ਬਰਨਾਲਾ:ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜਿਲ੍ਹਾ ਬਰਨਾਲਾ ਵੱਲੋਂ ਡੀਸੀ ਦਫਤਰ ਦੇ ਗੇਟ ਬੰਦ ਕਰਕੇ ਬਾਹਰ ਧਰਨਾ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਿਕ ਕਿਸਾਨਾਂ ਵੱਲੋਂ ਇਹ ਧਰਨਾ ਪਿਛਲੇ ਦਿਨਾਂ ਵਿੱਚ ਭਾਰੀ ਮੀਂਹ ਕਾਰਨ ਖਰਾਬ ਹੋਈ ਕਣਕ, ਆਲੂਆਂ ਦੀ ਫਸਲ ਅਤੇ ਕਿਸਾਨ ਅੰਦੋਲਨ ਦੌਰਾਨ ਰਹਿੰਦੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜੇ ਦੇ ਚੈਕ ਲੈਣ ਸਬੰਧੀ ਲਗਾਇਆ ਗਿਆ।
ਜਥੇਬੰਦੀ ਦੇ ਸੂਬਾ ਪ੍ਰੈਸ ਸਕੱਤਰ ਬਲਵੰਤ ਸਿੰਘ ਉੱਪਲੀ ਨੇ ਕਿਹਾ ਕਿ ਇੱਕ ਪਾਸੇ ਭਾਰੀ ਮੀਂਹ ਨੇ ਕਿਸਾਨਾਂ ਦੀਆਂ ਫਸਲਾਂ ਬਰਬਾਦ ਕਰ ਦਿੱਤੀਆਂ ਹਨ, ਦੂਜੇ ਪਾਸੇ ਜਿਲ੍ਹੇ ਪ੍ਰਸ਼ਾਸਨ ਵੱਲੋਂ ਆਪਣੀ ਮਨਮਾਨੀ ਕੀਤੀ ਜਾ ਰਹੀ ਹੈ। ਜਿਸਦੇ ਸਿੱਟੇ ਵਜੋਂ ਜਥੇਬੰਦੀ ਨੂੰ ਮਜਬੂਰੀ ਵੱਸ ਸੁੱਤੇ ਪਏ ਪ੍ਰਸ਼ਾਸਨ ਨੂੰ ਜਗਾਉਣ ਲਈ ਧਰਨਾ ਲਾਉਣ ਨੂੰ ਮਜਬੂਰ ਹੋਣਾ ਪਿਆ ਹੈ।