ਬਰਨਾਲਾ:ਖੇਤੀ ਕਾਨੂੰਨਾਂ ਵਿਰੁੱਧ ਲਗਾਤਾਰ ਪੰਜਾਬ ਦੇ ਕਿਸਾਨ ਦਿੱਲੀ (Delhi)ਦੀਆਂ ਹੱਦਾਂ ਦੇ ਸੰਘਰਸ਼ ਕਰ ਰਹੇ ਹਨ। ਇਸੇ ਸੰਘਰਸ਼ ਦੌਰਾਨ ਬਰਨਾਲਾ ਜ਼ਿਲੇ ਦੇ ਇੱਕ ਹੋਰ ਕਿਸਾਨ ਦੀ ਮੋਰਚੇ ਵਿੱਚ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਬਰਨਾਲਾ ਦੇ ਪਿੰਡ ਸੰਘੇੜਾ ਦਾ 70 ਸਾਲਾ ਕਿਸਾਨ ਮੱਘਰ ਸਿੰਘ ਪੁੱਤਰ ਸੁੱਚਾ ਸਿੰਘ ਪਿਛਲੇ ਲੰਬੇ ਸਮੇਂ ਤੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਕਾਫ਼ਲੇ ਵਿੱਚ ਦਿੱਲੀ ਵਿਖੇ ਡਟਿਆ ਹੋਇਆ ਸੀ। ਜਿਥੇ ਉਸਦੀ ਦਿਲ ਦਾ ਦੌਰਾ (Heart Attack) ਪੈਣ ਕਾਰਨ ਮੌਤ ਹੋ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਰਨੈਲ ਸਿੰਘ ਬਾਦਲ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਮੱਘਰ ਸਿੰਘ ਪਹਿਲੇ ਹੀ ਦਿਨ ਤੋਂ ਦਿੱਲੀ ਵਿਖੇ ਸੰਘਰਸ਼ ਕਰਦਾ ਆ ਰਿਹਾ ਸੀ। ਉਸ ਦੀ ਮੌਤ ਨਾਲ ਕਿਸਾਨੀ ਸੰਘਰਸ ਨੂੰ ਵੱਡਾ ਘਾਟਾ ਪਿਆ ਹੈ। ਮੱਘਰ ਸਿੰਘ ਕਿਸਾਨ ਮੋਰਚੇ ਦਾ ਸ਼ਹੀਦ ਹੈ।
ਬਰਨਾਲਾ ਦਾ ਕਿਸਾਨ ਦਿੱਲੀ ਮੋਰਚੇ 'ਚ ਹੋਇਆ ਸ਼ਹੀਦ
ਬਰਨਾਲਾ ਦੇ ਪਿੰਡ ਸੰਘੇੜਾ ਦਾ 70 ਸਾਲਾ ਕਿਸਾਨ ਮੱਘਰ ਸਿੰਘ ਪੁੱਤਰ ਸੁੱਚਾ ਸਿੰਘ ਪਿਛਲੇ ਲੰਬੇ ਸਮੇਂ ਤੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਕਾਫ਼ਲੇ ਵਿੱਚ ਦਿੱਲੀ (Delhi) ਵਿਖੇ ਡਟਿਆ ਹੋਇਆ ਸੀ। ਜਿਥੇ ਉਸਦੀ ਦਿਲ ਦਾ ਦੌਰਾ(Heart Attack) ਪੈਣ ਕਾਰਨ ਮੌਤ ਮੌਤ ਹੋ ਗਈ।
ਕਿਸਾਨ ਆਗੂ ਨੇ ਦੱਸਿਆ ਕਿ ਮੱਘਰ ਸਿੰਘ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਹਰਿਆਣਾ ਦੇ ਬਹਾਦਰਗੜ੍ਹ ਵਿਚਲੇ ਸਰਕਾਰੀ ਹਸਪਤਾਲ ਤੋਂ ਕਰਵਾਇਆ ਗਿਆ ਹੈ ਅਤੇ ਭਲਕੇ ਉਸਦੀ ਮ੍ਰਿਤਕ ਦੇਹ ਪਿੰਡ ਪਹੁੰਚ ਜਾਵੇਗੀ। ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਦਸ ਲੱਖ ਮੁਆਵਜ਼ਾ ਰਾਸ਼ੀ, ਪਰਿਵਾਰ ਦਾ ਸਾਰਾ ਕਰਜ਼ਾ ਮੁਆਫ਼ ਅਤੇ ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਜਿੰਨਾ ਸਮਾਂ ਸਰਕਾਰ ਇਹ ਮੰਗਾਂ ਨਹੀਂ ਮੰਨਦੀ, ਮ੍ਰਿਤਕ ਕਿਸਾਨ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ।
ਇਹ ਵੀ ਪੜੋ:ਕਿਸਾਨੀ ਅੰਦੋਲਨ 'ਚ ਕਿਸਾਨ ਨੂੰ ਸੱਪ ਨੇ ਡੰਗਿਆ, ਹਾਲਤ ਗੰਭੀਰ