ਬਰਨਾਲਾ: ਕੋਰੋਨਾ ਵਾਇਰਸ ਦੀ ਮਹਾਂਮਾਰੀ ਖਿਲਾਫ ਲੜਾਈ 'ਚ ਅੱਗੇ ਰਹਿ ਕੇ ਲੋਕਾਂ ਲਈ ਇਲਾਜ ਕਰ ਰਹੇ ਡਾਕਟਰਾਂ ਨੂੰ ਬਰਨਾਲਾ ਪੁਲਿਸ ਵੱਲੋਂ ਸਨਮਾਨਤ ਕੀਤਾ ਗਿਆ। ਪੁਲਿਸ ਵੱਲੋਂ ਇਲਾਜ ਕਰ ਰਹੇ ਸਮੂਹ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਨੂੰ ਗਾਰਡ ਆਫ਼ ਆਨਰ ਦੇ ਕੇ ਸਲਾਮੀ ਦਿੱਤੀ ਗਈ।
ਬਰਨਾਲਾ ਪੁਲਿਸ ਨੇ ਕੋਵਿਡ-19 ਦੇ ਇਲਾਜ 'ਚ ਜੁੱਟੇ ਸਿਹਤ ਕਰਮਚਾਰੀਆਂ ਨੂੰ ਗਾਰਡ ਆਫ਼ ਆਨਰ ਨਾਲ ਕੀਤਾ ਸਨਮਾਨਤ - ਬਰਨਾਲਾ ਪੁਲਿਸ
ਕੋਰੋਨਾ ਵਾਇਰਸ ਦੀ ਮਹਾਂਮਾਰੀ ਇਸ ਔਖੇ ਸਮੇਂ 'ਚ ਲੋਕਾਂ ਦੀ ਮਦਦ ਕਰ ਰਹੀ ਡਾਕਟਰੀ ਟੀਮ ਨੂੰ ਬਰਨਾਲਾ ਪੁਲਿਸ ਨੇ ਗਾਰਡ ਆਫ਼ ਆਨਰ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਐੱਸਐੱਸਪੀ ਸੰਦੀਪ ਗੋਇਲ ਨੇ ਸਾਰੇ ਹੀ ਡਾਕਟਰਾਂ ਤੇ ਸਿਹਤ ਵਿਭਾਗ ਦੀ ਟੀਮ ਦੀ ਸ਼ਲਾਘਾ ਕੀਤੀ।
ਇਸ ਮੌਕੇ ‘ਤੇ ਪੁਲਿਸ ਵੱਲੋਂ ਸਲਾਮੀ ਦੇਣ ਤੋਂ ਪ੍ਰਭਾਵਤ ਮੈਡੀਕਲ ਸਟਾਫ ਦੀਆਂ ਨਰਸਾਂ ਗੁਰਮੇਲ ਕੌਰ ਅਤੇ ਦਿਲਪ੍ਰੀਤ ਕੌਰ ਨੇ ਪੁਲਿਸ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜਿੱਥੇ ਵੀ ਉਨ੍ਹਾਂ ਦੀ ਡਿਊਟੀ ਲਗਾਈ ਜਾਂਦੀ ਹੈ, ਪੂਰਾ ਮੈਡੀਕਲ ਸਟਾਫ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਵੇਗਾ। ਉਨ੍ਹਾਂ ਦੱਸਿਆ ਕਿ ਜੋ ਵੀ ਮਰੀਜ਼ ਡਾਕਟਰਾਂ ਅਤੇ ਮੈਡੀਕਲ ਸਟਾਫ਼ ਕੋਲ ਆਉਂਦੇ ਹਨ, ਉਨ੍ਹਾਂ ਦੀ ਕੋਸ਼ਿਸ਼ ਹੁੰਦੀ ਹੈ ਕਿ ਮਰੀਜ਼ ਨੂੰ ਪੂਰੀ ਤਰ੍ਹਾਂ ਤੰਦਰੁਸਤ ਕਰਕੇ ਭੇਜਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਸਨਮਾਨ ਨਾਲ ਉਨ੍ਹਾਂ ਦੀ ਹੌਸਲਾਅਫਜਾਈ ਹੋਈ ਹੈ ਤੇ ਬਰਨਾਲਾ ਸਰਕਾਰੀ ਹਸਪਤਾਲ 'ਚ ਤਾਇਨਾਤ ਸਾਰੇ ਡਾਕਟਰ ਅਤੇ ਮੈਡੀਕਲ ਸਟਾਫ਼ ਕੋਰੋਨਾ ਵਾਇਰਸ ਨਾਲ ਲੜਨ ਲਈ ਪੂਰੀ ਤਰ੍ਹਾਂ ਤਿਆਰ ਹਨ।