ਬਰਨਾਲਾ:ਸੰਗਰੂਰ ਲੋਕ ਸਭਾ ਜ਼ਿਮਨੀ ਚੋਣ (Sangrur Lok Sabha by-election) ਦਾ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖਣਾ ਸ਼ੁਰੂ ਹੋ ਗਿਆ ਹੈ। ਇਸ ਚੋਣ ਵਿੱਚ ਹੁਣ ਵੱਡੇ ਲੀਡਰ ਵੀ ਚੋਣ ਪ੍ਰਚਾਰ ਲਈ ਪਹੁੰਚਣੇ ਸ਼ੁਰੂ ਹੋ ਗਏ ਹਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ (President of the Shiromani Akali Dal) ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਉਮੀਦਵਾਰ ਕਮਲਦੀਪ ਕੌਰ ਰਾਜੋਆਣਾ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਗਿਆ। ਇਸ ਦੌਰਾਨ ਸੁਖਬੀਰ ਬਾਦਲ ਨੇ ਲੋਕਾਂ ਨੂੰ ਅਕਾਲੀ ਉਮੀਦਵਾਰ ਦਾ ਸਾਥ ਦੇਣ ਦੀ ਅਪੀਲ ਕਰਨ ਦੇ ਨਾਲ-ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਉਪਰ ਜਾਮ ਕੇ ਨਿਸ਼ਾਨੇ ਸਾਧੇ।
ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਇੱਕ ਮੌਕਾ ਕੇਜਰੀਵਾਲ ਨੂੰ ਨਾਅਰਾ ਦਿੱਤਾ ਸੀ, ਜੋ ਇਸ ਵੇਲੇ ਪੂਰੀ ਤਰ੍ਹਾਂ ਸਹੀ ਸਾਬਤ ਹੋ ਚੁੱਕਾ ਹੈ। ਪੰਜਾਬ ਵਿੱਚ ਇਸ ਵੇਲੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨਹੀਂ ਹੈ, ਬਲਕਿ ਅਰਵਿੰਦ ਕੇਜਰੀਵਾਲ ਹੈ। ਕਿਉਂਕਿ ਪੰਜਾਬ ਵਿੱਚ ਐੱਸ.ਐੱਸ,ਪੀ ਅਤੇ ਹੋਰ ਵੱਡੇ ਅਫ਼ਸਰਾਂ ਦੀਆਂ ਤੈਨਾਤੀਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਹੀਂ ਸਕੋਂ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਕੀਤੀਆਂ ਜਾ ਰਹੀਆਂ ਹਨ।
ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਕੇਜਰੀਵਾਲ ਹੈ: ਸੁਖਬੀਰ ਬਾਦਲ ਉਨ੍ਹਾਂ ਕਿਹਾ ਕਿ ਸਰਕਾਰ ਬਣੀ ਨੂੰ ਤਿੰਨ ਮਹੀਨੇ ਹੋ ਚੁੱਕੇ ਹਨ। ਪੰਜਾਬ ਵਿੱਚ ਨਸ਼ੇ ‘ਤੇ ਕੋਈ ਕੰਟਰੋਲ ਨਹੀਂ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਨਸ਼ੇ ਨਾਲ ਹੋਣ ਵਾਲੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੂੰ ਸਮਝ ਨਹੀਂ ਆ ਰਹੀ ਕਿ ਉਨ੍ਹਾਂ ਨੇ ਭਗਵੰਤ ਮਾਨ (Bhagwant Mann) ਦੀ ਸੁਨਣੀ ਹੈ ਜਾਂ ਕੇਜਰੀਵਾਲ ਦੀ ਸੁਨਣੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਦਿਨ-ਦਿਹਾੜੇ ਕਤਲ ਅਤੇ ਡਕੈਤੀਆਂ ਹੋ ਰਹੀਆਂ ਹਨ, ਪਰ ਪੰਜਾਬ ਸਰਕਾਰ ਕੁੰਭ ਦੀ ਨੀਂਦ ਸੌ ਰਹੀ ਹੈ।
ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਕੇਜਰੀਵਾਲ ਹੈ: ਸੁਖਬੀਰ ਬਾਦਲ ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ‘ਤੇ ਪੰਜਾਬ ਅੰਦਰ ਹਿੰਦੂ ਤੇ ਸਿੱਖਾਂ ਦੇ ਰਿਸ਼ਤੇ ਨੂੰ ਵੀ ਤਾਰ-ਤਾਰ ਕਰਨ ਦੇ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ ਅੱਜ ਤੱਕ ਕਦੇ ਵੀ ਪੰਜਾਬ ਅੰਦਰ ਹਿੰਦੂ ਅਤੇ ਸਿੱਖਾਂ ਵਿਚਾਲੇ ਕੋਈ ਤਕਰਾਰ ਨਹੀਂ ਸੀ ਹੋਇਆ, ਪਰ ਜਿਵੇਂ ਹੀ ਭਗਵੰਤ ਮਾਨ ਮੁੱਖ ਮੰਤਰੀ ਬਣਦੇ ਹਨ, ਉਵੇਂ ਹੀ ਪੰਜਾਬ ਵਿੱਚ ਹਿੰਦੂ ਅਤੇ ਸਿੱਖਾਂ ਵਿਚਾਲੇ ਤਕਰਾਰ ਹੋ ਰਹੇ ਹਨ। ਇਸ ਮੌਕੇ ਉਨ੍ਹਾਂ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ (Assassination of Sidhu Musewala) ਲਈ ਵੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਜ਼ਿੰਮੇਵਾਰ ਦੱਸਿਆ ਹੈ।
ਇਹ ਵੀ ਪੜ੍ਹੋ:ਮਾਨ ਦੇ 'ਬਚੀ ਖੁਚੀ ਕਾਂਗਰਸ' ਵਾਲੇ ਬਿਆਨ 'ਤੇ ਵੜਿੰਗ ਦਾ ਠੋਕਵਾਂ ਜਵਾਬ