ਪੰਜਾਬ

punjab

ETV Bharat / state

ਸਟੇਸ਼ਨਾਂ ਨੂੰ ਉਡਾਉਣ ਦੀ ਧਮਕੀ ਤੋਂ ਬਾਅਦ ਵਧੀ ਸੁਰੱਖਿਆ - ਜੈਸ਼-ਏ-ਮੁਹੰਮਦ

ਸੂਬੇ 'ਚ ਅੱਤਵਾਦੀ ਸੰਗਠਨ ਵਲੋਂ ਸਟੇਸ਼ਨਾਂ ਨੂੰ ਉਡਾਉਣ ਦੀ ਧਮਕੀ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਬਣ ਗਿਆ ਤੇ ਲੋਕ ਸਹਿਮੇ ਪਏ ਹਨ। ਇਸ ਦੇ ਚੱਲਦਿਆਂ ਸਟੇਸ਼ਨਾਂ ਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਰੇਲਵੇ ਸਟੇਸ਼ਨ

By

Published : Apr 16, 2019, 8:33 PM IST

ਬਰਨਾਲਾ: ਸ਼ਹਿਰ ਵਿੱਚ ਖ਼ਤਰਨਾਕ ਅੱਤਵਾਦੀ ਸੰਗਠਨ ਜੈਸ਼-ਏ- ਮੁਹੰਮਦ ਵਲੋਂ 13 ਅਤੇ 16 ਮਈ ਨੂੰ ਪੰਜਾਬ ਦੇ ਕਈ ਰੇਲਵੇ ਸਟੇਸ਼ਨਾਂ ਸਣੇ ਰਾਜਸਥਾਨ ਦੇ ਰੇਲਵੇ ਸਟੇਸ਼ਨ ਉਡਾਣ ਦੀ ਧਮਕੀ ਦਿੱਤੀ ਗਈ ਹੈ।

ਵੀਡੀਓ
ਜੈਸ਼-ਏ-ਮੁਹੰਮਦ ਨੇ ਪੱਤਰ 'ਚ ਫ਼ਿਰੋਜ਼ਪੁਰ,ਅੰਮ੍ਰਿਤਸਰ,ਬਰਨਾਲਾ,ਜਲੰਧਰ ਅਤੇ ਫ਼ਰੀਦਕੋਟ ਰੇਲਵੇ ਸਟੇਸ਼ਨਾਂ ਨੂੰ ਉਡਾਣ ਦੀ ਧਮਕੀ ਦਿੱਤੀ ਗਈ ਹੈ। ਇਸ ਦੇ ਚੱਲਦਿਆਂ ਬਰਨਾਲਾ ਰੇਲਵੇ ਸਟੇਸ਼ਨ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਰਿਜ਼ਰਵ ਪੁਲਿਸ ਫ਼ੋਰਸ ਦੇ ਏਐੱਸਆਈ ਸਤਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਸਬੰਧੀ ਇਤਲਾਹ ਮਿਲਣ ਤੋਂ ਬਾਅਦ ਸੁਰੱਖਿਆ ਯਕੀਨੀ ਬਣਾਉਣ ਲਈ ਆਉਣ ਜਾਣ ਵਾਲੇ ਸਾਰੇ ਹੀ ਮੁਸਾਫ਼ਰਾਂ ਦੇ ਸਮਾਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ABOUT THE AUTHOR

...view details