ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਦੀ ਹਮਾਇਤ ਵਿੱਚ ਅਤੇ ਬਰਨਾਲਾ ਸ਼ਹਿਰ ਨਿਵਾਸੀਆਂ ਵੱਲੋਂ ਮੋਮਬੱਤੀ ਮਾਰਚ ਕੱਢਿਆ ਗਿਆ। ਸ਼ਹਿਰ ਦੇ ਰੇਲਵੇ ਸਟੇਸ਼ਨ ਤੋਂ ਸ਼ੁਰੂ ਹੋਏ ਇਸ ਮੋਮਬੱਤੀ ਮਾਰਚ ਵਿੱਚ ਪੁਲਿਸ ਮੁਲਾਜ਼ਮਾਂ, ਡਾਕਟਰਾਂ, ਲੇਖਕਾਂ, ਬੁੱਧੀਜੀਵੀਆਂ, ਆੜ੍ਹਤੀਆਂ, ਅਧਿਆਪਕਾਂਂ, ਦੁਕਾਨਦਾਰਾਂ, ਵਪਾਰੀਆਂ, ਵਕੀਲਾਂ ਤੋਂ ਇਲਾਵਾ ਧਾਰਮਿਕ ਸਮਾਜਿਕ ਸੰਸਥਾਵਾਂ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ।
ਕਿਸਾਨੀ ਸੰਘਰਸ਼ ਦੀ ਹਮਾਇਤ 'ਚ ਬਰਨਾਲਾ ਵਾਸੀਆਂ ਨੇ ਕੀਤਾ ਮੋਮਬੱਤੀ ਮਾਰਚ ਰੇਲਵੇ ਸਟੇਸ਼ਨ ਤੋਂ ਸ਼ੁਰੂ ਕਰਕੇ ਇਹ ਮੋਮਬੱਤੀ ਮਾਰਚ ਸਦਰ ਬਾਜ਼ਾਰ ਵਿਚਕਾਰ ਦੀ ਹੁੰਦੇ ਹੋਏ ਸ਼ਹੀਦ ਭਗਤ ਸਿੰਘ ਦੇ ਬੁੱਤ ਨੇੜੇ ਜਾ ਕੇ ਸਮਾਪਤ ਹੋਇਆ।
ਕਿਸਾਨੀ ਸੰਘਰਸ਼ ਦੀ ਹਮਾਇਤ 'ਚ ਬਰਨਾਲਾ ਵਾਸੀਆਂ ਨੇ ਕੀਤਾ ਮੋਮਬੱਤੀ ਮਾਰਚ ਇਸ ਮੌਕੇ ਗੱਲਬਾਤ ਕਰਦਿਆਂ ਸ਼ਹਿਰ ਨਿਵਾਸੀਆਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਇਨ੍ਹਾਂ ਕਾਨੂੰਨਾਂ ਦਾ ਅਸਰ ਕਿਸਾਨਾਂ ਦੇ ਨਾਲ-ਨਾਲ ਹਰ ਵਰਗ 'ਤੇ ਪਵੇਗਾ, ਜਿਸ ਕਰਕੇ ਇਨ੍ਹਾਂ ਕਾਨੂੰਨਾਂ ਨੂੰ ਵੱਧ ਕਰਵਾਉਣਾ ਬਹੁਤ ਜ਼ਰੂਰੀ ਹੈ।
ਲੋਕਾਂ ਨੇ ਕਿਹਾ ਕਿ ਇਹ ਸੰਘਰਸ਼ ਹੁਣ ਕਿਸਾਨੀ ਸੰਘਰਸ਼ ਦੀ ਬਜਾਏ ਇੱਕ ਲੋਕ ਲਹਿਰ ਬਣ ਗਿਆ ਹੈ। ਹਰ ਵਰਗ ਦੇ ਲੋਕ ਆਪ-ਮੁਹਾਰੇ ਸੜਕਾਂ ਉਤੇ ਉਤਰ ਕੇ ਕਿਸਾਨਾਂ ਦੀ ਹਮਾਇਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਧਿਆਨ ਵਿਚ ਰੱਖਦੇ ਹੋਏ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨੇ ਚਾਹੀਦੇ ਹਨ। ਜੇਕਰ ਇਹ ਕਾਨੂੰਨ ਰੱਦ ਨਾ ਹੋਏ ਤਾਂ ਉਹ ਕਿਸਾਨਾਂ ਦੇ ਇਸ ਸੰਘਰਸ਼ ਵਿੱਚ ਲਗਾਤਾਰ ਸਾਥ ਦਿੰਦੇ ਰਹਿਣਗੇ।