ਹਨ। ਉਹਨਾਂ ਦੱਸਿਆ ਕਿ ਬਰਨਾਲਾ ਪੁਲਿਸ ਐਸਪੀ.ਡੀ ਰਮਨੀਸ਼ ਚੌਧਰੀ ਦੀ ਅਗਵਾਈ ਵਿੱਚ ਪੂਰੀ ਮੁਸਤੈਦੀ ਨਾਲ ਗੁੰਮ ਹੋਏ ਮੋਬਾਇਲ ਫ਼ੋਨ ਲੱਭਣ ਲਈ ਯਤਨ ਕਰ ਰਹੀ ਹੈ ਜਿਸ ਵਿੱਚ ਸਫ਼ਲਤਾ ਵੀ ਮਿਲ ਰਹੀ ਹੈ। ਉੱਥੇ ਹੀ ਐੱਸ.ਐੱਸ.ਸੀ ਬਰਨਾਲਾ ਨੇ ਉਕਤ ਪਰਿਵਾਰਾਂ ਨੂੰ ਮੌਕੇ 'ਤੇ ਬੁਲਾ ਕੇ ਉਨ੍ਹਾਂ ਨੂੰ ਮੋਬਾਇਲ ਵਾਪਸ ਕਰ ਦਿੱਤੇ। ਗੁੰਮ ਹੋਏ ਮੋਬਾਇਲ ਪ੍ਰਾਪਤ ਕਰਨ ਤੋਂ ਬਾਅਦ ਲੋਕਾਂ ਨੇ ਬਰਨਾਲਾ ਪੁਲਿਸ ਦਾ ਧੰਨਵਾਦ ਵੀ ਕੀਤਾ।