ਬਰਨਾਲਾ:ਪੰਜਾਬ ਵਿੱਚ ਆਮ ਆਦਮੀ ਨੂੰ ਬਹੁਮੱਤ ਮਿਲਦਿਆਂ ਹੀ ਐੱਮ ਐੱਲ ਏ ਅਤੇ ਵਰਕਰਾਂ ਸਮੇਤ ਅਫ਼ਸਰਾਂ ਨੇ ਵੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ, ਜਿਸ ਦੇ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਕੁਮਾਰ ਸੌਰਭ ਰਾਜ ਨੇ ਜ਼ਿਲ੍ਹਾ ਬਰਨਾਲਾ ਦੇ ਅਫ਼ਸਰਾਂ ਅਤੇ ਕਰਮਚਾਰੀਆਂ ਨੂੰ ਹਿਦਾਇਤਾਂ (strongly instructed) ਦਿੰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਤੇ ਸਮੇਂ-ਸਿਰ ਪਹੁੰਚਣ ਅਤੇ ਦਫ਼ਤਰੀ ਸਮਾਂ ਖਤਮ ਹੋਣ ਤੋਂ ਪਹਿਲਾਂ ਦਫ਼ਤਰ ਨਾ ਛੱਡਣ। ਉਨ੍ਹਾਂ ਹਿਦਾਇਤ ਕੀਤੀ ਕਿ ਜੇਕਰ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਸਟੇਸ਼ਨ ਤੋਂ ਬਾਹਰ ਜਾਂਦਾ ਹੈ ਤਾਂ ਉਹ ਸਟੇਸ਼ਨ ਲੀਵ ਲੈ ਕੇ ਜਾਵੇ।
ਇਹ ਵੀ ਪੜੋ:ਪੰਜਾਬ ’ਤੇ ਕਰਜ਼ ਦਾ ਭਾਰ ਲੱਖਾਂ-ਕਰੋੜਾਂ 'ਚ, ਇਹ 'ਆਪ' ਲਈ ਹੋਵੇਗੀ ਵੱਡੀ ਚੁਣੌਤੀ ...
ਉਨ੍ਹਾਂ ਇਹ ਵੀ ਹਿਦਾਇਤ ਕੀਤੀ ਕਿ ਲੋਕ ਹਿੱਤ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ ਅਤੇ ਜਨਤਾ ਨੂੰ ਕਿਸੇ ਵੀ ਕਿਸਮ ਦੀ ਖੱਜਲ ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਹ ਵੀ ਕਿਹਾ ਸਾਰੀਆਂ ਲੰਬਿਤ ਪਈਆਂ ਫਾਈਲਾਂ ਦਾ ਇਕ ਹਫ਼ਤੇ ਦੇ ਅੰਦਰ-ਅੰਦਰ ਨਿਬੇੜਾ ਕਰ ਦਿੱਤਾ ਜਾਵੇ।
ਇਸ ਮੌਕੇ ਉਪ ਮੰਡਲ ਮੈਜਿਸਟਰੇਟ ਬਰਨਾਲਾ ਵਰਜੀਤ ਵਾਲੀਆ, ਉਪ ਮੰਡਲ ਮੈਜਿਸਟਰੇਟ ਤਪਾ ਸਿਮਰਪ੍ਰੀਤ ਕੌਰ, ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ, ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਰਾਜਵਿੰਦਰ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸਰਬਜੀਤ ਸਿੰਘ ਤੂਰ, ਸਹਾਇਕ ਕਰ ਅਤੇ ਆਬਕਾਰੀ ਕਮਿਸ਼ਨਰ (ਜੀ.ਐੱਸ. ਟੀ) ਰਿਚਾ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਤੇਅਵਾਸਪ੍ਰੀਤ ਕੌਰ, ਤੋਂ ਇਲਾਵਾ ਪੁਲਿਸ ਅਧਿਕਾਰੀ ਆਦਿ ਹਾਜ਼ਰ ਸਨ।
ਇਹ ਵੀ ਪੜੋ:ਭਗਵੰਤ ਮਾਨ ਵੱਲੋਂ ਪੀਲੀਆਂ ਪੱਗਾਂ ਬੰਨ੍ਹ ਕੇ ਆਉਣ ਦਾ ਸੱਦਾ, ਬਸੰਤੀ ਰੰਗ 'ਚ ਰੰਗੇਗਾ ਸ਼ਹੀਦ ਭਗਤ ਸਿੰਘ ਦਾ ਪਿੰਡ