ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਪਿੰਡ ਪੱਖੋਕੇ ਦੇ ਇੱਕ ਮਜ਼ਦੂਰ ਦੀ ਦਿੱਲੀ ਦੇ ਟਿੱਕਰੀ ਬਾਰਡਰ ’ਤੇ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜਗਸੀਰ ਸਿੰਘ(50) ਪੁੱਤਰ ਪਿਰਥੀ ਸਿੰਘ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਾਫ਼ਲੇ ਨਾਲ 23 ਜਨਵਰੀ ਤੋਂ ਦਿੱਲੀ ਦੇ ਟਿੱਕਰੀ ਬਾਰਡਰ ’ਤੇ ਗਿਆ ਹੋਇਆ ਸੀ।
ਬਰਨਾਲਾ ਦੇ ਮਜ਼ਦੂਰ ਦੀ ਟਿੱਕਰੀ ਬਾਰਡਰ 'ਤੇ ਮੌਤ - ਕਿਸਾਨ ਅੰਦੋਲਨ
ਬਰਨਾਲਾ ਦੇ ਇੱਕ ਮਜ਼ਦੂਰ ਦੀ ਟਿੱਕਰੀ ਬਾਰਡਰ 'ਤੇ ਮੌਤ ਹੋ ਗਈ ਹੈ। ਭਾਕਿਯੂ ਉਗਰਾਹਾਂ ਦੇ ਆਗੂਆਂ ਨੇ ਐਸਡੀਐਮ ਬਰਨਾਲਾ ਨੂੰ ਮਿਲ ਕੇ ਮ੍ਰਿਤਕ ਦੇ ਪਰਿਵਾਰ ਨੂੰ 10 ਲੱਖ ਮੁਆਵਜ਼ਾ, ਪਰਿਵਾਰ ਦੀ ਪੂਰੀ ਕਰਜ਼ਾਮਾਫ਼ੀ ਅਤੇ ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੀ ਮੰਗ ਕੀਤੀ ਹੈ।
ਜਿੱਥੇ ਬੀਤੀ ਰਾਤ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਚੱਲ ਸਕਿਆ। ਘਟਨਾ ਉਪਰੰਤ ਪਿੰਡ ਪੱਖੋਕੇ ਵਿੱਚ ਸੋਗ ਦੀ ਲਹਿਰ ਫ਼ੈਲ ਗਈ ਅਤੇ ਮ੍ਰਿਤਕ ਦਾ ਪਰਿਵਾਰ ਦਿੱਲੀ ਦੇ ਟਿੱਕਰੀ ਬਾਰਡਰ ਲਈ ਰਵਾਨਾ ਹੋ ਗਿਆ। ਜੱਥੇਬੰਦੀ ਆਗੂਆਂ ਵਲੋਂ ਮ੍ਰਿਤਕ ਜਗਸੀਰ ਸਿੰਘ ਦਾ ਹਰਿਆਣਾ ਦੇ ਬਹਾਦਰਗੜ ਵਿਖੇ ਸਰਕਾਰੀ ਹਸਪਤਾਲ ਵਿੱਚ ਹੀ ਪੋਸਟ ਮਾਰਟਮ ਕਰਵਾਇਆ ਜਾ ਰਿਹਾ ਹੈ।
ਉਧਰ ਇੱਥੇ ਭਾਕਿਯੂ ਉਗਰਾਹਾਂ ਵਲੋਂ ਬਰਨਾਲਾ ਪ੍ਰਸ਼ਾਸ਼ਨ ਨੂੰ ਮਿਲ ਕੇ ਮ੍ਰਿਰਤਕ ਮਜ਼ਦੂਰ ਦੇ ਪਰਿਵਾਰ ਲਈ ਕੁੱਝ ਮੰਗਾਂ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਕਿਯੂ ਉਗਰਾਹਾਂ ਦੇ ਜ਼ਿਲਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਸੰਦੀਪ ਸਿੰਘ ਚੀਮਾ ਨੇ ਦੱਸਿਆ ਕਿ ਐਸਡੀਐਮ ਬਰਨਾਲਾ ਨੂੰ ਮਿਲ ਕੇ ਮ੍ਰਿਤਕ ਦੇ ਪਰਿਵਾਰ ਨੂੰ 10 ਲੱਖ ਮੁਆਵਜ਼ਾ, ਪਰਿਵਾਰ ਦੀ ਪੂਰੀ ਕਰਜ਼ਾਮਾਫ਼ੀ ਅਤੇ ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੀ ਮੰਗ ਕੀਤੀ ਗਈ ਹੈ। ਇਸ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਨ੍ਹਾਂ ਮੰਗਾਂ ਦਾ ਪ੍ਰਪੋਜ਼ਲ ਸਰਕਾਰ ਤੱਕ ਭੇਜ ਕੇ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ ਹੈ।