ਬਰਨਾਲਾ: ਸਥਾਨਕ ਸ਼ਹਿਰ ਦੇ ਥਾਣਾ ਸ਼ਹਿਣਾ ਪੁਲਿਸ ਵੱਲੋਂ ਇੱਕ ਨਸ਼ਾ ਤਸਕਰ ਨੂੰ ਚਿੱਟੇ ਸਮੇਤ ਕਾਬੂ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਤਸਕਰ ਤੋਂ 300 ਗ੍ਰਾਮ ਚਿੱਟਾ ਅਤੇ ਇੱਕ ਕਾਰ ਬਰਾਮਦ ਹੋਈ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਨਸ਼ਿਆਂ ਖ਼ਿਲਾਫ਼ ਮੁਹਿੰਮ

ਜ਼ਿਲ੍ਹਾ ਬਰਨਾਲਾ ਦੇ ਐਸ.ਐਸ.ਪੀ ਸੰਦੀਪ ਗੋਇਲ ਦੀ ਅਗਵਾਈ ਹੇਠ ਜ਼ਿਲ੍ਹੇ ਬਰਨਾਲੇ ਅੰਦਰੋਂ ਨਸ਼ੇ ਦੇ ਖਾਤਮੇ ਲਈ ਨਸ਼ਿਆਂ ਖ਼ਿਲਾਫ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਦੇ ਚੱਲਦਿਆਂ ਪੁਲਿਸ ਥਾਣਾ ਸ਼ਹਿਣਾ ਦੇ ਐੱਸ.ਐੱਚ.ਓ ਗੁਰਪ੍ਰੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਚਿੱਟੇ ਦਾ ਨਸ਼ਾ ਵੇਚਣ ਵਾਲੇ ਨੌਜਵਾਨ ਨੂੰ ਡੇਢ ਲੱਖ ਦੀ ਕੀਮਤ ਵਾਲਾ 300 ਗ੍ਰਾਮ ਚਿੱਟੇ ਸਮੇਤ ਗੱਡੀ ਕਾਬੂ ਕੀਤਾ ਹੈ।
ਗੁਪਤ ਸੂਚਨਾ ਦੇ ਆਧਾਰ 'ਤੇ ਹੋਈ ਕਰਵਾਈ
ਇਸ ਮੌਕੇ ਪੁਲਿਸ ਥਾਣਾ ਸਹਿਣਾ ਦੇ ਐਸ.ਐਚ.ਓ. ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੀ ਰਾਤ ਇੱਕ ਗੁਪਤ ਸੂਚਨਾ ਦੇ ਆਧਾਰ 'ਤੇ ਬਲਦੇਵ ਸਿੰਘ ਰਾਜਾ ਪੁੱਤਰ ਜੋਗਿੰਦਰ ਸਿੰਘ ਵਾਸੀ ਭਦੌੜ ਦੀ ਗੱਡੀ ਰੋਕ ਕੇ ਤਲਾਸ਼ੀ ਲਈ ਤਾਂ, ਉਸ ਕੋਲੋਂ 300 ਗ੍ਰਾਮ ਚਿੱਟਾ ਬਰਾਮਦ ਹੋਇਆ। ਪੁਲਿਸ ਨੇ ਮੁਲਜ਼ਮ ਬਲਦੇਵ ਸਿੰਘ ਰਾਜਾ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਥਾਣਾ ਸ਼ਹਿਣਾ ਵਿੱਚ ਮਾਮਲਾ ਦਰਜ਼ ਕਰ ਲਿਆ ਹੈ। ਐਸ.ਐਚ.ਓ. ਸ਼ਹਿਣਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਫੜੇ ਗਏ ਨਸ਼ਾ ਤਸਕਰ ਵਿਰੁੱਧ ਪਹਿਲਾਂ ਵੀ ਕਈ ਵੱਖੋ-ਵੱਖਰੇ 12 ਮਾਮਲੇ ਦਰਜ ਹਨ।