ਬਰਨਾਲਾ:ਨਸ਼ੇ ਖਿਲਾਫ ਚਲਾਈ ਗਈ ਪੰਜਾਬ ਪੁਲਿਸ ਦੀ ਮੁਹਿੰਮ ਤਹਿਤ ਕੀਤੀਆਂ ਜਾ ਰਹੀਆਂ ਛਾਪੇਮਾਰੀਆਂ ਅਤੇ ਨਾਕੇਬੰਦੀਆਂ ਦੌਰਾਨ ਪੁਲਿਸ ਨੂੰ ਕਾਮਯਾਬੀ ਹਾਸਿਲ ਹੋ ਰਹੀ ਹੈ। ਇਸ ਹੀ ਤਹਿਤ ਬਰਨਾਲਾ ਪੁਲਿਸ ਸ਼ਹਿਰ ਵਿੱਚ ਚਾਰ ਮੁਲਾਜ਼ਮਾਂ ਨੂੰ ਨਸ਼ੀਲੀਆਂ ਗੋਲੀਆਂ ਅਤੇ ਗੈਰ ਕਾਨੂੰਨੀ ਪਿਸਤੌਲ ਸਮੇਤ ਕਾਬੂ ਕੀਤਾ ਗਿਆ ਹੈ। ਬਰਨਾਲਾ ਦੇ ਥਾਣਾ ਧਨੌਲਾ ਦੀ ਪੁਲਿਸ ਪਾਰਟੀ ਨੇ ਚਾਰ ਮੁਲਾਜ਼ਮਾਂ ਨੂੰ ਕਾਬੂ ਕੀਤਾ ਹੈ। ਜਿਹਨਾ ਵਿਰੁੱਧ ਅਲੱਗ ਅਲੱਗ ਧਾਰਾਵਾਂ ਤਹਿਤ ਮਾਮਲਾ ਦਰਜ਼ ਹੈ। ਚਾਰਾਂ ਵਿੱਚੋਂ ਦੋ ਮੁਲਾਜ਼ਮਾਂ ਵਿਰੁੱਧ ਪਹਿਲਾਂ ਵੀ ਦੋ-ਦੋ ਮਾਮਲੇ ਦਰਜ ਹਨ। ਡੀਐਸਪੀ ਬਰਨਾਲਾ ਨੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਗੱਲ ਕੀਤੀ ਹੈ। ਪੁਲਿਸ ਵਲੋਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ।
ਮੁਲਜ਼ਮਾਂ ਖ਼ਿਲਾਫ ਪਹਿਲਾਂ ਵੀ ਦਰਜ ਅਪਰਾਧਿਕ ਮਾਮਲੇ : ਇਸ ਸਬੰਧੀ ਗੱਲਬਾਤ ਕਰਦਿਆਂ ਡੀਐਸਪੀ ਬਰਨਾਲਾ ਗੁਰਬਚਨ ਸਿੰਘ ਨੇ ਦੱਸਿਆ ਕਿ ਮਾਨਯੋਗ ਡੀਜੀਪੀ ਪੰਜਾਬ ਅਤੇ ਐਸਐਸਪੀ ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਅਤੇ ਮਾੜੇ ਅਨਸਰਾਂ ਨੂੰ ਕਾਬੂ ਵਿੱਚ ਰੱਖਣ ਲਈ ਬਰਨਾਲਾ ਪੁਲਿਸ ਕੰਮ ਕਰ ਰਹੀ ਹੈ। ਜਿਸ ਤਹਿਤ ਧਨੌਲਾ ਥਾਣੇ ਦੇ ਐਸਐਚਓ ਲਖਵਿੰਦਰ ਸਿੰਘ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਨੇ ਚਾਰ ਮੁਲਜ਼ਮਾਂ ਨੂੰ ਕਾਬੂ ਕਰਕੇ ਪਰਚਾ ਦਰਜ ਕੀਤਾ ਹੈ। ਇਹਨਾਂ ਕਾਬੂ ਕੀਤੇ ਗਏ ਮੁਲਜ਼ਮਾਂ ਤੋਂ ਇੱਕ 315 ਬੋਰ ਦੇਸੀ ਪਿਸਤੌਲ ਅਤੇ 1050 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਉਹਨਾਂ ਦੱਸਿਆ ਕਿ ਕਾਬੂ ਕੀਤੇ ਗਏ ਮੁਲਾਜ਼ਮ ਮਨਪ੍ਰੀਤ ਸਿੰਘ ਵਾਸੀ ਲੌਂਗੋਵਾਲ ਵਿਰੁੱਧ ਪਹਿਲਾਂ ਵੀ ਦੋ ਕੇਸ ਦਰਜ਼ ਹਨ। ਇਸੇ ਤਰ੍ਹਾਂ ਹਰਪ੍ਰੀਤ ਸਿੰਘ ਵਿਰੁੱਧ ਐਨਡੀਪੀਐਸ ਦੇ ਦੋ ਮਾਮਲੇ ਦਰਜ਼ ਹਨ। ਇਹ ਅੱਜਕੱਲ੍ਹ ਵੀ ਨਸ਼ਾ ਵੇਚਣ ਦੇ ਕੰਮ ਵਿੱਚ ਲੱਗਿਆ ਹੋਇਆ ਸੀ। (1050 pills of Medical Drugs)