ਪੰਜਾਬ

punjab

ETV Bharat / state

ਬਰਨਾਲਾ: 2 ਲੱਖ ਨਸ਼ੀਲੀਆਂ ਗੋਲੀਆਂ ਸਮੇਤ ਦੋ ਤਸਕਰ ਕਾਬੂ - ਨਸ਼ੀਲੀਆਂ ਗੋਲੀਆਂ

ਬਰਨਾਲਾ ਪੁਲਿਸ ਨੇ 2 ਲੱਖ ਨਸ਼ੀਲੀਆਂ ਗੋਲੀਆਂ ਸਮੇਤ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਦੋਵੇਂ ਤਸਕਰਾਂ 'ਤੇ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।

Barnala police
ਬਰਨਾਲਾ: 2 ਲੱਖ ਨਸ਼ੀਲੀਆਂ ਗੋਲੀਆਂ ਸਮੇਤ ਦੋ ਤਸਕਰ ਕਾਬੂ

By

Published : Jun 30, 2020, 7:53 PM IST

ਬਰਨਾਲਾ: ਪੁਲਿਸ ਵੱਲੋਂ ਦੋ ਨਸ਼ਾ ਤਸਕਰਾਂ ਨੂੰ 2 ਲੱਖ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ। ਪੁਲਿਸ ਵੱਲੋਂ ਕਾਬੂ ਕੀਤੇ ਗਏ ਦੋਵੇਂ ਤਸਕਰਾਂ ਵਿੱਚੋਂ ਇੱਕ ਤਸਕਰ ਰੋਪੜ ਅਤੇ ਦੂਜਾ ਸੰਗਰੂਰ ਜ਼ਿਲ੍ਹੇ ਨਾਲ ਸਬੰਧਿਤ ਹੈ। ਇਨ੍ਹਾਂ ਵਿੱਚੋਂ ਇੱਕ ਨਸ਼ਾ ਤਸਕਰ 'ਤੇ ਪਹਿਲਾਂ ਵੀ ਕਈ ਨਸ਼ੇ ਦੇ ਮਾਮਲੇ ਦਰਜ ਹਨ। ਪੁਲਿਸ ਵੱਲੋਂ ਦੋਵੇਂ ਤਸਕਰਾਂ 'ਤੇ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।

ਬਰਨਾਲਾ: 2 ਲੱਖ ਨਸ਼ੀਲੀਆਂ ਗੋਲੀਆਂ ਸਮੇਤ ਦੋ ਤਸਕਰ ਕਾਬੂ

ਇਸ ਸਬੰਧੀ ਬਰਨਾਲਾ ਦੇ ਐਸਐਸਪੀ ਸੰਦੀਪ ਗੋਇਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੂੰ ਇੱਕ ਸੂਚਨਾ ਮਿਲੀ ਸੀ ਕਿ ਨਸ਼ਾ ਤਸਕਰ ਇੱਕ ਕਾਰ 'ਤੇ ਸਵਾਰ ਹੋ ਕੇ ਨਸ਼ੀਲੀਆਂ ਗੋਲੀਆਂ ਦੀ ਤਸਕਰੀ ਕਰਨ ਬਰਨਾਲਾ ਵੱਲ ਆ ਰਿਹਾ ਹਨ, ਜਿਸਤੋਂ ਬਾਅਦ ਬਰਨਾਲਾ ਪੁਲਿਸ ਵੱਲੋਂ ਨਾਕਾਬੰਦੀ ਕਰਕੇ ਕਾਰ ਨੂੰ ਰੋਕਿਆ ਗਿਆ ਅਤੇ ਉਸ ਵਿੱਚੋਂ ਦੋ ਨਸ਼ਾ ਤਸਕਰਾਂ ਨੂੰ 2 ਲੱਖ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ।

ਇਹ ਵੀ ਪੜੋ: ਪੰਜਾਬ ਪੁਲਿਸ ਨੇ KLF ਦੀ ਕੋਸ਼ਿਸ਼ ਕੀਤੀ ਨਾਕਾਮ, ਤਿੰਨ ਕਾਬੂ

ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵੇਂ ਤਸਕਰਾਂ ਵਿੱਚੋਂ ਇੱਕ ਤਸਕਰ ਸੰਗਰੂਰ ਅਤੇ ਦੂਜਾ ਰੋਪੜ ਜ਼ਿਲ੍ਹੇ ਨਾਲ ਸਬੰਧਤ ਹੈ। ਇਨ੍ਹਾਂ ਵਿੱਚੋਂ ਇੱਕ ਮੁਲਜ਼ਮ ਵਿਰੁੱਧ ਪਹਿਲਾਂ ਵੀ ਨਸ਼ੇ ਦੇ ਕਈ ਮਾਮਲੇ ਦਰਜ ਹਨ ਅਤੇ ਇਹ ਤਸਕਰ ਬਰਨਾਲਾ ਦੇ ਥਾਣਾ ਧਨੌਲਾ ਵਿੱਚੋਂ ਇੱਕ ਨਸ਼ੇ ਦੇ ਮਾਮਲੇ ਵਿੱਚ ਭਗੌੜਾ ਹੈ। ਉਨ੍ਹਾਂ ਦੱਸਿਆ ਕਿ ਇਹ ਤਸਕਰ ਬਾਹਰੀ ਰਾਜਾਂ ਤੋਂ ਪੰਜਾਬ ਵਿੱਚ ਨਸ਼ੀਲੀਆਂ ਗੋਲੀਆਂ ਲਿਆ ਕੇ ਵੱਡੇ ਪੱਧਰ 'ਤੇ ਤਸਕਰੀ ਕਰਦੇ ਸਨ। ਪੁਲਿਸ ਵੱਲੋਂ ਇਨ੍ਹਾਂ 'ਤੇ ਮਾਮਲਾ ਦਰਜ ਕਰਕੇ ਅਗਲੀ ਜਾਂਚ ਆਰੰਭ ਦਿੱਤੀ ਹੈ। ਇਸ ਮਾਮਲੇ ਵਿੱਚ ਹੋਰ ਵੱਡੇ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।

ABOUT THE AUTHOR

...view details