ਬਰਨਾਲਾ: ਭਦੌੜ ਪੁਲਿਸ ਦੁਆਰਾ ਤਿਉਹਾਰਾਂ ਦੇ ਮੱਦੇਨਜ਼ਰ ਭਦੌੜ ਦੇ ਵੱਖ-ਵੱਖ ਬਾਜ਼ਾਰਾਂ ਤੇ ਚੌਕਾਂ ਵਿਚ ਫਲੈਗ ਮਾਰਚ ਕੱਢਿਆ ਗਿਆ ਅਤੇ ਜੋ ਦੁਕਾਨਦਾਰਾਂ ਨੇ ਨਾਜਾਇਜ਼ ਤੌਰ ਤੇ ਸੜਕ ਤੇ ਸਾਮਾਨ ਰੱਖਿਆ ਹੋਇਆ ਸੀ, ਉਨ੍ਹਾਂ ਨੂੰ ਮੌਕੇ 'ਤੇ ਹੀ ਚੁੱਕਵਾ ਕੇ ਅੰਦਰ ਕਰਵਾਇਆ ਗਿਆ। Bhador police took out a flag march.
Bhador police took out a flag march in view of the festivities ਇਸ ਸਮੇਂ ਜਾਣਕਾਰੀ ਦਿੰਦਿਆਂ ਥਾਣਾ ਭਦੌੜ ਦੇ SHO ਬਲਤੇਜ ਸਿੰਘ ਨੇ ਦੱਸਿਆ ਕਿ ਸੀਨੀਅਰ ਕਪਤਾਨ ਪੁਲਿਸ ਸ੍ਰੀ ਸੰਦੀਪ ਮਲਿਕ ਜੀ ਬਰਨਾਲਾ ਅਤੇ ਡੀਐਸਪੀ ਤਪਾ ਰਵਿੰਦਰ ਸਿੰਘ ਰੰਧਾਵਾ ਦੇ ਹੁਕਮਾਂ ਅਨੁਸਾਰ ਤਿਉਹਾਰਾਂ ਦੇ ਮੱਦੇਨਜ਼ਰ ਸੁਰੱਖਿਆ ਚੌਕਸੀ ਵਧਾਈ ਗਈ ਹੈ। ਜਿਸ ਦੇ ਸੰਬੰਧ ਵਿਚ ਬਾਜ਼ਾਰਾਂ ਵਿਚ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੋ ਦੁਕਾਨਦਾਰਾਂ ਨੇ ਸਾਮਾਨ ਨਾਜਾਇਜ਼ ਤੌਰ 'ਤੇ ਸੜਕਾਂ ਤੇ ਰੱਖਿਆ ਹੋਇਆ ਸੀ ਉਸ ਨੂੰ ਮੌਕੇ ਤੇ ਹੀ ਅੰਦਰ ਕਰਵਾਇਆ ਗਿਆ ਤਾਂ ਜੋ ਬਾਜ਼ਾਰਾਂ ਵਿਚਦੀ ਲੰਘਣ ਵਾਲੇ ਰਾਹਗੀਰਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪ੍ਰੇਸ਼ਾਨੀ ਨਾ ਆਵੇ।
Bhador police took out a flag march in view of the festivities ਇਸੇ ਦੌਰਾਨ ਦੁਕਾਨਦਾਰਾਂ ਨੂੰ ਵੀ ਇਹ ਅਪੀਲ ਕੀਤੀ ਗਈ ਹੈ ਕਿ ਕੋਈ ਵੀ ਅਣਜਾਣ ਜਾਂ ਅਣਪਛਾਤਾ ਵਾਹਨ ਵਿਅਕਤੀ ਜੇਕਰ ਬਾਜ਼ਾਰਾਂ ਵਿਚ ਘੁੰਮਦਾ ਦਿਖਾਈ ਦੇ ਰਿਹਾ ਹੈ ਅਤੇ ਕੋਈ ਵੀ ਲਾਵਾਰਿਸ ਚੀਜ਼ ਪਈ ਦਿਖਦੀ ਹੈ ਤਾਂ ਤੁਰੰਤ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਜਾਵੇ ਤਾਂ ਜੋ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਦੁਕਾਨਦਾਰਾਂ ਨੂੰ ਪਟਾਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਰਧਾਰਤ ਕੀਤੀ ਜਗ੍ਹਾ ਤੇ ਹੀ ਵੇਚਣ ਲਈ ਕਿਹਾ ਗਿਆ ਹੈ।
Bhador police took out a flag march in view of the festivities ਇਸੇ ਦੌਰਾਨ ਉਨ੍ਹਾਂ ਕਿਹਾ ਕਿ ਸੀਨੀਅਰ ਅਫ਼ਸਰਾਂ ਦੇ ਹੁਕਮਾਂ ਤਹਿਤ ਹੀ ਚੌਂਕਾਂ ਅਤੇ ਚੌਰਾਹਿਆਂ ਵਿਚ ਪੁਲਿਸ ਵੱਲੋਂ ਆਉਣ ਜਾਣ ਵਾਲੇ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਤਿਉਹਾਰਾਂ ਦੌਰਾਨ ਕਿਸੇ ਵੀ ਘਟਨਾ ਨੂੰ ਅੰਜਾਮ ਨਾ ਦੇ ਸਕੇ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਤਿਉਹਾਰਾਂ ਦੇ ਦਿਨ ਚੱਲ ਰਹੇ ਹਨ ਅਤੇ ਆਪਸੀ ਭਾਈਚਾਰਾ ਅਤੇ ਸ਼ਾਂਤੀ ਕਾਇਮ ਰੱਖੀ ਜਾਵੇ ਤਾਂ ਜੋ ਕਿਸੇ ਵੀ ਨਾਗਰਿਕ ਨੂੰ ਕਿਸੇ ਪ੍ਰਕਾਰ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਲੋਕਾਂ ਨੂੰ ਇਨ੍ਹਾਂ ਮਾਮਲਿਆਂ ਵਿੱਚ ਪੁਲਿਸ ਦਾ ਸਹਿਯੋਗ ਦੇਣ ਦੀ ਸਖ਼ਤ ਜ਼ਰੂਰਤ ਹੈ ।
Bhador police took out a flag march in view of the festivities ਇਹ ਵੀ ਪੜ੍ਹੋ:ਦੀਵਾਲੀ ਮੌਕੇ ਆਤਿਸ਼ਬਾਜ਼ੀ ਤੇ ਪਟਾਕੇ ਚਲਾਉਣ ਨੂੰ ਤਰਸਦੇ ਅੱਧੀ ਦਰਜਨ ਪਿੰਡ, ਜਾਣੋ ਕਿਉਂ ?