ਬਰਨਾਲਾ:ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਸੂਬਾ ਪੱਧਰੀ ਮੀਟਿੰਗ ਬੁਲਾਈ ਗਈ ਇਸ ਮੀਟਿੰਗ ਵਿੱਚ ਜਿੱਥੇ ਐਮੈਸਪੀ ਨੂੰ ਲੈਕੇ ਸਰਕਾਰ ਦੀ ਨੀਤੀ ਅਤੇ ਨੀਅਤ ਉੱਤੇ ਚਰਚਾ ਕੀਤੀ ਉਥੇ ਹੀ 3 ਜੁਲਾਈ ਨੂੰ ਹੋਰ ਮੁੱਦਿਆਂ ਉੱਤੇ ਚਰਚਾ ਲਈ ਦੋਬਾਰਾ ਮੀਟਿੰਗ ਬੁਲਾਉਣ ਦੀ ਗੱਲ ਵੀ ਆਖੀ ਗਈ। ਇਸ ਮੀਟਿੰਗ ਦੀ ਅਗਵਾਈ ਕਿਸਾਨ ਆਗੂ ਮਨਜੀਤ ਸਿੰਘ ਧਨੇਰ ਵੱਲੋਂ ਕੀਤੀ ਗਈ। ਇਸ ਦੌਰਾਨ ਵੱਡੀ ਪੱਧਰ 'ਤੇ ਸੂਬਾਈ ਲੀਡਰ ਅਤੇ ਜਿਲ੍ਹਿਆਂ ਦੇ ਅਹੁਦੇਦਾਰਾ ਸ਼ਾਮਲ ਹੋਏ। ਮੀਟਿੰਗ ਦੌਰਾਨ ਸਰਕਾਰ ਵੱਲੋਂ ਮੱਕੀ ਅਤੇ ਮੂੰਗੀ ਦੀ ਫ਼ਸਲ 'ਤੇ ਐਮਐਸਸਪੀ ਨਾਲ ਦੇਣ ਦੀ ਨਿਖੇਧੀ ਕੀਤੀ ਗਈ। ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਲਈ ਲਾਮਬੰਦੀ ਕੀਤੀ ਗਈ। ਇਸਦੇ ਨਾਲ ਹੀ ਮਾਨਸਾ ਜਿਲ੍ਹੇ ਦੇ ਪਿੰਡ ਕੁੱਲਰੀਆਂ ਵਿੱਚ ਕਿਸਾਨਾਂ ਤੋਂ ਕਬਜ਼ੇ ਦੇ ਨਾਮ 'ਤੇ ਜ਼ਮੀਨਾਂ ਖੋਹੇ ਜਾਣ ਦੀ ਨਿੰਦਾ ਕਰਦਿਆਂ ਪੀੜਤ ਲੋਕਾਂ ਦੇ ਹੱਕ ਵਿੱਚ ਜੱਥੇਬੰਦੀ ਵਲੋਂ ਖੜਨ ਦਾ ਫ਼ੈਸਲਾ ਵੀ ਕੀਤਾ ਗਿਆ।
Barnala News : ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੇ ਸੱਦੀ ਸੂਬਾ ਪੱਧਰੀ ਮੀਟਿੰਗ, ਅਹਿਮ ਮੁੱਦਿਆਂ 'ਤੇ ਕੀਤੀ ਚਰਚਾ - latest news of farmers
ਬਰਨਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਸੂਬਾ ਪੱਧਰੀ ਮੀਟਿੰਗ ਬੁਲਾਈ ਗਈ ਇਸ ਦੌਰਾਨ ਕਿਸਾਨ ਆਗੂਆਂ ਨੇ MSP ਦੇ ਮੂਲ ਨੂੰ ਲੈਕੇ ਸਰਕਾਰ ਦਾ ਵਿਰੋਧ ਕੀਤਾ ਅਤੇ ਨਾਲ ਹੀ ਪਿੰਡ ਵਿੱਚ ਨਗਰ ਕੌਂਸਲ ਵੱਲੋਂ ਕਿਸਾਨਾਂ ਨਾਲ ਕੀਤੇ ਧੱਕੇ ਪ੍ਰਤੀ ਵੀ ਰੋਸ ਕੀਤਾ।
![Barnala News : ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੇ ਸੱਦੀ ਸੂਬਾ ਪੱਧਰੀ ਮੀਟਿੰਗ, ਅਹਿਮ ਮੁੱਦਿਆਂ 'ਤੇ ਕੀਤੀ ਚਰਚਾ Barnala News: Indian Farmers Union Dakoanda called a state level meeting, discussed important issues](https://etvbharatimages.akamaized.net/etvbharat/prod-images/02-07-2023/1200-675-18895792-1021-18895792-1688292895054.jpg)
ਸਰਪੰਚ ਨੇ ਕਿਸਾਨਾਂ ਨਾਲ ਕੀਤੀ ਧੱਕੇਸ਼ਾਹੀ :ਇਸ ਮੌਕੇ ਕਿਸਾਨ ਆਗੂ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਪਿੰਡ ਦਾ ਸਰਪੰਚ ਆਮ ਆਦਮੀ ਪਾਰਟੀ ਨਾਲ ਸਬੰਧਤ ਹੈ। ਜੋ ਪਿਛਲੇ 70 ਸਾਲਾਂ ਤੋਂ ਜ਼ਮੀਨਾਂ ਤੇ ਖੇਤੀ ਕਰ ਰਹੇ ਲੋਕਾਂ ਦੀਆਂ ਜ਼ਮੀਨਾਂ ਬਿਨ੍ਹਾਂ ਕਿਸੇ ਕਾਨੂੰਨੀ ਪੈਰਵਾਈ ਦੇ ਧੱਕੇ ਨਾਲ ਖੋਹਣ ਦੀ ਕੋਸਿਸ਼ ਕਰ ਰਿਹਾ ਹੈ। ਸਰਪੰਚ ਵੱਲੋਂ ਕਿਸਾਨਾਂ ਦੀਆਂ ਫ਼ਸਲਾਂ ਵਾਹੀਆਂ ਗਈਆਂ ਅਤੇ ਖੇਤ ਮੋਟਰਾਂ ਦੀਆਂ ਤਾਰਾਂ ਵੱਢੀਆਂ ਗਈਆ ਪਰ ਉਸ ਦੇ ਖਿਲਾਫ ਕੋਈ ਕਾਰਵਾਈ ਨਹੀਂ ਹੋ ਰਹੀ ਕਿਉਂਕਿ ਉਹ ਪਾਰਟੀ ਨਾਲ ਸਬੰਧ ਰੱਖਦਾ ਹੈ।ਪਰ ਕਿਸਾਨਾਂ ਨਾਲ ਹੋ ਰਿਹਾ ਇਹ ਧੱਕਾ ਬਿਲਕੁੱਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੀੜਤ ਲੋਕਾਂ ਨੇ ਸਾਡੀ ਜੱਥੇੇਬੰਦੀ ਤੱਕ ਪਹੁੰਚ ਕੀਤੀ ਹੈ। ਜੱਥੇਬੰਦੀ ਵਲੋਂ ਪੀੜਤ ਲੋਕਾਂ ਦੇ ਹੱਕ ਵਿੱਚ ਖੜ੍ਹਨ ਦਾ ਫ਼ੈਸਲਾ ਕੀਤਾ ਹੈ।
ਪੁਲਿਸ ਵੀ ਦੇ ਰਹੀ ਗੁੰਡਾ ਗਰਦੀ ਕਰਨ ਵਾਲਿਆਂ ਦਾ ਸਾਥ :ਕਿਸਾਨ ਆਗੂਆਂ ਨੇ ਕਿਹਾ ਕਿ ਬਰਨਾਲਾ ਸ਼ਹਿਰ ਦੇ ਜੱਥੇੇਬੰਦੀ ਨਾਲ ਸਬੰਧੀ ਵਾਹਿਗੁਰੂ ਸਿੰਘ ਦੀ ਨਗਰ ਕੌਂਸਲ ਬਰਨਾਲਾ ਵਿਖੇ ਅਧਿਕਾਰੀਆਂ ਨੇ ਕੁੱਟਮਾਰ ਕੀਤੀ ਸੀ। ਜਿਸ ਸਬੰਧੀ ਜੱਥੇਬੰਦੀ ਨੇ ਐਕਸ਼ਨ ਲੈ ਕੇ ਉਕਤ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਵਾਈ ਗਈ ਤਾਂ ਉਹਨਾਂ ਖਿਲਾਫ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਪੁਲਿਸ ਨੇ ਮਹਿਜ਼ ਖਾਣਾ ਪੂਰਤੀ ਕੀਤੀ ਹੈ,ਪਰ ਪੁਲਿਸ ਨੇ ਬਣਦੀਆਂ ਧਾਰਾਵਾਂ ਤਹਿਤ ਕੇਸ ਦਰਜ਼ ਨਹੀਂ ਕੀਤਾ। ਜਦਕਿ ਇਸਦੇ ਉਲਟ ਵਾਹਿਗੁਰੂ ਸਿੰਘ ਉਪਰ ਹੀ ਕੇਸ ਦਰਜ਼ ਕਰਕੇ ਉਸ ਨੂੰ ਉਲਝਾਉਣ ਦੀ ਕੋਸਿਸ਼ ਕੀਤੀ ਹੈ। ਕਿਸਾਨਾਂ ਨੇ ਕਿਹਾ ਕਿ ਸਾਡੀ ਮੰਗ ਹੈ ਕਿ ਜਿੰਨਾ ਨੇ ਵਾਹਿਗੁਰੂ ਸਿੰਘ ਦੀ ਦਾੜ੍ਹੀ ਨੂੰ ਹੱਥ ਪਾਇਆ ਹੈ ਅਤੇ ਉਸ ਦੀ ਪੱਗ ਲਾਹੀ ਹੈ ਉਨਾਂ ਅਧਿਕਾਰੀਆਂ 'ਤੇ ਬਣਦੀ ਧਾਰਾ 295ਏ ਤਹਿਤ ਮਾਮਲਾ ਦਰਜ਼ ਕੀਤਾ ਜਾਵੇ। ਜੇਕਰ ਸਾਡੀ ਮੰਗ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਤੇਜ਼ ਅਤੇ ਤਿੱਖਾ ਕੀਤਾ ਜਾਵੇਗਾ।