ਬਰਨਾਲਾ: ਸਥਾਨਕ ਪੁਲਿਸ ਨੇ ਨਸ਼ਿਆ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਹੈ ਜਿਸ ਤਹਿਤ ਸਥਾਨਕ ਪੁਲਿਸ ਨੇ ਮਲੇਰਕੋਟਲਾ ਦੇ ਇੱਕ ਵਿਅਕਤੀ ਨੂੰ ਵੱਡੀ ਗਿਣਤੀ ਵਿੱਚ ਨਸ਼ੀਲੀਆਂ ਗੋਲੀਆਂ ਤੇ ਡਰੱਗ ਮਨੀ ਸਣੇ ਕਾਬੂ ਕੀਤਾ ਹੈ। ਦੱਸ ਦਈਏ ਕਿ ਦੋਸ਼ੀ ਕੋਲੋਂ ਢਾਈ ਲੱਖ ਨਸ਼ੀਲੀਆਂ ਗੋਲੀਆਂ ਤੇ 2 ਹਜ਼ਾਰ ਨਸ਼ੀਲੇ ਟੀਕੇ ਬਰਾਮਦ ਹੋਏ ਹਨ।
ਬਰਨਾਲਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਜਾਰੀ, ਢਾਈ ਲੱਖ ਨਸ਼ੀਲੀਆਂ ਗੋਲੀਆਂ ਅਤੇ 2 ਹਜ਼ਾਰ ਟੀਕੇ ਬਰਾਮਦ - drugs injection
ਬਰਨਾਲਾ ਪੁਲਿਸ ਨੇ ਮਲੇਰਕੋਟਲਾ ਦੇ ਇੱਕ ਵਿਅਕਤੀ ਨੂੰ ਵੱਡੀ ਗਿਣਤੀ ਵਿੱਚ ਨਸ਼ੀਲੀਆਂ ਗੋਲੀਆਂ ਤੇ ਡਰੱਗ ਮਨੀ ਸਣੇ ਕਾਬੂ ਕੀਤਾ ਹੈ।
ਇਸ ਮਾਮਲੇ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਐਸਐਸਪੀ ਸੰਦੀਪ ਗੋਇਲ ਨੇ ਦੱਸਿਆ ਕਿ ਕੱਲ੍ਹ ਪੁਲਿਸ ਨੇ ਮਲੇਰਕੋਟਲਾ ਤੋਂ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਦੇ ਰਿਮਾਂਡ ਦੌਰਾਨ ਢਾਈ ਲੱਖ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।
ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ 25 ਫਰਵਰੀ ਨੂੰ ਦਰਜ ਕੀਤੀ ਗਈ ਐਫਆਈਆਰ ਵਿੱਚ ਕੁੱਲ 8 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ 41 ਲੱਖ 20 ਹਜ਼ਾਰ ਰੁਪਏ ਦੇ ਨਸ਼ੀਲੇ ਪਦਾਰਥ, 44 ਲੱਖ 26 ਹਜ਼ਾਰ 770 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਨਸ਼ਾ ਸਪਲਾਈ ਦੀ ਚੈਨ ਨਹੀਂ ਤੋੜ ਦਿੰਦੇ, ਉਦੋਂ ਤੱਕ ਡਰੱਗ ਤਸਕਰਾਂ 'ਤੇ ਪੁਲਿਸ ਕਾਰਵਾਈ ਜਾਰੀ ਰਹੇਗੀ।