ਬਰਨਾਲਾ: ਸਰਕਾਰੀ ਹਸਪਤਾਲ ਵਿੱਚ ਕੰਮ ਕਰ ਰਹੀਆਂ ਨਰਸਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ 2 ਘੰਟੇ ਤੱਕ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਕਰ ਰਹੀਆਂ ਨਰਸਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅਜੇ ਤੱਕ ਉਨ੍ਹਾਂ ਨੂੰ ਨਰਸਿੰਗ ਆਫ਼ਿਸਰ ਦਾ ਦਰਜ਼ਾ ਨਹੀਂ ਦਿੱਤਾ ਹੈ।
ਉਨ੍ਹਾਂ ਦੱਸਿਆ ਕਿ ਹੁਣ ਵੀ ਪੰਜਵੇਂ ਵਿੱਤੀ ਆਯੋਗ ਦੇ ਅਨੁਸਾਰ ਹੀ ਉਨ੍ਹਾਂ ਨੂੰ ਤਨਖ਼ਾਹ ਦਿੱਤੀ ਜਾ ਰਹੀ ਹੈ ਜਦ ਕਿ ਨਵੀਂ ਭਰਤੀ ਹੋਣ ਵਾਲੀਆਂ ਨਰਸਾਂ ਨੂੰ ਸੱਤਵੇਂ ਵਿੱਤੀ ਆਯੋਗ ਦੇ ਅਨੁਸਾਰ ਤਨਖ਼ਾਹ ਦਿੱਤੀ ਜਾ ਰਹੀ ਹੈ, ਜੋ ਕਿ ਸਰਾਸਰ ਧੱਕਾ ਹੈ।
ਉਨ੍ਹਾਂ ਪੰਜਾਬ ਸਰਕਾਰ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਪੰਜਾਬ ਦੇਸ਼ ਦਾ ਇਕੱਲਾ ਅਜਿਹਾ ਰਾਜ ਹੈ ਜਿੱਥੇ ਇੱਕ ਹੀ ਪੋਸਟ 'ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਵੱਖ-ਵੱਖ ਵਿੱਤੀ ਆਯੋਗ ਦੇ ਅਨੁਸਾਰ ਤਨਖ਼ਾਹ ਮਿਲ ਰਹੀ ਹੈ।