ਪੰਜਾਬ

punjab

By

Published : Jun 23, 2020, 2:07 AM IST

ETV Bharat / state

ਬਰਨਾਲਾ ਪੁਲਿਸ ਨੇ ਦੇਹ ਵਪਾਰ ਦੇ ਧੰਦੇ ਦਾ ਕੀਤਾ ਪਰਦਾਫ਼ਾਸ਼, 10 ਵਿਅਕਤੀ ਕਾਬੂ

ਬਰਨਾਲਾ ਪੁਲਿਸ ਨੇ ਪਿੰਡ ਛੀਨੀਵਾਲ ਖ਼ੁਰਦ ਵਿਖੇ ਚੱਲ ਰਹੇ ਇੱਕ ਦੇਹ ਵਪਾਰ ਦੇ ਧੰਦੇ ਦਾ ਪਰਦਾਫ਼ਾਸ਼ ਕਰਦੇ ਹੋਏ 10 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਦੇਹ ਵਪਾਰ ਦੇ ਧੰਦੇ ਦਾ ਪਰਦਾਫ਼ਾਸ਼
ਦੇਹ ਵਪਾਰ ਦੇ ਧੰਦੇ ਦਾ ਪਰਦਾਫ਼ਾਸ਼

ਬਰਨਾਲਾ: ਪੁਲਿਸ ਵਲੋਂ ਸ਼ਹਿਰ ਵਿੱਚ ਇੱਕ ਦੇਹ ਵਪਾਰ ਦੇ ਧੰਦੇ ਦਾ ਪਰਦਾਫ਼ਾਸ਼ ਕੀਤਾ ਗਿਆ ਹੈ। ਪੁਲਿਸ ਨੇ ਇਸ ਮਾਮਲੇ 'ਚ 3 ਔਰਤਾਂ ਅਤੇ 7 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜ਼ਿਲ੍ਹੇ ਦੇ ਥਾਣਾ ਟੱਲੇਵਾਲ ਅਧੀਨ ਪੈਂਦੇ ਪਿੰਡ ਛੀਨੀਵਾਲ ਖ਼ੁਰਦ ਵਿਖੇ ਇੱਕ ਔਰਤ ਪਿਛਲੇ ਲੰਬੇ ਸਮੇਂ ਤੋਂ ਇਹ ਧੰਦਾ ਚਲਾ ਰਹੀ ਸੀ। ਜਿਸ ਦੀ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਰੇਡ ਕਰਕੇ ਔਰਤਾਂ ਅਤੇ ਵਿਅਕਤੀਆਂ ਨੂੰ ਰੰਗੇ ਹੱਥੀਂ ਕਾਬੂ ਕਰਕੇ ਪਰਚਾ ਦਰਜ਼ ਕਰ ਲਿਆ ਹੈ।

ਵੇਖੋ ਵੀਡੀਓ

ਇਸ ਸਬੰਧੀ ਜਾਣਕਾਰੀ ਦਿੰਦਿਆਂ ਏਐਸਪੀ ਪ੍ਰੱਗਿਆ ਜੈਨ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਛੀਨੀਵਾਲ ਖ਼ੁਰਦ ਵਿਖੇ ਇੱਕ ਘਰ ਵਿੱਚ ਦੇਹ ਵਪਾਰ ਦਾ ਅੱਡਾ ਚਲਾਇਆ ਜਾ ਰਿਹਾ ਸੀ। ਜਿਸ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਰੇਡ ਕਰਕੇ ਘਰ ਦੀ ਮਾਲਕਣ, 3 ਔਰਤਾਂ ਅਤੇ 7 ਵਿਅਕਤੀਆਂ ਨੂੰ ਕਾਬੂ ਕਰ ਲਿਆ। ਪੁਲਿਸ ਨੇ ਪਰਚਾ ਦਰਜ਼ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

ABOUT THE AUTHOR

...view details