ਬਰਨਾਲਾ: ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਬਰਨਾਲਾ ਦੇ ਥਾਣਾ ਟੱਲੇਵਾਲ ਦੇ 2 ਪੁਲਿਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਐੱਸਐੱਸਪੀ ਬਰਨਾਲਾ ਹਰਜੀਤ ਸਿੰਘ ਵੱਲੋਂ ਸਖ਼ਤ ਐਕਸ਼ਨ ਲੈਂਦੇ ਹੋਏ ਮੁਲਜ਼ਮ ਪੁਲਿਸ ਵਾਲੀਆਂ ਵਿਰੁੱਧ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਦੋਵੇਂ ਮੁਲਜ਼ਮ ਪੁਲਿਸ ਮੁਲਾਜ਼ਮਾਂ ਨੇ ਅਜਿਹਾ ਕਰਕੇ ਆਪਣੇ ਫ਼ਰਜਾਂ ਪ੍ਰਤੀ ਅਣਗਹਿਲੀ ਦਾ ਸਬੂਤ ਦਿੱਤਾ ਹੈ, ਜਿਸਦੇ ਚੱਲਦੇ ਦੋਹਾਂ ਨੂੰ ਨੌਕਰੀ ਤੋਂ ਬਰਖ਼ਾਸਤ ਕੀਤਾ ਗਿਆ ਹੈ।
ਬਰਨਾਲਾ: ਮਹਿਲਾ ਨਾਲ ਜਬਰ ਜਨਾਹ ਕਰਨ ਵਾਲੇ ਦੋਵੇਂ ਪੁਲਿਸ ਮੁਲਾਜ਼ਮ ਬਰਖ਼ਾਸਤ - ਏਐਸਆਈ ਬਲਦੇਵ ਸਿੰਘ
ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ 2 ਪੁਲਿਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਦੂਜੇ ਪੁਲਿਸ ਮੁਲਾਜ਼ਮ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਦੱਸਣਯੋਗ ਹੈ ਕਿ ਥਾਣਾ ਟੱਲੇਵਾਲ ਵਿੱਚ ਨੌਕਰੀ ਕਰ ਰਹੇ ਏਐਸਆਈ ਬਲਦੇਵ ਸਿੰਘ ਅਤੇ ਸਿਪਾਹੀ ਤਰੁਣ ਕੁਮਾਰ 'ਤੇ ਇੱਕ ਮਹਿਲਾ ਨੇ ਜਬਰ ਜਨਾਹ ਦੇ ਦੋਸ਼ ਲਗਾਏ ਗਏ ਸਨ। ਇਸ ਤੋਂ ਬਾਅਦ ਦੋਵੇਂ ਪੁਲਿਸ ਮੁਲਾਜ਼ਮਾਂ ਸਮੇਤ ਤਿੰਨ 'ਤੇ ਜਬਰ ਜਨਾਹ ਦੇ ਦੋਸ਼ਾਂ ਦਾ ਪਰਚਾ ਦਰਜ਼ ਕੀਤਾ ਗਿਆ ਸੀ। ਮਹਿਲਾ ਦੇ ਬਿਆਨਾਂ ਤੋਂ ਬਾਅਦ ਏਐਸਆਈ ਬਲਦੇਵ ਸਿੰਘ ਤੇ ਉਸ ਦੇ ਇੱਕ ਸਾਥੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
ਮੁਲਜ਼ਮ ਏਐਸਆਈ ਬਲਦੇਵ ਸਿੰਘ ਅਤੇ ਉਸਦੇ ਸਾਥੀ ਇੱਕ ਹੋਰ ਵਿਅਕਤੀ ਜਗਦੇਵ ਸਿੰਘ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਗਿਆ ਹੈ। ਸ਼ੁੱਕਰਵਾਰ ਨੂੰ ਮੁਲਜ਼ਮ ਸਿਪਾਹੀ ਤਰੁਣ ਕੁਮਾਰ ਨੂੰ ਵੀ ਗ੍ਰਿਫ਼ਤਾਰ ਕਰ ਉਸਦਾ ਜ਼ੁਡੀਸ਼ੀਅਲ ਰਿਮਾਂਡ ਹਾਸਲ ਕੀਤਾ ਗਿਆ ਹੈ। ਇਸ ਤੋਂ ਬਾਅਦ ਵਿਭਾਗ ਵੱਲੋਂ ਦੋਸ਼ੀ ਦੋਵੇਂ ਪੁਲਿਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖ਼ਾਸਤ ਕੀਤਾ ਗਿਆ ਹੈ।