ਬਰਨਾਲਾ:ਖੇਤੀ ਕਾਨੂੰਨਾਂ (Agricultural laws) ਵਿਰੁੱਧ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਇਸੇ ਸੰਘਰਸ਼ ਦੇ ਚਲਦਿਆਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਭਰ ਵਿੱਚ ਵਧਦੀ ਮਹਿੰਗਾਈ ਅਤੇ ਡੀਜ਼ਲ-ਪੈਟਰੋਲ ਦੀਆਂ ਵਧੀਆਂ ਕੀਮਤਾਂ ਵਿਰੁੱਧ ਦੇਸ਼ ਭਰ ਵਿੱਚ 8 ਜੁਲਾਈ ਨੂੰ ਰੋਸ ਪ੍ਰਦਰਸ਼ਨ (Protest)ਕਰਨ ਦਾ ਐਲਾਨ ਕੀਤਾ ਹੈ। ਇਸ ਸੰਬੰਧੀ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ 8 ਜੁਲਾਈ ਨੂੰ ਦੇਸ਼ ਭਰ ਦੇ ਕਿਸਾਨ ਅਤੇ ਲੋਕ ਆਪੋ ਆਪਣੇ ਵਹੀਕਲ ਸੜਕ ਕਿਨਾਰੇ ਖੜ੍ਹੇ ਕਰਕੇ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਨਗੇ।
Barnala:ਕਿਸਾਨ ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਨੂੰ ਲੈ ਕੇ ਭਲਕੇ ਕਰਨਗੇ ਪ੍ਰਦਰਸਨ - ਸੰਯੁਕਤ ਕਿਸਾਨ ਮੋਰਚੇ
ਬਰਨਾਲਾ ਵਿਚ ਕਿਸਾਨ ਆਗੂ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ 8 ਜੁਲਾਈ ਨੂੰ ਕਿਸਾਨ (Farmers)ਅਤੇ ਲੋਕ ਆਪੋ ਆਪਣੇ ਵਹੀਕਲ ਸੜਕ ਕਿਨਾਰੇ ਖੜ੍ਹੇ ਕਰਕੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ (Protest) ਕਰਨਗੇ।
ਮਨਜੀਤ ਧਨੇਰ ਨੇ ਕਿਹਾ ਕਿ ਦਿਨੋਂ ਦਿਨ ਦੇਸ਼ ਭਰ ਵਿੱਚ ਮਹਿੰਗਾਈ ਅਤੇ ਡੀਜ਼ਲ ਪੈਟਰੋਲ ਦੀਆਂ ਕੀਮਤਾਂ ਵਧ ਰਹੀਆਂ ਹਨ। ਰਸੋਈ ਗੈਸ ਦੀਆਂ ਕੀਮਤਾਂ ਅਸਮਾਨ ਨੂੰ ਚੜ੍ਹ ਗਈਆਂ ਹਨ। ਜਿਸ ਕਰਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਵਧ ਰਹੀ ਮਹਿੰਗਾਈ ਅਤੇ ਡੀਜ਼ਲ ਪੈਟਰੋਲ ਦੀਆਂ ਕੀਮਤਾਂ ਵਿਰੁੱਧ 8 ਜੁਲਾਈ ਨੂੰ ਦੇਸ਼ ਪੱਧਰੀ ਰੋਸ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ 8 ਜੁਲਾਈ ਨੂੰ ਦੇਸ਼ ਭਰ ਦੇ ਕਿਸਾਨ ਅਤੇ ਲੋਕ ਆਪੋ ਆਪਣੇ ਵਹੀਕਲ ਟਰੈਕਟਰ, ਕਾਰਾਂ, ਮੋਟਰਸਾਈਕਲ, ਸਕੂਟਰ ਲੈ ਕੇ ਵੱਡੇ ਹਾਈਵੇ ਸੜਕਾਂ ਉਪਰ ਖੜ੍ਹ ਕੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਨਗੇ। ਇਹ ਪ੍ਰਦਰਸ਼ਨ ਦੱਸ ਵਜੇ ਤੋਂ ਲੈ ਕੇ 12 ਵਜੇ ਤੱਕ ਹੋਵੇਗਾ। ਇਸ ਦੌਰਾਨ ਔਰਤਾਂ ਖਾਲੀ ਗੈਸ ਸਿਲੰਡਰ ਲੈ ਕੇ ਕੇਂਦਰ ਸਰਕਾਰ ਵਿਰੁੱਧ ਮੁਜ਼ਾਹਰਾ ਕਰਨਗੀਆਂ।
ਇਹ ਵੀ ਪੜੋ:ਬਜ਼ੁਰਗ ਜੋੜੇ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਨਾ ਹੋਣ ‘ਤੇ ਧਰਨਾ