66 ਕੇਵੀ ਬਿਜਲੀ ਦੀਆਂ ਤਾਰਾਂ ਨਾਲ ਇੱਕ ਵਿਅਕਤੀ ਪੂਰੀ ਤਰ੍ਹਾਂ ਝੁਲਸਿਆ - chandigarh
66 ਕੇਵੀ ਬਿਜਲੀ ਦੀਆਂ ਤਾਰਾਂ ਨੀਂਵੀਆਂ ਹੋਣ ਕਾਰਨ ਇੱਕ ਵਿਅਕਤੀ ਪੂਰੀ ਤਰ੍ਹਾਂ ਝੁਲਸ ਗਿਆ। ਉਸ ਨੂੰ ਬਰਨਾਲਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਤੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਸ ਵਿਅਕਤੀ ਨੂੰ ਚੰਡੀਗੜ੍ਹ ਵਿਖੇ ਰੈਫਰ ਕਰ ਦਿੱਤਾ ਗਿਆ ਹੈ।
66 ਕੇਵੀ ਬਿਜਲੀ ਦੀਆਂ ਤਾਰਾਂ ਨਾਲ ਇੱਕ ਵਿਅਕਤੀ ਪੂਰੀ ਤਰ੍ਹਾਂ ਝੁਲਸਿਆ
ਬਰਨਾਲਾ: ਲੱਖੀ ਕਲੋਨੀ 'ਚ ਘਰਾਂ ਦੇ ਉਤੋਂ ਗੁਜਰਦੀ 66 ਕੇਵੀ ਬਿਜਲੀ ਦੀ ਲਾਈਨ ਨਾਲ ਇੱਕ ਵਿਅਕਤੀ ਪੂਰੀ ਤਰ੍ਹਾਂ ਝੁਲਸ ਗਿਆ ਹੈ। ਹਾਦਸੇ ਤੋਂ ਬਾਅਦ ਉਸ ਵਿਅਕਤੀ ਨੂੰ ਬਰਨਾਲਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਤੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਸ ਵਿਅਕਤੀ ਨੂੰ ਚੰਡੀਗੜ੍ਹ ਵਿਖੇ ਰੈਫਰ ਕਰ ਦਿੱਤਾ ਗਿਆ ਹੈ। ਇਸ ਹਾਦਸੇ 'ਤੇ ਗਲੀ ਦੇ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕਈ ਵਾਰ ਬਿਜਲੀ ਵਿਭਾਗ ਨੂੰ ਲਿਖਤੀ ਰੂਪ ਵਿੱਚ ਇਸ ਬਾਰੇ ਜਾਣਕਾਰੀ ਦਿੱਤੀ ਹੈ। ਪਰ ਅੱਜ ਤੱਕ ਇਸ ਦਾ ਕੋਈ ਵੀ ਹੱਲ ਨਹੀਂ ਕੀਤਾ ਗਿਆ।