ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਦੇ ਕਿਸਾਨ ਆਪਣੇ ਹੱਕਾਂ ਦੀ ਲੜਾਈ ਲੜ੍ਹ ਰਹੇ ਹਨ। ਅਗਲੇ ਪੜਾਅ ਤਹਿਤ ਦਿੱਲੀ ਜਾਣ ਲਈ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦਾ ਵੱਡਾ ਜਥਾ ਬਰਨਾਲਾ ਦੇ ਤਪਾ ਸ਼ਹਿਰ ਤੋਂ ਰਵਾਨਾ ਹੋ ਗਿਆ। ਕਿਸਾਨਾਂ ਨੇ ਤਲਵੰਡੀ ਸਾਬੋ ਹੁੰਦੇ ਹੋਏ ਹਰਿਆਣਾ ਦੇ ਸਿਰਸਾ ਸ਼ਹਿਰ ਰਾਹੀਂ ਦਿੱਲੀ ਵੱਲ ਰਵਾਨਗੀ ਕਰਨੀ ਹੈ। ਨਾਅਰਿਆਂ ਦੀ ਗੂੰਜ ਵਿੱਚ ਕਿਸਾਨ ਦਿੱਲੀ ਲਈ ਰਵਾਨਾ ਹੋਏ।
ਭਾਰਤੀ ਕਿਸਾਨ ਯੂਨੀਅਨ ਕਾਦੀਆ ਦਾ ਕਾਫ਼ਲਾ ਦਿੱਲੀ ਲਈ ਹੋਇਆ ਰਵਾਨਾ - ਹਰਿਆਣਾ ਸਰਕਾਰ
ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਦੇ ਕਿਸਾਨ ਆਪਣੇ ਹੱਕਾਂ ਦੀ ਲੜਾਈ ਲੜ੍ਹ ਰਹੇ ਹਨ। ਅਗਲੇ ਪੜਾਅ ਤਹਿਤ ਦਿੱਲੀ ਜਾਣ ਲਈ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦਾ ਵੱਡਾ ਜਥਾ ਬਰਨਾਲਾ ਦੇ ਤਪਾ ਸ਼ਹਿਰ ਤੋਂ ਰਵਾਨਾ ਹੋ ਗਿਆ।ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਸਮਾਂ ਉਹ ਆਪਣੇ ਘਰਾਂ ਵਿੱਚ ਨਹੀਂ ਵੜਣਨਗੇ, ਜਿੰਨਾਂ ਸਮਾਂ ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਨਹੀਂ ਕਰਦੀ।
ਹਰਿਆਣਾ ਸਰਕਾਰ ਵੱਲੋਂ ਪੰਜਾਬ ਦਾ ਬਾਰਡਰ ਸੀਲ ਕੀਤੇ ਜਾਣ ਦੇ ਮਾਮਲੇ 'ਤੇ ਕਿਸਾਨਾਂ ਨੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਖੇਤੀ ਕਾਨੂੰਨ ਪੰਜਾਬ ਦੀ ਹੋਂਦ ਨਾਲ ਜੁੜੇ ਹੋਏ ਹਨ। ਜਿਸ ਕਰਕੇ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਹਰ ਹਾਲਤ ਦਿੱਲੀ ਪਹੁੰਚ ਕੇ ਰਹਿਣਗੇ। ਹਰਿਆਣਾ ਸਰਕਾਰ ਨੂੰ ਕਿਸਾਨਾਂ ਦੇ ਮਾਮਲੇ ਵਿੱਚ ਦਖ਼ਲਅੰਦਾਜ਼ੀ ਨਹੀਂ ਦੇਣੀ ਚਾਹੀਦੀ। ਜੇਕਰ ਲੋੜ ਪਈ ਤਾਂ ਹਰਿਆਣਾ ਸਰਕਾਰ ਵੱਲੋਂ ਕੀਤੀ ਗਈ ਬੈਰੀਗੇਡਿੰਗ ਵੀ ਪੱਟ ਦੇਵਾਂਗੇ। ਜਿੱਥੇ ਵੀ ਕਿਸਾਨਾਂ ਨੂੰ ਰੋਕਿਆ ਗਿਆ ਉੱਥੇ ਹੀ ਪੱਕੇ ਮੋਰਚੇ ਲਗਾ ਦਿੱਤੇ ਜਾਣਗੇ ਅਤੇ ਹੋਰ ਤਰ੍ਹਾਂ ਦੇ ਮਾਰਗ ਨੂੰ ਜਾਮ ਕੀਤਾ ਜਾਵੇਗਾ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਸਮਾਂ ਉਹ ਆਪਣੇ ਘਰਾਂ ਵਿੱਚ ਨਹੀਂ ਵੜਣਨਗੇ, ਜਿੰਨਾਂ ਸਮਾਂ ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਨਹੀਂ ਕਰਦੀ। ਇਸ ਲਈ ਉਹ ਕਈ ਕਈ ਮਹੀਨਿਆਂ ਦੇ ਰਾਸ਼ਨ ਅਤੇ ਹਰ ਤਰ੍ਹਾਂ ਦੇ ਪ੍ਰਬੰਧ ਲੈਕੇ ਨਾਲ ਜਾ ਰਹੇ ਹਨ।