ਪੰਜਾਬ

punjab

ETV Bharat / state

ਬਰਨਾਲਾ ਪੁਲਿਸ ਨੇ ਨਸ਼ਿਆਂ ਸਣੇ ਚਾਰ ਮੁਲਜ਼ਮ ਕੀਤੇ ਗ੍ਰਿਫਤਾਰ - ਬਰਨਾਲਾ ਦੀਆਂ ਖਾਸ ਖਬਰਾਂ

ਬਰਨਾਲਾ ਪੁਲਿਸ ਨੇ ਨਸ਼ਿਆਂ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਨਸ਼ਿਆਂ ਸਣੇ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ।

Barnala police arrested four accused with drugs
ਬਰਨਾਲਾ ਪੁਲਿਸ ਨੇ ਨਸ਼ਿਆਂ ਸਣੇ ਚਾਰ ਮੁਲਜ਼ਮ ਕੀਤੇ ਗ੍ਰਿਫਤਾਰ

By

Published : Jun 15, 2023, 10:28 PM IST

ਬਰਨਾਲਾ ਪੁਲਿਸ ਦੇ ਅਧਿਕਾਰੀ ਜਾਣਕਾਰੀ ਦਿੰਦੇ ਹੋਏ।

ਬਰਨਾਲਾ :ਬਰਨਾਲਾ ਪੁਲਿਸ ਨੂੰ ਨਸ਼ਿਆਂ ਦੇ ਮਾਮਲੇ ਵਿੱਚ ਮਿਲੀ ਵੱਡੀ ਪ੍ਰਾਪਤੀ ਹੋਈ ਹੈ। ਪੁਲਿਸ ਨੇ ਤਿੰਨ ਵੱਖ ਵੱਖ ਮਾਮਲਿਆਂ ਵਿੱਚ ਵੱਡੀ ਪੱਧਰ 'ਤੇ ਨਸ਼ੀਲੀਆਂ ਗੋਲੀਆਂ ਸਮੇਤ ਚਾਰ ਮੁਲਜ਼ਮ ਕਾਬੂ ਕੀਤੇ ਹਨ। 73 ਹਜ਼ਾਰ ਪਾਬੰਦੀਸੁਦਾ ਗੋਲੀਆਂ ਅਤੇ ਪਾਊਡਰ ਸਮੇਤ ਮੁਲਜ਼ਮ ਕਾਬੂ ਕੀਤੇ ਹਨ। ਮੁਲਜ਼ਮਾਂ ਵਿਰੁੱਧ ਪਹਿਲਾਂ ਵੀ ਨਸ਼ਾ ਵੇਚਣ ਦੇ ਮਾਮਲੇ ਦਰਜ ਹਨ। ਐਸਐਸਪੀ ਬਰਨਾਲਾ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਚਾਰੇ ਮੁਲਜ਼ਮਾਂ ਵਿਰੁੱਧ ਐਨਡੀਪੀਐਸ ਐਕਟ ਅਧੀਨ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਫੜ੍ਹੇ ਗਏ ਮੁਲਜਮ :ਐਸਐਸਪੀ ਨੇ ਦੱਸਿਆ ਕਿ ਪਹਿਲੇ ਮਾਮਲੇ ਵਿੱਚ ਪੁਲਿਸ ਨੇ ਦੋ ਵਿਅਕਤੀਆਂ ਸਤਵੀਰ ਸਿੰਘ ਅਤੇ ਜਸਪ੍ਰੀਤ ਸਿੰਘ ਨੂੰ ਕਾਬੂ ਕੀਤਾ ਹੈ। ਇਹ ਪਟਿਆਲਾ ਦੇ ਰਹਿਣ ਵਾਲੇ ਹਨ, ਜਿਹਨਾਂ ਤੋਂ 20 ਹਜ਼ਾਰ ਨਸ਼ੀਲੀਆਂ ਗੋਲੀਆਂ ਅਤੇ ਇੱਕ ਕਾਰ ਬਰਾਮਦ ਕੀਤੀ ਗਈ। ਬਾਅਦ ਵਿੱਚ ਪੁੱਛਗਿੱਛ ਦੌਰਾਨ ਇਸੇ ਮਾਮਲੇ ਵਿੱਚ 32 ਹਜ਼ਾਰ ਨਸ਼ੀਲੀਆਂ ਗੋਲੀਆਂ ਹੋਰ ਬਰਾਮਦ ਕੀਤੀਆਂ ਹਨ। ਇਸ ਤੋਂ ਇਲਾਵਾ ਦੂਜੇ ਕੇਸ ਵਿੱਚ ਮਨਵੀਰ ਸਿੰਘ ਨਾਂ ਦੇ ਵਿਅਕਤੀ ਨੂੰ ਕਾਬੂ ਕਰਕੇ ਉਸਦੀ ਕਾਰ ਵਿੱਚੋਂ 300 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਹੈ। ਇਸ ਵਿਅਕਤੀ ਉਪਰ ਪਹਿਲਾਂ ਵੀ ਕ੍ਰਾਈਮ ਦੇ ਕੇਸ ਦਰਜ਼ ਹਨ।

ਉਨ੍ਹਾਂ ਦੱਸਿਆ ਕਿ ਤੀਜੇ ਮਾਮਲੇ ਵਿੱਚ ਪਟਿਆਲਾ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਨੂੰ ਕਾਬੂ ਕਰਕੇ ਉਸ ਤੋਂ ਮੋਟਰਸਾਈਕਲ ਸਮੇਤ 21 ਹਜ਼ਾਰ ਨਸੀ਼ਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਇਹਨਾਂ ਤਿੰਨਾਂ ਮਾਮਲਿਆਂ ਵਿੱਚ ਚਾਰ ਵਿਅਕਤੀਆਂ ਨੂੰ ਕਾਬੂ ਕਰਕੇ ਵੱਡੇ ਪੱਧਰ ਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਇਹਨਾ ਚਾਰਾਂ ਮੁਲਜ਼ਮਾਂ ਵਿਰੁੱਧ ਪੁਲਿਸ ਨੇ ਐਨਡੀਪੀਐਸ ਐਕਟ ਅਧੀਨ ਕੇਸ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐਸਐਸਪੀ ਬਰਨਾਲਾ ਨੇ ਕਿਹਾ ਕਿ ਇਹਨਾ ਸਾਰੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇਹਨਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਪੁੱਛਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।

ABOUT THE AUTHOR

...view details