ਬਰਨਾਲਾ:ਡੈਮੋਕ੍ਰੇਟਿਕ ਟੀਚਰ ਫਰੰਟ (Democratic Teacher Front) ਬਰਨਾਲਾ ਦੀ ਜ਼ਿਲ੍ਹਾ ਕਮੇਟੀ ਦੀ ਅਹਿਮ ਮੀਟਿੰਗ ਹੋਈ। ਜਿਸ ਵਿੱਚ ਕਈ ਅਹਿਮ ਫੈਸਲਿਆਂ ‘ਤੇ ਵਿਚਾਰ-ਚਰਚਾ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਗੁਰਮੀਤ ਸੁਖਪੁਰ ਤੇ ਜ਼ਿਲ੍ਹਾ ਜਨਰਲ ਸਕੱਤਰ ਰਾਜੀਵ ਕੁਮਾਰ ਨੇ ਕਿਹਾ ਕਿ ਡੈਮੋਕ੍ਰੇਟਿਕ ਟੀਚਰ ਫਰੰਟ (Democratic Teacher Front) ਵੱਲੋਂ ਕੱਚੇ ਅਤੇ ਮਾਣ ਭੱਤੇ ‘ਤੇ ਕੰਮ ਕਰਦੇ ਮੁਲਾਜ਼ਮਾਂ ਵੱਲੋਂ ਲਗਾਏ ਮੋਰਚੇ ਵਿੱਚ ਸ਼ਮੂਲੀਅਤ ਕਰਨ ਦਾ ਫੈਸਲਾ ਲਿਆ ਗਿਆ ਹੈ। ਅਤੇ ਇਸ ਤੋਂ ਇਲਾਵਾ 23 ਸਤੰਬਰ ਨੂੰ ਅਧਿਆਪਕ ਏਕਤਾ ਨੂੰ ਹੋਰ ਵਿਸ਼ਾਲ ਕਰਨ ਲਈ ਅਧਿਆਪਕ ਏਕਤਾ ਕਨਵੈਨਸ਼ਨ (Teacher Solidarity Convention) ਕੀਤੀ ਜਾਵੇਗੀ।
ਕਮੇਟੀ ਦੇ ਆਗੂਆਂ ਨੇ ਕਿਹਾ ਕਿ ਡੀ.ਟੀ.ਐੱਫ. (D.T.F.) ਹਮੇਸ਼ਾ ਹੀ ਅਧਿਆਪਕ ਏਕਤਾ ਦੀ ਹਾਮੀ ਰਹੀ ਹੈ। ਅਤੇ ਇਸ ਏਕਤਾ ਨੂੰ ਵਿਸ਼ਾਲ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਜਾਰੀ ਰਹੀਆਂ ਹਨ ਅਤੇ ਅੱਗੇ ਵੀ ਇਸੇ ਤਰ੍ਹਾਂ ਚੱਲ ਦੀਆਂ ਰਹਿਣਗੀਆਂ। ਜਿਸ ਦੀ ਕੜੀ ਤਹਿਤ ਹੀ ਅਧਿਆਪਕ ਏਕਤਾ ਕਨਵੈਨਸ਼ਨ (Teacher Solidarity Convention) ਕੀਤੀ ਜਾ ਰਹੀ ਹੈ।
ਇਸ ਮੌਕੇ ਉਨ੍ਹਾਂ ਨੇ ਵੱਖ-ਵੱਖ ਸਮੇਂ ‘ਤੇ ਰੈਗੂਲਰ ਹੋਏ ਅਧਿਆਪਕਾਂ (Teachers) ਨੂੰ ਇਸ ਏਕਤਾ ਕਨਵੈਨਸ਼ਨ ਵਿੱਚ ਪਹੁੰਚਣ ਦੀ ਅਪੀਲ ਵੀ ਕੀਤੀ। ਇਸ ਮੌਕੇ ਪੰਜਾਬ ਤੇ ਯੂ.ਟੀ.ਮੁਲਾਜ਼ਮ/ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ 2 ਅਕਤੂਬਰ ਤੋਂ ਪਟਿਆਲਾ ਵਿਖੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਪੰਜਾਬ ਤੇ ਯੂ.ਟੀ.ਮੁਲਾਜ਼ਮ/ਪੈਨਸ਼ਨਰਜ਼ ਸਾਂਝਾ ਫਰੰਟ ਦੀ ਮੰਗ ਹੈ ਕਿ ਪੰਜਾਬ ਸਰਕਾਰ 6ਵੇਂ ਪੇਅ ਕਮਿਸ਼ਨ ਵਿੱਚ ਸੋਧ ਕਰਨ ਦੀ ਮੰਗ ਕਰ ਰਹੇ ਹਨ।