ਬਰਨਾਲਾ: ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਪਿਛਲੇ ਦਿਨੀਂ ਸੀ ਵੋਟਰ ਵੱਲੋਂ ਕੀਤੇ ਗਏ ਸਰਵੇ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਵਿੱਚੋਂ ਬਹੁਮਤ ਮਿਲਦੀ ਦਿਖਾਈ ਦੇ ਰਿਹਾ ਹੈ। ਸੀ-ਵੋਟਰ ਦੇ ਸਰਵੇ ਵਿੱਚ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਸਾਹਮਣੇ ਆਈਆਂ ਹਨ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਦਿੱਲੀ ਵਿਖੇ ਕੀਤੇ ਗਏ ਵਿਕਾਸ ਦੇ ਏਜੰਡੇ ਨੂੰ ਪੰਜਾਬ ਦੇ ਲੋਕ ਅਪਨਾਉਣਾ ਚਾਹੁੰਦੇ ਹਨ। ਪੰਜਾਬ ਦੇ ਲੋਕ ਦਿੱਲੀ ਵਾਂਗ ਅਰਵਿੰਦ ਕੇਜਰੀਵਾਲ ਦੇ ਵਿਕਾਸ ਦਾ ਮਾਡਲ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿਹਤ, ਸਿੱਖਿਆ ਵਰਗੀਆਂ ਚੰਗੀਆਂ ਸਹੂਲਤਾਂ ਸਮੇਤ ਭ੍ਰਿਸ਼ਟਾਚਾਰ ਮੁਕਤ ਪੰਜਾਬ ਦੇਖਣਾ ਪਵੇਗਾ। ਜੋ ਸਿਰਫ਼ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਪੰਜਾਬ ਦੇ ਲੋਕਾਂ ਦੇ ਸਕਦੀ ਹੈ।
ਵਿਧਾਇਕ ਮੀਤ ਹੇਅਰ ਦਾ CM ਚਿਹਰੇ ਨੂੰ ਲੈਕੇ ਵੱਡਾ ਬਿਆਨ
2022 ਦੀਆਂ ਵਿਧਾਨਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਹੀ ਸਿਆਸੀ ਪਾਰਟੀਆਂ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਉਥੇ ਹੀ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਆਪਸੀ ਵਿਵਾਦ ਚੱਲ ਰਿਹਾ ਹੈ। ਇਸ ਮਸਲੇ ਨੂੰ ਲੈ ਕੇ ਪਾਰਟੀ ਦੇ ਸੂਬਾ ਯੂਥ ਪ੍ਰਧਾਨ ਅਤੇ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਵੱਡਾ ਬਿਆਨ ਦਿੱਤਾ ਹੈ।
ਪਾਰਟੀ ਦੇ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਉਨ੍ਹਾਂ ਨੂੰ ਮੁੱਖ ਮੰਤਰੀ ਦਾ ਚਿਹਰਾ ਨਾ ਹੋਣ ਦਾ ਨੁਕਸਾਨ ਝੱਲਣਾ ਪਿਆ ਹੈ। ਅਰਵਿੰਦ ਕੇਜਰੀਵਾਲ ਵੱਲੋਂ ਪਹਿਲਾਂ ਹੀ ਐਲਾਨ ਕੀਤਾ ਜਾ ਚੁੱਕਾ ਹੈ ਕਿ ਪਾਰਟੀ ਚੋਣਾਂ ਵਿੱਚ ਮੁੱਖ ਮੰਤਰੀ ਦੇ ਚਿਹਰੇ ਨਾਲ ਹੀ ਮੈਦਾਨ ਵਿਚ ਉਤਰੇਗੀ। ਉਨ੍ਹਾਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਏ ਜਾਣ ਦੇ ਮਾਮਲੇ 'ਤੇ ਕਿਹਾ ਕਿ ਪਾਰਟੀ ਦੇ ਸਾਰੇ ਆਗੂ ਅਤੇ ਵਲੰਟੀਅਰ ਭਗਵੰਤ ਮਾਨ ਨੂੰ ਪਿਆਰ ਕਰਦੇ ਹਨ, ਪ੍ਰੰਤੂ ਮੁੱਖ ਮੰਤਰੀ ਦੇ ਚਿਹਰੇ ਸਬੰਧੀ ਫ਼ੈਸਲਾ ਪਾਰਟੀ ਹਾਈ ਕਮਾਂਡ ਕਰੇਗੀ।
ਇਹ ਵੀ ਪੜ੍ਹੋ:Assembly Elections 2022: ਮਨਪ੍ਰੀਤ ਬਾਦਲ ਕਿੰਨ੍ਹਾਂ ਮੁੱਦਿਆਂ ‘ਤੇ ਕਰਦੇ ਹਨ ਰਾਜਨੀਤੀ ?