ਬਰਨਾਲਾ: ਭਗਤ ਬਾਬਾ ਨਾਮਦੇਵ ਜੀ ਦੇ 750ਵੇਂ ਪ੍ਰਕਾਸ਼ ਪੁਰਬ ਨੂੰ ਬਰਨਾਲਾ ਦੇ ਗੁਰਦੁਆਰਾ ਬਾਬਾ ਨਾਮਦੇਵ ਜੀ ਵਿਖੇ ਧੂਮਧਾਮ ਨਾਲ ਮਨਾਇਆ ਗਿਆ। ਇਸ ਸਮਾਗਮ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਹਾਜ਼ਰੀ ਲਗਵਾਈ। ਇਸ ਵਾਰ ਕੋਰੋਨਾ ਵਾਇਰਸ ਦੇ ਕਾਰਨ ਪ੍ਰਕਾਸ਼ ਪੁਰਬ ਨੂੰ ਸਮਰਪਿੱਤ ਨਗਰ ਕੀਰਤਨ ਨਹੀਂ ਸਜਾਇਆ ਗਿਆ, ਜਦੋਂ ਕਿ ਗੁਰੂ ਘਰ ਵਿੱਚ ਹੀ ਸਮਾਗਮ ਕਰਵਾਇਆ ਗਿਆ।
ਭਗਤ ਬਾਬਾ ਨਾਮਦੇਵ ਜੀ ਦਾ 750ਵਾਂ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ - ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ
ਭਗਤ ਬਾਬਾ ਨਾਮਦੇਵ ਜੀ ਦੇ 750ਵੇਂ ਪ੍ਰਕਾਸ਼ ਪੁਰਬ ਨੂੰ ਬਰਨਾਲਾ ਦੇ ਗੁਰਦੁਆਰਾ ਬਾਬਾ ਨਾਮਦੇਵ ਜੀ ਵਿਖੇ ਧੂਮਧਾਮ ਨਾਲ ਮਨਾਇਆ ਗਿਆ।

ਭਗਤ ਬਾਬਾ ਨਾਮਦੇਵ ਜੀ ਦਾ 750ਵੇਂ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ
ਭਗਤ ਬਾਬਾ ਨਾਮਦੇਵ ਜੀ ਦਾ 750ਵੇਂ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ
ਇਸ ਮੌਕੇ ਗੱਲਬਾਤ ਕਰਦਿਆਂ ਗੁਰਦੁਆਰਾ ਸਾਹਿਬ ਦੇ ਇੰਚਾਰਜ ਜਸਵੰਤ ਸਿੰਘ ਨੇ ਦੱਸਿਆ ਕਿ ਬਾਬਾ ਨਾਮਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿੱਤ 3 ਦਿਨ ਧਾਰਮਿਕ ਸਮਾਗਮ ਕਰਵਾਏ ਗਏ ਹਨ ਅਤੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਪਹੁੰਚ ਕੇ ਗੁਰਬਾਣੀ ਕੀਰਤਨ ਸੁਣਿਆ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਖਾਲਸਾ ਨੇ ਸਮੂਹ ਸੰਗਤ ਨੂੰ ਬਾਬਾ ਨਾਮਦੇਵ ਜੀ ਦੇ 750ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਨੇ ਸਰਕਾਰ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਦੀ ਮੰਗ ਕੀਤੀ।